Operation blue star: ਕਾਂਗਰਸ ਤੇ ਫੌਜ ਦੇ ਮਨੁੱਖਤਾ ਮਾਰੂ ਹਮਲੇ ਨੂੰ ਸਿੱਖ ਕਦੇ ਨਹੀਂ ਭੁੱਲ ਸਕਦੇ-ਧਾਮੀ
6 ਜੂਨ 1984: ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਅਜ਼ਾਦ ਹੋਂਦ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤਾ ਗਿਆ ਫੌਜੀ ਹਮਲਾ ਮਨੁੱਖਤਾ ਮਾਰੂ ਕਰੂਰ ਕਾਰੇ ਦੀ ਸਿਖਰ ਸੀ।
Operation blue star: ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਸੰਗਤ ਵੱਡੀ ਗਿਣਤੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੀ ਹੈ। ਇਸ ਮੌਕੇ ਸੁਰੱਖਿਆ ਦੇ ਪੱਖ ਤੋਂ ਪੁਲਿਸ ਤੇ ਕੇਂਦਰੀ ਬਲ ਵੱਡੀ ਗਿਣਤੀ ਵਿੱਚ ਤੈਨਾਤ ਕੀਤਾ ਗਿਆ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਹੋਵੇ।
ਘੱਲੂਘਾਰਾ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਧ੍ਰਾਨ ਨੇ ਕਿਹਾ ਕਿ, 6 ਜੂਨ 1984: ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਅਜ਼ਾਦ ਹੋਂਦ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤਾ ਗਿਆ ਫੌਜੀ ਹਮਲਾ ਮਨੁੱਖਤਾ ਮਾਰੂ ਕਰੂਰ ਕਾਰੇ ਦੀ ਸਿਖਰ ਸੀ। ਸਿੱਖ ਇਸ ਨੂੰ ਕਦੇ ਨਹੀਂ ਭੁੱਲ ਸਕਦੇ। ਇਸ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਾ ਹਾਂ।"
6 ਜੂਨ 1984: ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਅਜ਼ਾਦ ਹੋਂਦ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤਾ ਗਿਆ ਫੌਜੀ ਹਮਲਾ ਮਨੁੱਖਤਾ ਮਾਰੂ ਕਰੂਰ ਕਾਰੇ ਦੀ ਸਿਖਰ ਸੀ। ਸਿੱਖ ਇਸ ਨੂੰ ਕਦੇ ਨਹੀਂ ਭੁੱਲ ਸਕਦੇ। ਇਸ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਾ ਹਾਂ। pic.twitter.com/6tHWik0pI1
— Harjinder Singh Dhami (@SGPCPresident) June 6, 2023
ਮੰਗਲਵਾਰ ਸਵੇਰ ਤੋਂ ਹੀ ਸਿੱਖ ਸੰਗਤਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ। ਕੁਝ ਨੇ 1984 ਦੇ ਸਾਕਾ ਨੀਲਾ ਤਾਰਾ ਦੀਆਂ ਤਸਵੀਰਾਂ ਫੜੀਆਂ ਹੋਈਆਂ ਹਨ, ਜਦੋਂ ਕਿ ਕੁਝ ਨੇ ਸ਼ਾਂਤੀਪੂਰਵਕ ਖ਼ਾਲਿਸਤਾਨ ਦੀ ਮੰਗ ਕਰਦੇ ਪੋਸਟਰ ਫੜੇ ਹੋਏ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਚਿੱਟਾ ਕੁੜਤਾ-ਪਜਾਮਾ ਅਤੇ ਕਾਲੀ ਦਸਤਾਰ ਬੰਨ੍ਹ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹੋਏ ਹਨ।
ਜੇ ਸੁਰੱਖਿਆ ਦੇ ਪੱਖ ਤੋਂ ਗੱਲ ਕੀਤੀ ਜਾਵੇ ਤਾਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪੁਲਿਸ, ਕਮਾਂਡੋ ਅਤੇ ਅਰਧ ਸੈਨਿਕ ਬਲ ਤਾਇਨਾਤ ਹਨ। ਇਸ ਦੇ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਵੀ ਸਾਦੇ ਕੱਪੜਿਆਂ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਹੱਥਾਂ ਵਿੱਚ ਪੋਸਟਰ ਫੜ ਕੇ 1984 ਦੇ ਬਲੂ ਸਟਾਰ ਆਪ੍ਰੇਸ਼ਨ ਦਾ ਵਿਰੋਧ ਕਰਨ ਵਾਲਿਆਂ ਦੀ ਵੀਡੀਓ ਰਿਕਾਰਡਿੰਗ ਵੀ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।