Amritsar News : ਲੁਧਿਆਣਾ ਸਪੈਸ਼ਲ ਟਾਸਕ ਫੋਰਸ (STF) ਨੇ ਪੰਜਾਬ ਦੇ ਅੰਮ੍ਰਿਤਸਰ 'ਚ ਕਾਰਵਾਈ ਕਰਦੇ ਹੋਏ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੀ ਟੀਮ ਨੇ ਦੋਵਾਂ ਤਸਕਰਾਂ ਕੋਲੋਂ 56 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ ਕੀਤੀ ਹੈ। ਫਿਲਹਾਲ ਲੁਧਿਆਣਾ ਐਸਟੀਐਫ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਆਪਣੇ ਨਾਲ ਲੈ ਗਈ ਹੈ।


ਇਹ ਕਾਰਵਾਈ ਲੁਧਿਆਣਾ ਐਸਟੀਐਫ ਮੁਹਾਲੀ-4 ਦੇ ਸਬ ਇੰਸਪੈਕਟਰ ਮੱਖਣ ਸਿੰਘ ਵੱਲੋਂ ਕੀਤੀ ਗਈ ਹੈ। ਸਬ-ਇੰਸਪੈਕਟਰ ਨੂੰ ਦੋਵਾਂ ਮੁਲਜ਼ਮਾਂ ਬਾਰੇ ਸੂਚਨਾ ਮਿਲੀ ਸੀ ਕਿ ਉਹ ਡਰੋਨ ਰਾਹੀਂ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਇਕੱਠੀ ਕਰਨ ਜਾ ਰਹੇ ਹਨ। ਜਿਸ ਤੋਂ ਬਾਅਦ ਯੋਜਨਾ ਬਣਾ ਕੇ ਦੋਵਾਂ ਨੂੰ ਟਰੇਸ ਕਰਕੇ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਦੋਵੇਂ ਤਸਕਰਾਂ ਦੀ ਪਛਾਣ ਅਨਮੋਲ ਸਿੰਘ ਵਾਸੀ ਘਰਿੰਡਾ ਅਤੇ ਹੀਰਾ ਸਿੰਘ ਵਾਸੀ ਦਲੇਕੇ ਲੋਪੋਕੇ ਵਜੋਂ ਹੋਈ ਹੈ।


ਇਹ ਗ੍ਰਿਫਤਾਰੀ ਪਿੰਡ ਭੈਰੋਵਾਲ ਨੇੜੇ ਹੋਈ


ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਮੁਲਜ਼ਮ ਪੁਲੀਸ ਨੂੰ ਚਕਮਾ ਦੇ ਕੇ ਭੱਜਦੇ ਹੋਏ ਚੋਗਾਵਾਂ ਰੋਡ ਪਿੰਡ ਰਣੀਕੇ ਨੇੜੇ ਭੈਰੋਵਾਲ ਪੁੱਜੇ ਸਨ। ਪੁਲਿਸ ਨੇ ਦੋਵਾਂ ਨੂੰ ਘੇਰ ਲਿਆ। ਜਦੋਂ ਦੋਵਾਂ ਦੀ ਤਲਾਸ਼ੀ ਲਈ ਗਈ ਤਾਂ ਦੋਵਾਂ ਕੋਲੋਂ ਕਰੀਬ 8 ਕਿਲੋ ਹੈਰੋਇਨ ਬਰਾਮਦ ਹੋਈ।


ਐਨਡੀਪੀਐਸ ਐਕਟ ਤਹਿਤ ਕੇਸ ਦਰਜ


ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 21 ਅਤੇ ਐਨਡੀਪੀਐਸ ਐਕਟ ਦੀ ਧਾਰਾ 29 ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਮੁਲਜ਼ਮਾਂ ਬਾਰੇ ਹੋਰ ਜਾਣਕਾਰੀ ਨਹੀਂ ਦੇ ਰਹੀ ਪਰ ਜਲਦ ਹੀ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।