ਪੜਚੋਲ ਕਰੋ

Punjab News : ਸਿੱਖਾਂ ਲਈ ਪੱਗ ਸਿਰ ਦਾ ਤਾਜ਼ ਉਹਦੀ ਥਾਂ ਲੋਹ-ਟੋਪ ਨਹੀਂ ਲੈ ਸਕਦੈ : ਬੀਬੀ ਜਗੀਰ ਕੌਰ

Punjab News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਵੱਲੋਂ ਸਿੱਖ ਫੌਜ਼ੀਆਂ ਲਈ ਪੱਗੜੀ ਦੀ ਥਾਂ ਲੋਹਟੋਪ ਬਣਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

Punjab News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਵੱਲੋਂ ਸਿੱਖ ਫੌਜ਼ੀਆਂ ਲਈ ਪੱਗੜੀ ਦੀ ਥਾਂ ਲੋਹਟੋਪ ਬਣਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਇੱਥੋਂ ਜਾਰੀ ਕੀਤੇ ਇੱਕ ਪ੍ਰੈਸ਼ ਬਿਆਨ ਵਿੱਚ ਕਿਹਾ ਕਿ ਸਿੱਖਾਂ ਲਈ ਪੱਗ 8 ਜਾਂ 10 ਮੀਟਰ ਦਾ ਕੱਪੜਾ ਨਹੀਂ ਸਗੋਂ ਇਹ ਸਿੱਖੀ ਦੀ ਪਛਾਣ ਹੈ। ਇਹ ਪੰਥ ਦੀ ਸ਼ਾਨ ਹੈ। ਇਸ ਦੀ ਥਾਂ ਕੋਈ ਵੀ ਦੂਸਰੀ ਚੀਜ਼ ਲੈ ਹੀ ਨਹੀਂ ਸਕਦੀ। 
 
ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਇੱਕ ਡੂੰਘੀ ਸ਼ਾਜਿਸ਼ ਲੱਗ ਰਹੀ ਹੈ ,ਜਿਸ ਰਾਹੀ ਸਿੱਖਾਂ ਦੀ ਪਛਾਣ ਨੂੰ ਖਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਲੋਹਟੋਪ ਨੂੰ ਕੋਈ ਸਿੱਖ ਫੌਜ਼ੀ ਨਹੀਂ ਪਾ ਸਕਦਾ ਕਿਉਂਕਿ ਪੱਗੜੀ ਸਿੱਖ ਧਰਮ ਤੇ ਸਭਿਆਚਾਰ ਦੀ ਪਛਾਣ ਹੈ। ਸਿੱਖ ਕੌਮ `ਤੇ ਹਰ ਸਮੇਂ ਕੋਈ ਨਾ ਕੋਈ ਹਮਲਾ ਹੁੰਦਾ ਹੀ ਰਹਿੰਦਾ ਹੈ। 
 
ਅਜਿਹਾ ਹੀ ਕੋਝਾ ਯਤਨ ਕਿਸਾਨ ਅੰਦੋਲਨ ਵੇਲੇ ਵੀ ਕੀਤਾ ਗਿਆ ਸੀ ਜਦੋਂ ਪੰਜਾਬ ਦੇ ਸਿੱਖ ਕਿਸਾਨਾਂ ਨੂੰ  ਗੋਦੀ ਮੀਡੀਆ ਵੱਲੋਂ ਅਤਿਵਾਦੀ -ਵੱਖਵਾਦੀ ਕਹਿ-ਕਹਿ ਕੇ ਭੰਡਣ ਦਾ ਯਤਨ ਕੀਤਾ ਸੀ ਪਰ ਇਸ ਵਿੱਚ ਹਕੂਮਤਾਂ ਨੂੰ ਸਫਲਤਾ ਨਹੀਂ ਸੀ ਮਿਲ ਸਕੀ।ਪੱਗ ਦੀ ਥਾਂ ਲੋਹੇ ਦਾ ਹੈਲਮੇਟ ਦੇਣ ਇਹ ਇੱਕ ਬਹੁਤ ਸੋਚੀ ਸਮਝੀ ਤੇ ਡੂੰਘੀ ਸ਼ਾਜਿਸ਼ ਸਾਫ਼ ਦਿਖਾਈ ਦੇ ਰਹੀ ਹੈ।

ਬੀਬੀ ਜਗੀਰ ਕੌਰ ਨੇ ਸਪੱਸ਼ਟ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਰਿਹਾ ਹੈ ਕਿ ਸਿੱਖ ਕੌਮ ਨੇ ਸਿੱਖੀ ਕਾਇਮ ਰੱਖਣ ਲਈ ਬੰਦ-ਬੰਦ ਕਟਵਾਏ ਸਨ। ਚਰਖੜੀਆਂ `ਤੇ ਚੜ੍ਹੇ ਸਨ ਪਰ ਕਿਸੇ ਵੀ ਜ਼ਾਲਮ ਹਾਕੂਮਤ ਦੀ ਈਨ ਨਹੀਂ ਸੀ ਮੰਨੀ।ਸਿੱਖੀ ਨੂੰ ਕੇਸਾਂ ਤੇ ਸਵਾਹਾਂ ਨਾਲ ਨਿਭਾਇਆ ਸੀ।ਗੁਰੂ ਵੱਲੋਂ ਬਖ਼ਸ਼ਿਸ਼ ਕੀਤੇ  ਜ਼ਜ਼ਬੇ  ਕਦੇਂ ਖਤਮ ਨਹੀਂ ਕੀਤਾ ਜਾ ਸਕਦਾ। ਬੀਬੀ ਜਗੀਰ ਕੌਰ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਫੈਸਲੇ ਨੂੰ ਤੁਰੰਤ ਵਾਪਸ ਲਵੇ।
 
ਉਨ੍ਹਾਂ ਕਿਹਾ ਕਿ ਦੂਜੇ  ਵਿਸ਼ਵ ਯੁੱਧ ਦੌਰਾਨ ਵੀ ਸਿੱਖ ਫੌਜ਼ੀਆਂ ਨੇ ਲੋਹਟੋਪ ਨਹੀਂ ਸੀ ਪਹਿਨਿਆ ਸਗੋਂ ਪੱਗੜੀ ਬੰਨ ਕੇ ਲੜਾਈ ਲੜੀ ਸੀ।ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਇੱਕ ਸਿੱਖ ਨੂੰ ਤਾਂ ਕੱਪੜੇ ਦੀ ਟੋਪੀ ਪਹਿਣ ਦੀ ਮਨਾਹੀ ਹੈ।ਉਨ੍ਹਾਂ ਕਿਹਾ ਕਿ ਸਿੱਖ ਫੌਜ਼ੀਆਂ ਨੇ ਪਾਕਿਸਤਾਨ ਤੇ ਚੀਨ ਨਾਲ ਜਿਹੜੀਆਂ ਜੰਗਾਂ ਲੜੀਆਂ ਸਨ ਉਹ ਪੱਗ ਬੰਨ੍ਹ ਕੇ ਹੀ ਲੜੀਆਂ ਸਨ। ਉਨ੍ਹਾਂ ਕਿਹਾ ਕਿ ਇਹ ਸਵਾਲ ਹੀ ਪੈਦਾ ਹੁੰਦਾ ਕਿ ਕੋਈ ਗੁਰੂ ਦਾ ਸਿੱਖ ਗੁਰੂ ਤੋਂ ਬੇਮੁਖ ਹੋਵੇਗਾ।
 
ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget