ਨਗਰ ਕੀਰਤਨ 'ਚ ਟਰੈਕਟਰ 'ਤੇ ਸੰਤ ਭਿੰਡਰਵਾਲਾ ਦੀ ਤਸਵੀਰ ਲਾਉਣ ਕਾਰਨ ਸਿੱਖ ਨੌਜਵਾਨ 'ਤੇ ਪਰਚਾ ਦਰਜ, ਸ਼੍ਰੋਮਣੀ ਕਮੇਟੀ ਵੱਲੋਂ ਬੇਇਨਸਾਫੀ ਤੇ ਧੱਕਾ ਕਰਾਰ
Amritsar News: ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਨਗਰ ਕੀਰਤਨ ਦੌਰਾਨ ਟਰੈਕਟਰ 'ਤੇ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੀ ਤਸਵੀਰ ਲਗਾਉਣ ਕਾਰਨ ਸਿੱਖ ਨੌਜਵਾਨ 'ਤੇ ਪਰਚਾ ਦਰਜ ਕੀਤਾ ਗਿਆ ਹੈ।
Amritsar News: ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਨਗਰ ਕੀਰਤਨ ਦੌਰਾਨ ਟਰੈਕਟਰ 'ਤੇ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੀ ਤਸਵੀਰ ਲਗਾਉਣ ਕਾਰਨ ਸਿੱਖ ਨੌਜਵਾਨ 'ਤੇ ਪਰਚਾ ਦਰਜ ਕੀਤਾ ਗਿਆ ਹੈ। ਸਿੱਖ ਲੀਡਰਾਂ ਤੇ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਇਸ ਨੇ ਬੇਇਨਸਾਫੀ ਕਰਾਰ ਦਿੰਦਿਆਂ ਕੇਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਨਗਰ ਕੀਰਤਨ ਦੌਰਾਨ ਟਰੈਕਟਰ 'ਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਤਸਵੀਰ ਲਾਉਣ ਕਾਰਨ ਸਿੱਖ ਨੌਜਵਾਨ 'ਤੇ ਕੇਸ ਪਾ ਕੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਪੁਲਿਸ ਦੀ ਇਸ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ।
ਉਨ੍ਹਾਂ ਆਖਿਆ ਕਿ ਪੁਲਿਸ ਵੱਲੋਂ ਕੀਤੀ ਕਾਰਵਾਈ ਘੱਟ ਗਿਣਤੀ ਸਿੱਖਾਂ ਨਾਲ ਵੱਡੀ ਬੇਇਨਸਾਫੀ ਤੇ ਧੱਕਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਸੰਤ ਭਿੰਡਰਾਵਾਲੇ ਸਿੱਖਾਂ ਦੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੇ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਵਿਰੁੱਧ ਸੰਘਰਸ਼ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ।
ਉਨ੍ਹਾਂ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਲਗਾਉਣਾ ਗੁਨਾਹ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੇ ਗ੍ਰਹਿ ਮੰਤਰੀ ਸ੍ਰੀ ਨਰੋਤਮ ਮਿਸ਼ਰਾ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖਲ ਦੇ ਕੇ ਬੇਕਸੂਰ ਸਿੱਖ ਨੌਜਵਾਨ ਵਿਰੁੱਧ ਦਰਜ ਕੀਤੇ ਪਰਚੇ ਨੂੰ ਰੱਦ ਕਰਨ ਦੇ ਨਿਰਦੇਸ਼ ਜਾਰੀ ਕਰਨ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :