ਪੜਚੋਲ ਕਰੋ

Sri Darbar Sahib ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਦੀ ਕੋਸ਼ਿਸ਼ , ਸੰਗਤ ਵੱਲੋਂ ਆਰੋਪੀ ਕਾਬੂ  

Amritsar News: ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇੱਕ ਵਿਅਕਤੀ ਵੱਲੋਂ ਕਥਿਤ ਤੌਰ ਉੱਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ

Amritsar News: ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇੱਕ ਵਿਅਕਤੀ ਵੱਲੋਂ ਕਥਿਤ ਤੌਰ ਉੱਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਮੌਕੇ 'ਤੇ ਹਾਜ਼ਰ ਸੰਗਤ ਵੱਲੋਂ ਕਾਬੂ ਕਰ ਲਿਆ ਗਿਆ ਅਤੇ ਬਾਅਦ ਵਿੱਚ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।   

ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਚੱਲ ਰਿਹਾ ਸੀ। ਇਸ ਦੌਰਾਨ ਇੱਕ ਵਿਅਕਤੀ ਅੰਦਰ ਦਾਖਲ ਹੋਇਆ ਅਤੇ ਪਾਵਨ ਸਰੂਪ ਦੀ ਪਰਿਕਰਮਾ ਕਰਨ ਤੋਂ ਬਾਅਦ ਗੁਰੂ ਸਾਹਿਬ ਅੱਗੇ ਰੱਖੀ ਸ੍ਰੀ ਸਾਹਿਬ ਨੂੰ ਚੁੱਕ ਲਿਆ। ਹਾਲਾਂਕਿ, ਮੌਕੇ ‘ਤੇ ਮੌਜੂਦ ਸੁਚੇਤ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਸਥਿਤ ਹੈ।  ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਇੱਕ ਵਿਅਕਤੀ ਦੁਆਰਾ ਬੇਅਦਬੀ ਦੀ ਕੋਸ਼ਿਸ਼ ਨਾਲ ਸਬੰਧਤ ਇੱਕ ਘਟਨਾ ਨੇ ਗੰਭੀਰ ਚਿੰਤਾ ਪੈਦਾ ਕਰ ਦਿੱਤੀ। 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਸਾਜ਼ਿਸ਼ਕਾਰਾਂ ਨੂੰ ਬੇਨਕਾਬ ਕਰਨ ਦੀ ਮੰਗ ਕੀਤੀ ਹੈ। ਧਾਮੀ ਨੇ ਦੱਸਿਆ ਕਿ ਸੇਵਾਦਾਰਾਂ ਦੀ ਚੌਕਸੀ ਕਾਰਨ ਬੇਅਦਬੀ ਹੋਣ ਤੋਂ ਬਚਾਅ ਹੋ ਗਿਆ।

ਆਰੋਪੀ ਨੂੰ ਹਾਲੇ ਤੱਕ ਸਜ਼ਾ ਨਹੀਂ ਮਿਲੀ

ਉਨ੍ਹਾਂ ਨੇ ਇਸ ਘਟਨਾ ਨੂੰ ਬਹੁਤ ਗੰਭੀਰ ਦੱਸਦਿਆਂ ਕਿਹਾ ਕਿ ਇਹ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਲੱਗਦੀ ਹੈ। ਧਾਮੀ ਨੇ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਪਰ ਸਰਕਾਰਾਂ ਦੀ ਨਾਕਾਮੀ ਕਾਰਨ ਕਿਸੇ ਵੀ ਆਰੋਪੀ ਨੂੰ ਹਾਲੇ ਤੱਕ ਸਜ਼ਾ ਨਹੀਂ ਮਿਲੀ।

 ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਸਾਜ਼ਿਸ਼ : ਐਡਵੋਕੇਟ ਧਾਮੀ

 ਐਡਵੋਕੇਟ ਹਰਜਿੰਦਰ ਸਿੰਘ ਧਾਮੀ  ਨੇ ਯਾਦ ਦਿਵਾਇਆ ਕਿ ਕੁਝ ਸਾਲ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਵੀ ਇੱਕ ਵਿਅਕਤੀ ਵੱਲੋਂ ਜੰਗਲਾ ਫਾਂਦ ਕੇ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸਦੀ ਸਾਜ਼ਿਸ਼ ਨੂੰ ਬੇਨਕਾਬ ਕਰਨ ਵਿੱਚ ਸਰਕਾਰ ਨਾਕਾਮ ਰਹੀ। ਉਨ੍ਹਾਂ ਮੁਤਾਬਕ ਇਹ ਤਾਜ਼ਾ ਘਟਨਾ ਸ਼੍ਰੋਮਣੀ  ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਅਤੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਸਾਜ਼ਿਸ਼ ਹੈ।

ਸਰਕਾਰ ਸਿੱਖ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਗੰਭੀਰ ਨਹੀਂ

ਐਡਵੋਕੇਟ ਧਾਮੀ ਨੇ ਕਿਹਾ ਕਿ ਦੋਸ਼ੀ ਪੁਲਿਸ ਹਿਰਾਸਤ ਵਿੱਚ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਘਟਨਾ ਦੇ ਸਾਜ਼ਿਸ਼ਕਾਰਾਂ ਨੂੰ ਸਾਹਮਣੇ ਨਾ ਲਿਆਂਦਾ ਗਿਆ ਤਾਂ ਇਹ ਸਪੱਸ਼ਟ ਹੋਵੇਗਾ ਕਿ ਸਰਕਾਰ ਸਿੱਖ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਤੱਤਾਂ ਨੂੰ ਕਾਮਯਾਬ ਹੋਣ ਤੋਂ ਰੋਕਣ ਲਈ ਸਭ ਨੂੰ ਸਾਵਧਾਨ ਰਹਿੰਦੇ ਹੋਏ ਆਪਣੀ ਸੇਵਾ ਨਿਭਾਉਣੀ ਚਾਹੀਦੀ ਹੈ।

Advertisement

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget