ਪੜਚੋਲ ਕਰੋ

ਜ਼ਰੂਰ ਦੇਖਿਓ ! 1984 'ਚ ਹਕੂਮਤ ਵੱਲੋਂ ਸਿੱਖਾਂ ਨੂੰ ਦਿੱਤੇ ਜ਼ਖ਼ਮਾਂ 'ਤੇ ਬਣਾਈ ਸ਼ਹੀਦੀ ਗੈਲਰੀ

Amritsar News: ਇਹ ਸ਼ਹੀਦੀ ਗੈਲਰੀ ਸ਼ਹੀਦ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ, ਸ਼ਹੀਦ ਜਨਰਲ ਸੁਬੇਗ ਸਿੰਘ ਅਤੇ ਸ਼ਹੀਦ ਬਾਬਾ ਠਾਰਾ ਸਿੰਘ ਨੂੰ ਸਮਰਪਿਤ ਕੀਤੀ ਗਈ ਹੈ। 

Amritsar News: ਜੂਨ 1984 ’ਚ ਸਿੱਖ ਕੌਮ ਦੇ ਸਰਵਉੱਚ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ/ਸਿੰਘਣੀਆਂ ਦੀ ਯਾਦ ਵਿਚ ਤਿਆਰ ਕਰਵਾਈ ਗਈ ਸ਼ਹੀਦੀ ਗੈਲਰੀ ਅੱਜ ਅਰਦਾਸ ਉਪਰੰਤ ਸੰਗਤ ਅਰਪਣ ਕੀਤੀ ਗਈ। ਇਹ ਸ਼ਹੀਦੀ ਗੈਲਰੀ ਸ਼ਹੀਦ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ, ਸ਼ਹੀਦ ਜਨਰਲ ਸੁਬੇਗ ਸਿੰਘ ਅਤੇ ਸ਼ਹੀਦ ਬਾਬਾ ਠਾਰਾ ਸਿੰਘ ਨੂੰ ਸਮਰਪਿਤ ਕੀਤੀ ਗਈ ਹੈ। 

ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਦੀ ਸੇਵਾ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਸੌਂਪੀ ਗਈ ਸੀ। ਇਸ ਸ਼ਹੀਦੀ ਗੈਲਰੀ ਵਿਚ 1984 ਦੇ ਘੱਲੂਘਾਰੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਢਹਿ-ਢੇਰੀ ਹੋਈ ਇਮਾਰਤ ਦਾ ਮਾਡਲ, ਸ਼ਹੀਦ ਹੋਏ ਸਿੰਘ/ਸਿੰਘਣੀਆਂ ਦੀ ਤਸਵੀਰਾਂ ਲਗਾਈਆਂ ਗਈਆਂ ਹਨ। ਇਸ ਦੇ ਨਾਲ ਹੀ ਡਿਜੀਟਲ ਰੂਪ ਵਿਚ ਘੱਲੂਘਾਰੇ ਦੇ ਇਤਿਹਾਸ ਨੂੰ ਬਿਆਨ ਕਰਦੀ ਡਾਕੂਮੈਂਟਰੀ ਵਿਖਾਉਣ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। 

ਸ਼ਹੀਦੀ ਗੈਲਰੀ ਸੰਗਤ ਅਰਪਣ ਕਰਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਪੰਥ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਸ਼ਹੀਦੀ ਗੈਲਰੀ ਉਨ੍ਹਾਂ ਸ਼ਹੀਦਾਂ ਦੀ ਸਦੀਵੀ ਯਾਦਗਾਰ ਹੈ, ਜਿਨ੍ਹਾਂ ਨੇ ’84 ਦੇ ਘੱਲੂਘਾਰੇ ਸਮੇਂ ਸ਼ਹਾਦਤਾਂ ਪ੍ਰਾਪਤ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਆਉਣ ਵਾਲੀ ਪੀੜ੍ਹੀ ਨੂੰ ਇਸ ਘੱਲੂਘਾਰੇ ਦੌਰਾਨ ਵਾਪਰੇ ਦੁਖਾਂਤ ਦੇ ਨਾਲ-ਨਾਲ ਸ਼ਹੀਦ ਹੋਏ ਸਿੰਘਾਂ/ਸਿੰਘਣੀਆਂ ਬਾਰੇ ਵੀ ਜਾਣਕਾਰੀ ਦੇਵੇਗੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਸ਼ਹੀਦੀ ਗੈਲਰੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੇਗੀ ਅਤੇ ਸੰਗਤਾਂ ਇਥੋਂ ਕੌਮੀ ਜਜ਼ਬਾ ਹਾਸਲ ਕਰਨਗੀਆਂ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਸਮੇਂ ਪਰਕਰਮਾ ਵਿਚ ਗੁਰਦੁਆਰਾ ਝੰਡਾ-ਬੁੰਗਾ ਸਾਹਿਬ ਦੇ ਨਜ਼ਦੀਕ ਇਸ ਸ਼ਹੀਦੀ ਗੈਲਰੀ ਵਿਚ ਵੀ ਜ਼ਰੂਰ ਆਉਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜ਼ਾਦੀ ਤੋਂ ਪਹਿਲਾਂ ਸਮੇਂ ਦੀਆਂ ਹਕੂਮਤਾਂ ਨੇ ਕਈ ਵਾਰ ਸਿੱਖ ਗੁਰਧਾਮਾਂ ’ਤੇ ਹਮਲੇ ਕੀਤੇ। ਅਜ਼ਾਦ ਭਾਰਤ ਵਿਚ ਸਮੇਂ ਦੀ ਕਾਂਗਰਸ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲਾ ਕਰਵਾ ਕੇ ਅਨੇਕਾਂ ਸਿੱਖਾਂ ਨੂੰ ਸ਼ਹੀਦ ਕੀਤਾ। 

ਉਨ੍ਹਾਂ ਕਿਹਾ ਕਿ ਹਕੂਮਤ ਵੱਲੋਂ ਦਿੱਤੇ ਗਏ ਇਹ ਜ਼ਖ਼ਮ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਸ਼ਹੀਦਾਂ ਦੀ ਯਾਦ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਬਣਾਈ ਗਈ ਇਹ ਸ਼ਹੀਦੀ ਗੈਲਰੀ ਸੰਗਤ ਨੂੰ ਹਮੇਸ਼ਾ ਉਨ੍ਹਾਂ ਸ਼ਹੀਦਾਂ ਦੀ ਯਾਦ ਦਿਵਾਉਂਦੀ ਰਹੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਅੱਜ ਵੀ ਲੁਕਵੇਂ ਢੰਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਨੂੰ ਕਮਜ਼ੋਰ ਕਰਨ ਲਈ ਯਤਨਸ਼ੀਲ ਹਨ, ਜਿਸ ਦੇ ਟਾਕਰੇ ਲਈ ਕੌਮ ਨੂੰ ਇਕਜੁਟ ਹੋਣ ਦੀ ਲੋੜ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget