Strike - ਨਹਿਰੀ ਪਟਵਾਰੀਆਂ ਵੱਲੋ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ। ਅੰਮ੍ਰਿਤਸਰ ਦੇ ਨਹਿਰੀ ਪਟਵਾਰੀਆਂ ਨੇ ਰੈਵੀਨਿਊ ਸਟਾਫ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਅੱਜ 23 ਅਗਸਤ 2023 ਤੋਂ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਕੀਤੀ ਹੈ।


ਦੱਸ ਦਈਏ ਕਿ ਰੈਵੀਨਿਊ ਸਟਾਫ ਦੀਆਂ ਦੋਵੇਂ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਨਹਿਰੀ ਪਟਵਾਰੀਆਂ ਤੋਂ ਜ਼ਿਲ੍ਹੇਦਾਰ ਤਕ ਦੇ ਮੁਲਾਜ਼ਮਾਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਸਰਕਾਰ ਵੱਲੋਂ ਰੈਵੀਨਿਊ ਸਟਾਫ਼ ਦੀਆਂ ਮੰਗਾਂ ਨੂੰ ਮੰਨ ਨਹੀਂ ਲਿਆ ਜਾਂਦਾ ਇਹ ਹੜਤਾਲ ਲਗਾਤਾਰ ਜਾਰੀ ਰਹੇਗੀ


ਇਸ ਮੌਕੇ ਜਥੇਬੰਦੀਆਂ ਦੇ ਮੁੱਖ ਆਗੂ ਕਿਰਪਾਲ ਸਿੰਘ ਪੰਨੂੰ, ਕੁਲਜੀਤ ਸਿੰਘ, ਜਿਲੇਦਾਰ ਲਫਟੈਨ ਸਿੰਘ, ਸੁਰਜੀਤ ਸਿੰਘ, ਹਰਨੇਕ ਸਿੰਘ, ਅਤੇ ਜਗਜੀਤ ਸਿੰਘ ਨੇ ਦੱਸਿਆ ਨੇ ਦੱਸਿਆ ਕਿ ਨਹਿਰੀ ਪਟਵਾਰੀਆਂ ਦੀ ਬਣਦੀ ਡਿਊਟੀ ਤੋਂ ਇਲਾਵਾ ਹੋਰ ਵਾਧੂ ਕੰਮਾਂ ਦਾ ਬੋਝ ਅਤੇ ਨਹਿਰੀ ਪਟਵਾਰੀਆਂ ਦੀ 200-250 ਕਿਲੋਮੀਟਰ ਦੂਰ- ਦੁਰਾਡੇ ਬਦਲੀਆਂ ਕਰ ਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਅਤੇ ਜ਼ਲੀਲ ਕੀਤਾ ਜਾ ਰਿਹਾ ਹੈ, ਜਿਸ ਨਾਲ ਮੁਲਾਜ਼ਮ ਮਾਨਸਿਕ ਪ੍ਰੇਸ਼ਾਨੀ ਵਿੱਚੋ ਗੁਜਰ ਰਹੇ ਹਨ। ਉਕਤ ਮੁਲਾਜ਼ਮ ਆਗੂਆਂ ਦੇ ਸਮੂਹ ਜ਼ਿਲ੍ਹੇਦਾਰੀ ਸੈਕਸ਼ਨਾਂ ਦੇ ਸਟਾਫ ਨੂੰ ਹੜਤਾਲ ਦੌਰਾਨ ਮੁਕੰਮਲ ਕੰਮ ਕਾਜ ਬੰਦ ਕਰਨ ਦੀ ਅਪੀਲ ਕੀਤੀ ਹੈ।


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ । ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ


Join Our Official Telegram Channel : - 
https://t.me/abpsanjhaofficial


 


Join Our Official Telegram Channel : -


https://t.me/abpsanjhaofficial