ਪੜਚੋਲ ਕਰੋ

 SGPC Election: ਵੋਟਾਂ ਬਣਾਉਣ ਲਈ ਅੱਜ ਤੋਂ ਵਿਸ਼ੇਸ਼ ਕੈਂਪੇਨ ਹੋਣ ਜਾ ਰਹੀ ਸ਼ੁਰੂ, ਦੋ ਦਿਨ ਚੱਲੇਗੀ, ਅਫ਼ਸਰਾਂ ਨੂੰ ਜਾਰੀ ਹੋਏ ਆਹ ਹੁਕਮ

 SGPC Election: ਸਪੈਸ਼ਲ ਕੈਂਪ ਵਾਲੇ ਦਿਨ ਅਤੇ ਉਸ ਤੋਂ ਬਾਅਦ ਹਰ ਦਿਨ (ਰੋਜਾਨਾ ਪੱਧਰ ਤੇ) ਹਰ ਇੱਕ ਪਟਵਾਰੀ ਆਪਣੇ ਅਧੀਨ ਰੈਵੀਨਿਊ ਖੇਤਰ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਪੋਲਿੰਗ ਸਟੇਸ਼ਨਾਂ ਦੇ ਹਰ ਇੱਕ ਬੂਥ ਲੈਵਲ ਅਫ਼ਸਰ ਨਾਲ ਰੋਜਾਨਾ ਰਾਬਤਾ

 SGPC Election: ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 2 ਮਾਰਚ ਦਿਨ ਸ਼ਨੀਵਾਰ ਅਤੇ 3 ਮਾਰਚ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ 4:00 ਵਜੇ ਤੱਕ ਸਪੈਸ਼ਲ ਕੈਂਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ।

ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ  ਘਨਸ਼ਾਮ ਥੋਰੀ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰਾਂ ਦੁਆਰਾ ਆਪਣੇ-ਆਪਣੇ ਪੋਲਿੰਗ ਸਟੇਸਨ ਵਿਖੇ  2 ਮਾਰਚ ਦਿਨ ਸ਼ਨੀਵਾਰ ਅਤੇ 3 ਮਾਰਚ ਦਿਨ ਐਤਵਾਰ ਨੂੰ ਸਵੇਰੇ 10-00 ਵਜੇ ਤੋਂ ਸ਼ਾਮ 04-00 ਵਜੇ ਤੱਕ ਸਪੈਸ਼ਲ ਕੈਂਪ ਲਗਾਉਣ। ਉਨਾਂ ਕਿਹਾ ਕਿ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ। ਇਸ ਮੰਤਵ ਲਈ ਮਿਤੀ 21.10.2023 ਨੂੰ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰ ਯੋਗ ਸਮਝੇ ਜਾਣਗੇ। 

ਥੋਰੀ ਨੇ ਕਿਹਾ ਕਿ ਸਮੂਹ ਬੂਥ ਲੈਵਲ ਅਫ਼ਸਰ ਸਪੈਸ਼ਲ ਕੈਂਪ ਦੀ ਮਿਤੀ ਅਤੇ ਸਮੇਂ ਅਨੁਸਾਰ ਆਪਣੇ ਪੋਲਿੰਗ ਸਟੇਸ਼ਨ ਵਿਖੇ ਹਾਜਰ ਰਹਿਣਗੇ ਅਤੇ ਪ੍ਰਾਪਤ ਹੋ ਰਹੇ ਫਾਰਮ (ਕੇਸਾਧਾਰੀ ਸਿੱਖ ਲਈ) (ਨਿਯਮ 3(1)) ਦੀ ਨਾਲ ਦੀ ਨਾਲ ਵੈਰੀਫਿਕੇਸ਼ਨ ਕਰਨਗੇ। ਅਜਿਹੇ ਹਰ ਇੱਕ ਫਾਰਮ ਉੱਪਰ ਬਿਨੈਕਾਰ ਦੀ ਤਾਜਾ ਰੰਗਦਾਰ ਫੋਟੋ (ਸੈਲਫ ਅਟੈਸਟਡ) ਚਸਪਾ ਕੀਤੀ ਜਾਵੇਗੀ ਅਤੇ ਬਿਨੈਕਾਰ ਦੇ ਸ਼ਨਾਖਤੀ ਦਸਤਾਵੇਜ ਦੀ ਕਾਪੀ ਨਾਲ ਅਟੈਚ ਕੀਤੀ ਜਾਵੇਗੀ।

ਬੂਥ ਲੈਵਲ ਅਫ਼ਸਰ ਦੁਆਰਾ ਫਾਰਮ ਵੈਰੀਫਾਈ ਕਰਨ ਹਿੱਤ ਬਿਨੈਕਾਰ ਦਾ ਨਾਮ ਵਿਧਾਨ ਸਭਾ ਵੋਟਰ ਸੂਚੀ ਵਿੱਚੋਂ ਟਰੇਸ ਕਰਕੇ ਸਬੰਧਤ ਬਿਨੈਕਾਰ ਦਾ ਮਕਾਨ ਨੰਬਰ ਅਤੇ ਵੋਟਰ ਕਾਰਡ ਨੰਬਰ ਬੀ.ਐਲ.ਓ. ਦੁਆਰਾ ਫਾਰਮ ਉੱਪਰ ਆਪਣੀ ਵੈਰੀਫਿਕੇਸ਼ਨ ਰਿਪੋਰਟ ਵਿੱਚ ਲਿਖਿਆ ਜਾਵੇ। ਜਿੰਨ੍ਹਾਂ ਵੋਟਰਾਂ ਦੇ ਨਾਮ ਵਿਧਾਨ ਸਭਾ ਸੂਚੀ ਵਿੱਚ ਪਹਿਲਾਂ ਤੋਂ ਦਰਜ ਹਨ ਉਨ੍ਹਾਂ ਦੀ ਘਰ ਘਰ ਜਾ ਕੇ ਵੈਰੀਫਿਕੇਸ਼ਨ ਕਰਨ ਦੀ ਲੋੜ ਨਹੀਂ ਹੈ। ਜਿੰਨ੍ਹਾਂ ਬਿਨੈਕਾਰਾਂ ਦਾ ਨਾਮ ਵਿਧਾਨ ਸਭਾ ਸੂਚੀ ਵਿੱਚ ਵੀ ਦਰਜ ਨਹੀਂ ਹੈ, ਉਨ੍ਹਾਂ ਦੇ ਗੁਰਦੁਆਰਾ ਵੋਟਰ ਸੂਚੀ ਵਾਲੇ ਫਾਰਮ ਦੇ ਨਾਲ ਨਾਲ ਵਿਧਾਨ ਸਭਾ ਵੋਟਰ ਸੂਚੀ ਵਿੱਚ ਨਾਮ ਦਰਜ ਕਰਨ ਲਈ ਫਾਰਮ ਨੰ. 6 ਵੀ ਭਰਵਾ ਲਏ ਜਾਣ। ਇਸ ਤਰ੍ਹਾਂ ਜਦੋਂ ਆਪ ਫਾਰਮ ਨੰ. 6 ਦੀ ਵੈਰੀਫਿਕੇਸ਼ਨ ਕਰੋਗੇ ਤਾਂ ਗੁਰਦੁਆਰਾ ਵੋਟਰ ਸੂਚੀ ਫਾਰਮ ਵੀ ਵੈਰੀਫਾਈ ਹੋ ਜਾਵੇਗਾ।

ਉਨਾਂ ਦੱਸਿਆ ਕਿ ਸਪੈਸ਼ਲ ਕੈਂਪ ਵਾਲੇ ਦਿਨ ਅਤੇ ਉਸ ਤੋਂ ਬਾਅਦ ਹਰ ਦਿਨ (ਰੋਜਾਨਾ ਪੱਧਰ ਤੇ) ਹਰ ਇੱਕ ਪਟਵਾਰੀ ਆਪਣੇ ਅਧੀਨ ਰੈਵੀਨਿਊ ਖੇਤਰ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਪੋਲਿੰਗ ਸਟੇਸ਼ਨਾਂ ਦੇ ਹਰ ਇੱਕ ਬੂਥ ਲੈਵਲ ਅਫ਼ਸਰ ਨਾਲ ਰੋਜਾਨਾ ਰਾਬਤਾ ਕਰੇਗਾ ਅਤੇ ਬੂਥ ਲੈਵਲ ਅਫ਼ਸਰ ਪਾਸ ਜਾ ਕੇ ਪ੍ਰਾਪਤ ਹੋਏ ਫਾਰਮ ਕੁਲੈਕਟ ਕਰੇਗਾ ਅਤੇ ਆਪਣਾ ਪਿੰਡ-ਵਾਈਜ਼ ਰਜਿਸਟਰ ਮੇਨਟੇਨ ਕਰੇਗਾ।

ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸ਼ਹਿਰੀ ਵਿਧਾਨ ਸਭਾ ਚੋਣ ਹਲਕਿਆਂ ਦੇ ਬੂਥ ਲੈਵਲ ਅਫ਼ਸਰਾਂ ਪਾਸ ਪ੍ਰਾਪਤ ਹੋਏ ਫਾਰਮ (ਨਿਯਮ 3(1) ਵੈਰੀਫਿਕੇਸ਼ਨ ਉਪਰੰਤ ਸਬੰਧਤ ਸੈਕਟਰ ਅਫ਼ਸਰ ਰਾਹੀਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਪਾਸ ਇਕੱਤਰ ਕੀਤੇ ਜਾਣਗੇ, ਜਿੱਥੇ ਕਿ ਚੋਣ ਕਾਨੂੰਗੋ ਅਤੇ ਇਲੈਕਸ਼ਨ ਸੈਲ ਸਟਾਫ ਦੁਆਰਾ ਇੰਨਾਂ ਫਾਰਮਾਂ ਦੀ ਬੋਰਡ ਚੋਣ ਹਲਕੇਵਾਈਜ਼ ਵੰਡ ਕਰਕੇ ਸਬੰਧਤ ਰਿਵਾਈਜਿੰਗ ਅਥਾਰਟੀਜ਼ ਨੂੰ ਇਸ ਦਫ਼ਤਰ ਦੀ ਸੂਚਨਾ ਹੇਠ ਭੇਜੇ ਜਾਣਗੇ। 

ਟਾਪ ਹੈਡਲਾਈਨ

Punjab News : 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖ਼ਦਸ਼ਾ
Punjab News : 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖ਼ਦਸ਼ਾ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News : ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ
Punjab News : ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget