Amritsar News: ਤਸਕਰਾਂ ਦਾ ਪਿੱਛਾ ਕਰ ਰਹੀ STF ਦੀ ਗੱਡੀ ਪਲਟੀ, ਦੋ ਤਸਕਰ ਫੜੇ, ਚਾਰ ਪੁਲਿਸ ਮੁਲਾਜ਼ਮ ਜ਼ਖ਼ਮੀ
STF Vehicle: ਟੀਮ ਨੇ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਐਸਟੀਐਫ ਦੀ ਟੀਮ ਨੇ ਉਨ੍ਹਾਂ ਦੀ ਗੱਡੀ ਵਿੱਚ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਐਸਟੀਐਫ ਦੀ ਗੱਡੀ ਪਲਟ ਗਈ।
Amritsar News: ਨਸ਼ਾ ਤਸਕਰਾਂ ਦਾ ਪਿੱਛਾ ਕਰ ਰਹੀ ਸਪੈਸ਼ਲ ਟਾਸਕ ਫੋਰਸ (STF) ਦੀ ਗੱਡੀ ਪਲਟ ਗਈ। ਦੋ ਏਐਸਆਈ ਸਮੇਤ ਚਾਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਐਸਟੀਐਫ ਨੇ ਬੋਲੈਰੋ ਸਵਾਰ ਦੋ ਸਮੱਗਲਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚਾਰ ਕਿੱਲੋ ਹੈਰੋਇਨ ਬਰਾਮਦ ਕੀਤੀ। ਤਸਕਰਾਂ ਖ਼ਿਲਾਫ਼ ਐਸਟੀਐਫ ਥਾਣਾ ਮੁਹਾਲੀ ਵਿੱਚ ਐਨਡੀਪੀਐਸ ਐਕਟ ਅਤੇ ਕਤਲ ਦੀ ਕੋਸ਼ਿਸ਼ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਅਟਾਰੀ ਥਾਣਾ ਖੇਤਰ ਦੇ ਸਰਹੱਦੀ ਪਿੰਡ ਧਨੋਏ ਕਲਾਂ ਦੇ ਵਸਨੀਕ ਜਗਰੂਪ ਸਿੰਘ ਉਰਫ਼ ਜੱਗਾ ਅਤੇ ਮੇਜਰ ਸਿੰਘ ਵਜੋਂ ਹੋਈ ਹੈ।
ਫੜੇ ਗਏ ਤਸਕਰਾਂ ਦੇ ਸਬੰਧ ਪਾਕਿਸਤਾਨੀ ਸਮੱਗਲਰਾਂ ਨਾਲ
ਟੀਮ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ 19 ਅਕਤੂਬਰ ਤੱਕ ਰਿਮਾਂਡ ’ਤੇ ਭੇਜ ਦਿੱਤਾ ਗਿਆ। ਐਸਟੀਐਫ ਦੇ ਸਪੈਸ਼ਲ ਡੀਜੀ ਕੁਲਦੀਪ ਸਿੰਘ ਦਾ ਕਹਿਣਾ ਹੈ ਕਿ ਟੀਮ ਨੂੰ ਸੂਚਨਾ ਮਿਲੀ ਸੀ ਕਿ ਕੁਝ ਲੋਕ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿੱਚ ਹਨ, ਜੋ ਡਰੋਨ ਰਾਹੀਂ ਹੈਰੋਇਨ ਮੰਗਵਾ ਕੇ ਸਪਲਾਈ ਕਰਦੇ ਹਨ। ਫੜੇ ਗਏ ਮੁਲਜ਼ਮ ਪਾਕਿਸਤਾਨੀ ਸਮੱਗਲਰ ਫੈਜ਼ਲ ਦੇ ਸੰਪਰਕ ਵਿੱਚ ਸਨ।
ਡੀਜੀ ਨੇ ਦਿੱਤੀ ਇਹ ਜਾਣਕਾਰੀ
ਡੀਜੀ ਨੇ ਦੱਸਿਆ ਕਿ 12 ਅਕਤੂਬਰ ਨੂੰ ਐਸਟੀਐਫ ਦੇ ਡੀਐਸਪੀ ਵਵਿੰਦਰ ਮਹਾਜਨ ਦੀ ਅਗਵਾਈ ਹੇਠ ਟੀਮ ਪਿੰਡ ਖੁਰਮਣੀਆਂ ਦੇ ਮੋੜ ’ਤੇ ਮੌਜੂਦ ਸੀ। ਉਸ ਨੇ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਐਸਟੀਐਫ ਦੀ ਟੀਮ ਨੇ ਉਨ੍ਹਾਂ ਦੇ ਵਾਹਨਾਂ ਵਿੱਚ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਪਿੱਛਾ ਕਰਨ ਦੌਰਾਨ ਗੱਡੀ ਪਲਟ ਜਾਣ ਕਾਰਨ ਏਐਸਆਈ ਮਨਪ੍ਰੀਤ ਸਿੰਘ ਅਤੇ ਅਮਨਜੀਵਨ ਸਿੰਘ ਸਮੇਤ ਚਾਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।
ਹੋਰ ਸਾਥੀਆਂ ਦੀ ਤਲਾਸ਼ ਜਾਰੀ
ਐਸਟੀਐਫ ਦੇ ਡੀਐਸਪੀ ਸਿਕੰਦਰ ਸਿੰਘ ਨੇ ਦੱਸਿਆ ਕਿ ਕੱਲ੍ਹ 2.5 ਕਿਲੋ ਹੈਰੋਇਨ ਅਤੇ ਬਾਈਕ ਸਮੇਤ ਗ੍ਰਿਫ਼ਤਾਰ ਕੀਤੇ ਗਏ ਲਵਦੀਪ ਸਿੰਘ, ਉਸ ਦੇ ਸਾਥੀ ਨਿਸ਼ਾਨ ਸਿੰਘ ਅਤੇ ਪਿਤਾ ਰਣਜੀਤ ਸਿੰਘ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਦੇ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ