Amritsar News: ਪੰਜਾਬ ਵਿੱਚ ਨਕਲੀ ਸ਼ਰਾਬ ਕਾਰਨ 21 ਮੌਤਾਂ ਤੋਂ ਬਾਅਦ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਤੋਂ ਇੱਕ ਨਸ਼ਾ ਤਸਕਰ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਤਸਕਰ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਫਿਲਹਾਲ ਪੁਲਿਸ ਫੜੇ ਗਏ ਤਸਕਰ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਜਲਦੀ ਹੀ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ।


ਸੀਨੀਅਰ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਗੁਪਤ ਸੂਚਨਾ ਮਿਲਣ ਤੋਂ ਬਾਅਦ ਇਹ ਸਾਰੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਤਸਕਰ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਕਾਬੂ ਕੀਤੇ ਵਿਅਕਤੀ ਕੋਲੋਂ 3 ਲੱਖ ਰੁਪਏ ਦੀ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਸ ਤੋਂ ਬਾਅਦ ਪੂਰੇ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ। ਨਸ਼ਾ ਤਸਕਰ ਇਹ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਅਤੇ ਕਿੱਥੇ ਲੈ ਕੇ ਜਾ ਰਿਹਾ ਸੀ, ਇਸ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।


ਪੁਲਿਸ ਕਮਿਸ਼ਨਰ ਜਲਦੀ ਹੀ ਜਾਣਕਾਰੀ ਦੇਣਗੇ


ਪ੍ਰਾਪਤ ਜਾਣਕਾਰੀ ਅਨੁਸਾਰ ਜ਼ਬਤ ਕੀਤੀ ਖੇਪ ਦੇ ਲਿੰਕ ਪਾਕਿਸਤਾਨ ਨਾਲ ਜੁੜੇ ਦੱਸੇ ਜਾ ਰਹੇ ਹਨ। ਸਮੱਗਲਰ ਪਾਕਿਸਤਾਨ ਤੋਂ ਇਹ ਖੇਪ ਲਿਆਇਆ ਸੀ। ਫੜੇ ਗਏ ਸਮੱਗਲਰ ਬਾਰੇ ਅਜੇ ਤੱਕ ਕੋਈ ਵੀ ਅਧਿਕਾਰੀ ਪੂਰੀ ਜਾਣਕਾਰੀ ਸਾਂਝੀ ਨਹੀਂ ਕਰ ਰਿਹਾ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੁਪਹਿਰ 3 ਵਜੇ ਦੇ ਕਰੀਬ ਜਾਣਕਾਰੀ ਸਾਂਝੀ ਕਰਨਗੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ