ਸਿੰਘ ਸਾਹਿਬਾਨਾਂ ਨੇ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਪ੍ਰਚਾਰ ਕਰਨ ਦੀ ਦਿੱਤੀ ਇਜਾਜ਼ਤ, ਸਾਬਕਾ ਜਥੇਦਾਰ ਨੂੰ ਲਾਈ ਧਾਰਮਿਕ ਸਜ਼ਾ
ਇਸ ਮੌਕੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਤੇ ਦਿੱਲੀ ਦੇ ਸਿੱਖ ਆਗੂ ਹਰਵਿੰਦਰ ਸਿੰਘ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਤਖ਼ਤ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਵਿਰੁੱਧ ਦੋਸ਼ ਸਾਬਤ ਨਹੀਂ ਹੋਏ, ਜਿਸ ਕਾਰਨ ਉਨ੍ਹਾਂ ਨੂੰ ਮੁਆਫ਼ ਕਰ ਦਿੱਤਾ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ ਜਿਸ ਵਿੱਚ ਕਈ ਪੰਥਕ ਮੁੱਦਿਆਂ ਉੱਤੇ ਵਿਚਾਰ ਕਰਕੇ ਅਹਿਮ ਫੈਸਲੇ ਲਏ ਗਏ ਹਨ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ, ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਤੇ ਹੋਰ ਸਿੱਖ ਆਗੂ ਵੀ ਪੇਸ਼ ਹੋਏ ਹਨ।
ਦੱਸ ਦਈਏ ਕਿ ਅਕਾਲ ਤਖਤ ਵਿਖੇ ਹੋਈ ਅੱਜ ਦੀ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਹਾਜ਼ਰ ਹਨ।
ਇਸ ਮੌਕੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਤੇ ਦਿੱਲੀ ਦੇ ਸਿੱਖ ਆਗੂ ਹਰਵਿੰਦਰ ਸਿੰਘ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਤਖ਼ਤ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਵਿਰੁੱਧ ਦੋਸ਼ ਸਾਬਤ ਨਹੀਂ ਹੋਏ, ਜਿਸ ਕਾਰਨ ਉਨ੍ਹਾਂ ਨੂੰ ਮੁਆਫ਼ ਕਰ ਦਿੱਤਾ ਗਿਆ। ਹੁਣ ਉਹ ਧਰਮ ਦਾ ਪ੍ਰਚਾਰ ਕਰ ਸਕਦੇ ਹਨ। ਇਸ ਮੌਕੇ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਵੀ ਆਪਣੀ ਖਿਮਾ ਯਾਚਨਾ ਕੀਤੀ ਹੈ ਅਤੇ ਅਕਾਲ ਤਖ਼ਤ ਵੱਲੋਂ ਇਸ ਖਿਮਾ ਯਾਚਨਾ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਪ੍ਰਚਾਰ ਕਰਨ ਦੀ ਆਗਿਆ ਦਿੱਤੀ ਗਈ ਹੈ।






















