ਪੜਚੋਲ ਕਰੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ਦਾ ਮਾਮਲਾ , ਸ਼੍ਰੋਮਣੀ ਕਮੇਟੀ ਦਾ ਉੱਚ ਪੱਧਰੀ ਵਫ਼ਦ ਜਾਵੇਗਾ ਅਰੁਨਾਚਲ ਪ੍ਰਦੇਸ਼

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਰੁਨਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ਦੇ ਮਾਮਲੇ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਰੁਨਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ਦੇ ਮਾਮਲੇ ’ਤੇ ਇਕ ਵਫ਼ਦ ਭੇਜਣ ਦੀ ਕਾਰਵਾਈ ਆਰੰਭੀ ਹੈ। ਬੀਤੇ ਦਿਨੀਂ ਮਾਮਲਾ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਕਰੜੀ ਨਿੰਦਾ ਕਰਦਿਆਂ ਸਰਕਾਰ ਪਾਸੋਂ ਕਾਰਵਾਈ ਦੀ ਮੰਗ ਕੀਤੀ ਸੀ। ਇਸੇ ਤਹਿਤ ਹੀ ਹੁਣ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਇਕ ਉੱਚ ਪੱਧਰੀ ਵਫ਼ਦ ਭੇਜਣ ਦਾ ਫੈਸਲਾ ਕੀਤਾ ਹੈ। 

ਅਰੁਨਾਚਲ ਪ੍ਰਦੇਸ਼ ਭੇਜੇ ਜਾਣ ਵਾਲੇ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਿੱਖ ਇਤਿਹਾਸਕਾਰ ਕਰਨਲ ਦਲਵਿੰਦਰ ਸਿੰਘ ਗਰੇਵਾਲ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੂੰ ਕੋਆਰਡੀਨੇਟਰ ਲਗਾਇਆ ਹੈ।
 
ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸਤਬੀਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਅਸਥਾਨ ਦੀ ਹੋਂਦ ਨੂੰ ਖ਼ਤਮ ਕਰਨਾ ਬੇਹੱਦ ਚਿੰਤਾਜਨਕ ਹੈ, ਜਿਸ ਨੂੰ ਵੇਖਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਥਾਨਕ ਪੱਧਰ ’ਤੇ ਜਾ ਕੇ ਜਾਂਚ ਪੜਤਾਲ ਲਈ ਉੱਚ ਪੱਧਰੀ ਵਫ਼ਦ ਭੇਜਣ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਮੇਚੁਕਾ ਵਿਖੇ ਜਾ ਕੇ ਸਬੰਧਤ ਅਸਥਾਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਅਰੁਨਾਚਲ ਪ੍ਰਦੇਸ਼ ਦੀ ਸਰਕਾਰ ਦੇ ਨੁਮਾਇੰਦਿਆਂ ਨਾਲ ਮਾਮਲੇ ਸਬੰਧੀ ਗੱਲਬਾਤ ਵੀ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਉੱਚ ਅਹੁਦੇਦਾਰ, ਕਾਨੂੰਨੀ ਮਾਹਿਰ ਅਤੇ ਸਿੱਖ ਵਿਦਵਾਨ ਸ਼ਾਮਲ ਕੀਤੇ ਗਏ ਹਨ, ਤਾਂ ਜੋ ਹਰ ਪੱਖ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਸਕੇ।
 
ਓਐਸਡੀ ਸਤਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਐਨਸੀਈਆਰਟੀ ਦੀਆਂ ਪੁਸਤਕਾਂ ਵਿਚ ਸਿੱਖ ਇਤਿਹਾਸ ਬਾਰੇ ਗਲਤ ਜਾਣਕਾਰੀ ਦੇ ਮਸਲੇ ’ਤੇ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਕਮੇਟੀ ਬਣਾਈ ਹੈ। ਇਸ ਵਿਚ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ, ਜਥੇਦਾਰ ਗੁਰਚਰਨ ਸਿੰਘ ਟੌਹੜਾ ਗੁਰਮਤਿ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਦੇ ਡਾਇਰੈਕਟਰ ਡਾ. ਚਮਕੌਰ ਸਿੰਘ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਇਤਿਹਾਸ ਵਿਭਾਗ ਦੇ ਮੁੱਖੀ ਨੂੰ ਲਿਆ ਗਿਆ ਹੈ। 
 
ਇਸ ਕਮੇਟੀ ਨੂੰ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਇੰਚਾਰਜ ਡਾ. ਜੋਗੇਸ਼ਵਰ ਸਿੰਘ ਕੋਆਰਡੀਨੇਟ ਕਰਨਗੇ। ਦੱਸਣਯੋਗ ਹੈ ਕਿ ਐਨਸੀਈਆਰਟੀ ਦੀ ਪੁਸਤਕ ਵਿਚ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਨੂੰ ਵੱਖਵਾਦੀ ਦਰਸਾਉਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਇਹ ਕਮੇਟੀ ਗਠਤ ਕੀਤੀ ਹੈ। ਇਹ ਵੀ ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਤੋਂ ਪਹਿਲਾਂ ਮਾਮਲੇ ਦਾ ਨੋਟਿਸ ਲੈਂਦਿਆਂ ਭਾਰਤ ਸਰਕਾਰ ਦੇ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਅਤੇ ਐਨਸੀਈਆਰਟੀ ਦੇ ਡਾਇਰੈਕਟਰ ਨੂੰ ਪੱਤਰ ਵੀ ਲਿਖੇ ਜਾ ਚੁੱਕੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget