Amritsar News: ਅੰਮ੍ਰਿਤਸਰ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਗ੍ਰਿਫਤਾਰ, ਟਾਰਗੇਟ ਕਿਲਿੰਗ ਦੀ ਸੀ ਪਲਾਨਿੰਗ
Punjab News: ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੋਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ।
Amritsar News: ਅੰਮ੍ਰਿਤਸਰ ਤੋਂ ਵੱਡੀ ਖਬਰ ਆਈ ਹੈ। ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੋਡਿਊਲ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਵਿਦੇਸ਼ਾਂ ਤੋਂ ਹੈਂਡਲ ਕੀਤੇ ਜਾ ਰਹੇ ਗਰੋਹ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਬਣਾਈ ਜਾ ਰਹੀ ਸੀ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੋਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਖੁਫੀਆ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਵਾਰਦਾਤ ਤੋਂ ਪਹਿਲਾਂ ਹੀ ਬੱਬਰ ਖਾਲਸਾ ਦੇ ਮੈਂਬਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਨੇ ਮੁਲਜ਼ਮ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ।
ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਸ ਅੱਤਵਾਦੀ ਦੇ ਹੈਂਡਲਰ ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ ਤੇ ਇਟਲੀ ਸਥਿਤ ਅੱਤਵਾਦੀ ਰੇਸ਼ਮ ਸਿੰਘ ਹਨ। ਉਨ੍ਹਾਂ ਦੇ ਕਹਿਣ 'ਤੇ ਉਹ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਨੇ ਮੁਲਜ਼ਮ ਕੋਲੋਂ 1 ਪਿਸਤੌਲ, 2 ਮੈਗਜ਼ੀਨ, 9 ਗੋਲੀਆਂ ਤੇ 1 ਖੋਲ ਬਰਾਮਦ ਕੀਤਾ ਹੈ।
ਹੈਪੀ ਪਾਸੀਆਂ ਇਸ ਸਮੇਂ ਅਮਰੀਕਾ ਵਿੱਚ ਸੈਟਲ ਹੈ। ਇਸ ਦੀ ਸਿੱਧੇ ਲਿੰਕ ਪਾਕਿਸਤਾਨ ਬੈਠੇ ਹਰਵਿੰਦਰ ਰਿੰਦਾ ਤੇ ਸ਼ਮਸ਼ੇਰ ਨਾਲ ਜੁੜੇ ਹੋਏ ਹਨ। ਇਸ ਦਾ ਮੁੱਖ ਉਦੇਸ਼ ਪੰਜਾਬ ਵਿੱਚ ਹਥਿਆਰ ਪਹੁੰਚਾਉਣਾ ਤੇ ਨੌਜਵਾਨਾਂ ਨੂੰ ਪੈਸੇ ਦਾ ਲਾਲਚ ਦੇ ਕੇ ਉਨ੍ਹਾਂ ਨੂੰ ਖਾਲਿਸਤਾਨੀ ਗਤੀਵਿਧੀਆਂ ਕਰਨ ਲਈ ਹਥਿਆਰਬੰਦ ਕਰਨਾ ਹੈ।
ਪੁਲਿਸ ਨੇ 8 ਜੁਲਾਈ ਨੂੰ ਜਲੰਧਰ ਤੋਂ ਬੀਕੇਆਈ ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਸੀ। ਇਸ ਦੇ ਨਾਲ ਹੀ ਦੋ ਮਹੀਨੇ ਪਹਿਲਾਂ ਵੀ ਐਸਐਸਓਸੀ ਅੰਮ੍ਰਿਤਸਰ ਨੇ ਹੈਪੀ ਪਾਸੀਆਂ ਦੇ ਦੋ ਬੰਦਿਆਂ ਨੂੰ ਅੰਮ੍ਰਿਤਸਰ ਤੋਂ ਹੀ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।