Amritsar News: ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੇ ਰਾਜਧਾਨੀ ਚੰਡੀਗੜ੍ਹ ਤੋਂ ਚਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਪੰਜਾਬ ਅਤੇ ਪੰਜਾਬੀ ਭਾਸ਼ਾ ਨਾਲ ਵਿਤਕਰੇ ਵਾਲਾ ਹੈ, ਜਿਸ ਨੂੰ ਤੁਰੰਤ ਵਾਪਸ ਲਿਆ ਜਾਵੇ। 


ਐਡਵੋਕੇਟ ਧਾਮੀ ਨੇ ਆਖਿਆ ਕਿ ਦਿੱਲੀ ਅੰਦਰ ਵੱਡੀ ਗਿਣਤੀ ’ਚ ਪੰਜਾਬੀ ਵੱਸਦੇ ਹਨ, ਜਦਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੋਣ ਨਾਤੇ ਇਥੋਂ ਪੰਜਾਬੀ ਭਾਸ਼ਾ ਦੇ ਬੁਲੇਟਿਨ ਖਤਮ ਕਰਨੇ ਪੰਜਾਬ ਅਤੇ ਪੰਜਾਬੀਆਂ ਨਾਲ ਵੱਡਾ ਧੱਕਾ ਹੈ।


ਇਹ ਵੀ ਪੜ੍ਹੋ: ਕਲਯੁਗ ! ਅੰਮ੍ਰਿਤਸਰ 'ਚ 12 ਸਾਲਾ ਬੱਚੀ ਬਣੀ ਮਾਂ, ਪੇਟ ਦਰਦ ਹੋਣ ਕਰਕੇ ਕਰਵਾਈ ਸੀ ਜਾਂਚ, ਪਰਿਵਾਰ ਨੂੰ ਜਬਰ ਜਨਾਹ ਦਾ ਸ਼ੱਕ


 ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਧੀ ਸਦੀ ਤੋਂ ਵੱਧ ਸਮੇਂ ਤੋਂ ਚੱਲ ਰਹੇ ਪੰਜਾਬੀ ਦੇ ਬੁਲੇਟਿਨ ਬੰਦ ਕਰਨਾ ਸਰਕਾਰ ਦੀ ਪੱਖਪਾਤੀ ਸੋਚ ਤੋਂ ਸੇਧਿਤ ਹੈ, ਜਿਸ ਨਾਲ ਪੰਜਾਬੀਆਂ ਅੰਦਰ ਨਿਰਾਸ਼ਾ ਪੈਦਾ ਹੋਣੀ ਸੁਭਾਵਿਕ ਹੈ। 


ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਸਰਕਾਰਾਂ ਖੇਤਰੀ ਭਾਸ਼ਾਵਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਯਤਨ ਕਰਨ, ਪਰ ਹੋ ਇਸ ਦੇ ਉਲਟ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ’ਤੇ ਸਰਕਾਰ ਨੂੰ ਮੁੜ ਵਿਚਾਰ ਕਰਕੇ ਪਹਿਲਾਂ ਵਾਂਗ ਹੀ ਪੰਜਾਬੀ ਬੁਲੇਟਿਨ ਚਾਲੂ ਰੱਖਣ ਦੇ ਆਦੇਸ਼ ਦੇਣੇ ਚਾਹੀਦੇ ਹਨ।


ਇਹ ਵੀ ਪੜ੍ਹੋ" Russia Ukraine War: ਯੂਕਰੇਨ ਦਾ ਸਮਰਥਨ ਕਰਨ 'ਤੇ ਪੁਤਿਨ ਨੇ ਜਰਮਨੀ ਨੂੰ ਦਿੱਤਾ ਵੱਡਾ ਝਟਕਾ, ਜਰਮਨ ਦੇ ਸੈਂਕੜੇ ਸਰਕਾਰੀ ਕਰਮਚਾਰੀਆਂ ਨੂੰ ਛੱਡਣਾ ਪਵੇਗਾ ਰੂਸ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :