ਪੜਚੋਲ ਕਰੋ

ਮਿਡਲ ਈਸਟ ਦੇ ਤਣਾਅ ਕਾਰਨ ਅੰਮ੍ਰਿਤਸਰ ਤੋਂ ਦੁਬਈ ਦੀ ਉਡਾਣ ਰੱਦ, ਯਾਤਰੀ ਪ੍ਰੇਸ਼ਾਨ! ਹੋਰ ਉਡਾਣਾਂ 'ਤੇ ਵੀ ਅਸਰ?

ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਸਪਾਈਸਜੈੱਟ ਦੀ ਉਡਾਣ SG-55 ਰੱਦ ਕਰ ਦਿੱਤੀਆਂ ਗਈਆਂ ਹਨ। ਮਿਡਲ ਈਸਟ 'ਚ ਏਅਰਸਪੇਸ ਬੰਦ ਹੋਣ ਕਾਰਨ ਉਡਾਣਾਂ ਪ੍ਰਭਾਵਿਤ, ਯਾਤਰਾ ਤੋਂ ਪਹਿਲਾਂ ਜਾਣੋ ਸਥਿਤੀ...

SpiceJet Amritsar-Dubai Flight Cancelled: ਮਿਡਲ ਈਸਟ ਖੇਤਰ 'ਚ ਵਧ ਰਹੇ ਤਣਾਅ ਅਤੇ ਏਅਰਸਪੇਸ ਬੰਦ ਹੋਣ ਦੇ ਹਾਲਾਤਾਂ ਦਾ ਅਸਰ ਭਾਰਤੀ ਏਵੀਏਸ਼ਨ ਕੰਪਨੀਆਂ ਦੀਆਂ ਅੰਤਰਰਾਸ਼ਟਰੀ ਉਡਾਣਾਂ 'ਤੇ ਪੈਣਾ ਸ਼ੁਰੂ ਹੋ ਗਿਆ ਹੈ। ਇਸਦਾ ਪ੍ਰਭਾਵ ਮੰਗਲਵਾਰ ਨੂੰ ਅੰਮ੍ਰਿਤਸਰ ਏਅਰਪੋਰਟ ਦੀਆਂ ਉਡਾਣਾਂ 'ਤੇ ਵੀ ਵੇਖਣ ਨੂੰ ਮਿਲਿਆ। ਸਪਾਈਸਜੈੱਟ ਏਅਰਲਾਈਨਜ਼ ਨੇ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਉਡਾਣ SG-55 ਨੂੰ ਰੱਦ ਕਰ ਦਿੱਤਾ ਹੈ। ਇਹ ਫਲਾਈਟ ਸਵੇਰੇ 9:15 ਵਜੇ ਅੰਮ੍ਰਿਤਸਰ ਏਅਰਪੋਰਟ ਤੋਂ ਰਵਾਨਾ ਹੋਣੀ ਸੀ। ਏਅਰਲਾਈਨ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਹੋਰ ਕੁਝ ਉਡਾਣਾਂ ਵੀ ਅੰਸ਼ਕ ਤੌਰ 'ਤੇ ਪ੍ਰਭਾਵਿਤ ਹੋ ਸਕਦੀਆਂ ਹਨ।

ਇਹ ਹਵਾਈ ਰਾਸਤਾ ਪੰਜਾਬ ਦੇ ਸੈਂਕੜੇ NRI ਲਈ ਬਹੁਤ ਮਹੱਤਵਪੂਰਨ ਹੈ, ਜੋ ਰੋਜ਼ਗਾਰ ਜਾਂ ਪਰਿਵਾਰਕ ਕਾਰਨਾਂ ਕਰਕੇ ਨਿਯਮਤ ਤੌਰ 'ਤੇ ਦੁਬਈ ਜਾਂਦੇ ਹਨ। ਉਡਾਣ ਰੱਦ ਹੋਣ ਕਾਰਨ ਯਾਤਰੀਆਂ ਨੂੰ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਪਾਈਸਜੈੱਟ ਵੱਲੋਂ ਬਿਆਨ ਜਾਰੀ

ਸਪਾਈਸਜੈੱਟ ਨੇ ਸੋਮਵਾਰ ਨੂੰ ਇੱਕ ਅਧਿਕਾਰਿਕ ਬਿਆਨ ਜਾਰੀ ਕਰਦਿਆਂ ਕਿਹਾ –“ਮੱਧ-ਪੂਰਬ ਵਿੱਚ ਏਅਰਸਪੇਸ ਬੰਦ ਹੋਣ ਕਾਰਨ ਸਾਡੀਆਂ ਕੁਝ ਉਡਾਣਾਂ ਪ੍ਰਭਾਵਿਤ ਹੋ ਸਕਦੀਆਂ ਹਨ। ਅਸੀਂ ਯਾਤਰੀਆਂ ਨੂੰ ਸਲਾਹ ਦਿੰਦੇ ਹਾਂ ਕਿ ਉਹ ਆਪਣੀ ਉਡਾਣ ਦੀ ਤਾਜ਼ਾ ਜਾਣਕਾਰੀ ਲਈ ਸਾਡੀ ਅਧਿਕਾਰਿਕ ਵੈੱਬਸਾਈਟ 'ਤੇ ਜਾਉਣ ਜਾਂ ਸਾਡੇ ਹੈਲਪਲਾਈਨ ਨੰਬਰਾਂ 'ਤੇ ਸੰਪਰਕ ਕਰਨ।”

ਉਡਾਣ ਤੋਂ ਪਹਿਲਾਂ ਯਾਤਰੀ ਲੈਣ ਤਾਜ਼ਾ ਜਾਣਕਾਰੀ

ਏਅਰਲਾਈਨ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਫਰ 'ਤੇ ਨਿਕਲਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਦੀ ਪੁਸ਼ਟੀ ਜ਼ਰੂਰ ਕਰ ਲੈਣ।
ਇਸ ਲਈ ਯਾਤਰੀ http://spicejet.com/#status ਵੈੱਬਸਾਈਟ 'ਤੇ ਜਾ ਕੇ ਉਡਾਣ ਦੀ ਜਾਣਕਾਰੀ ਜਾਂਚ ਸਕਦੇ ਹਨ। ਤਾਂ ਜੋ ਯਾਤਰੀਆਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਏ।

ਇਸ ਦੇ ਇਲਾਵਾ ਹੇਠਾਂ ਦਿੱਤੇ ਹੈਲਪਲਾਈਨ ਨੰਬਰਾਂ 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ:

  •  +91 (0)124 4983410
  •  +91 (0)124 7101600

ਹੋਰ ਉਡਾਣਾਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ

ਜੇ ਮੱਧ-ਪੂਰਬ 'ਚ ਸੁਰੱਖਿਆ ਹਾਲਾਤਾਂ ਵਿੱਚ ਜਲਦੀ ਸੁਧਾਰ ਨਹੀਂ ਆਉਂਦਾ ਤਾਂ ਹੋਰ ਉਡਾਣਾਂ ਨੂੰ ਵੀ ਰੂਟ ਬਦਲਣ, ਦੇਰੀ ਜਾਂ ਰੱਦ ਹੋਣ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖ਼ਾਸ ਕਰਕੇ ਖਾੜੀ ਦੇਸ਼ਾਂ ਜਿਵੇਂ ਕਿ ਸੰਯੁਕਤ ਅਰਬ ਅਮੀਰਾਤ, ਸਾਊਦੀ ਅਰਬ, ਕਤਰ ਅਤੇ ਬਹਿਰੀਨ ਦੀਆਂ ਉਡਾਣਾਂ 'ਤੇ ਵਧੇਰੇ ਨਿਗਰਾਨੀ ਰੱਖੀ ਜਾ ਰਹੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Punjab Holiday: ਸੂਬਾ ਸਰਕਾਰ ਨੇ ਛੁੱਟੀਆਂ ਦਾ ਕੈਲੰਡਰ ਕੀਤਾ ਜਾਰੀ, ਜਾਣੋ ਕਿਹੜੇ–ਕਿਹੜੇ ਮੌਕਿਆਂ ‘ਤੇ ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ

Embed widget