Amritsar News : ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਲਾਲ ਤੋਂ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਅਵਾਰਾ ਕੁੱਤਿਆਂ ਦੇ ਹਮਲੇ ਕਾਰਨ 8 ਸਾਲਾ ਬੱਚੇ ਦੀ ਮੌਤ ਹੋ ਗਈ। ਬੱਚੇ ਦੀ ਲਾਸ਼ ਪਿੰਡ ਦੇ ਗਰਾਊਂਡ ਵਿੱਚੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁੱਤਿਆਂ ਨੇ ਬੱਚੇ ਦੇ ਸਰੀਰ ਨੂੰ ਬੁਰੀ ਤਰ੍ਹਾਂ ਨੋਚਿਆ ਹੋਇਆ ਸੀ।

Continues below advertisement

ਗਰਾਊਂਡ ਵਿੱਚ ਖੇਡਣ ਗਿਆ ਸੀ ਬੱਚਾ

ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪਿੰਡ ਦੇ ਗਰਾਊਂਡ ਵਿੱਚ ਗਿਆ ਹੋਇਆ ਸੀ। ਇਸੇ ਦੌਰਾਨ ਉੱਥੇ ਮੌਜੂਦ ਅਵਾਰਾ ਕੁੱਤਿਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਹਮਲਾ ਇੰਨਾ ਗੰਭੀਰ ਸੀ ਕਿ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬਾਅਦ ਵਿੱਚ ਜਦੋਂ ਪਿੰਡ ਦੇ ਕੁਝ ਬੱਚੇ ਗਰਾਊਂਡ ਵਿੱਚ ਪਹੁੰਚੇ ਤਾਂ ਉਨ੍ਹਾਂ ਨੇ ਰਣਜੀਤ ਦੀ ਲਾਸ਼ ਦੇਖੀ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸੂਚਨਾ ਦਿੱਤੀ। ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਦੇ ਲੋਕ ਮੌਕੇ 'ਤੇ ਇਕੱਠੇ ਹੋ ਗਏ।

Continues below advertisement

ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਰਣਜੀਤ

ਰਣਜੀਤ ਸਿੰਘ ਇੱਕ ਬੇਹੱਦ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ। ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਅਤੇ ਪਰਿਵਾਰ ਦਾ ਸਭ ਤੋਂ ਛੋਟਾ ਬੱਚਾ ਸੀ। ਪਿੰਡ ਵਾਸੀਆਂ ਮੁਤਾਬਕ ਪਰਿਵਾਰ ਦੀ ਆਰਥਿਕ ਹਾਲਤ ਕਾਫ਼ੀ ਕਮਜ਼ੋਰ ਹੈ ਅਤੇ ਘਰ ਦਾ ਗੁਜ਼ਾਰਾ ਵੀ ਬੜੀ ਮੁਸ਼ਕਲ ਨਾਲ ਚੱਲਦਾ ਹੈ।

ਪਿੰਡ ਵਾਸੀਆਂ ਨੇ ਸਰਕਾਰ ਤੋਂ ਕੀਤੀ ਮਦਦ ਦੀ ਮੰਗ

ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਅਵਾਰਾ ਕੁੱਤਿਆਂ ਦੀ ਸਮੱਸਿਆ ਲਗਾਤਾਰ ਵਧ ਰਹੀ ਹੈ, ਪਰ ਇਸ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਪਿੰਡ ਵਿੱਚ ਅਵਾਰਾ ਕੁੱਤਿਆਂ ਨੂੰ ਕਾਬੂ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।