ਪੜਚੋਲ ਕਰੋ

Amritsar News: 'ਹਰਿਆਣਾ ਦੇ ਗੁਰੂ ਘਰਾਂ ਅੰਦਰ ਪੁਲਿਸ ਵੱਲੋਂ ਮਰਯਾਦਾ ਤੋਂ ਉਲਟ ਹਰਕਤਾਂ ਦੀ ਕਰੜੀ ਨਿੰਦਾ'

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸੰਗਤ ਦਾ ਖਦਸ਼ਾ ਸਹੀ ਸਾਬਤ ਹੋ ਰਿਹਾ ਹੈ ਅਤੇ ਸਰਕਾਰ ਆਪਣੇ ਵੱਲੋਂ ਨਾਮਜਦ ਕਮੇਟੀ ਨੂੰ ਪ੍ਰਭਾਵਿਤ ਕਰਕੇ ਗੁਰੂ ਘਰਾਂ ਅੰਦਰ ਮਨਮਰਜ਼ੀਆਂ ਕਰਦਿਆਂ ਪਾਵਨ ਮਰਯਾਦਾ ਦੀ ਉਲੰਘਣਾ ਕਰ ਰਹੀ ਹੈ

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਅੰਬਾਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਸ੍ਰੀ ਮੰਜੀ ਸਾਹਿਬ ਤੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਪੁਲਿਸ ਵਾੜ ਕੇ ਮਰਯਾਦਾ ਦੀ ਉਲੰਘਣਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। 

ਉਨ੍ਹਾਂ ਕਿਹਾ ਕਿ ਹਰਿਆਣਾ ਦੀ ਸੰਗਤ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸ਼ੰਭੂ ਬਾਰਡਰ ਉੱਤੇ ਆਪਣੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਸੱਦੀ ਗਈ ਪੁਲਿਸ ਨੂੰ ਇਨ੍ਹਾਂ ਗੁਰੂ ਘਰਾਂ ਦੀਆਂ ਸਰਾਵਾਂ ਵਿੱਚ ਰਿਹਾਇਸ਼ ਦਾ ਪ੍ਰਬੰਧ ਕਰਕੇ ਦਿੱਤਾ ਗਿਆ ਹੈ। ਸੰਗਤ ਵੱਲੋਂ ਸ਼ਿਕਾਇਤਾਂ ਪੁੱਜੀਆਂ ਹਨ ਕਿ ਪੁਲਿਸ ਅਧਿਕਾਰੀਆਂ ਨੇ ਸਰਾਵਾਂ ਅੰਦਰ ਸ਼ਰਾਬ, ਤੰਬਾਕੂ ਆਦਿ ਨਸ਼ਿਆਂ ਦਾ ਸੇਵਨ ਕੀਤਾ ਹੈ, ਜੋ ਕਿ ਮੌਕੇ ਤੋਂ ਬਰਾਮਦ ਵੀ ਕੀਤੇ ਗਏ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸੰਗਤ ਦਾ ਖਦਸ਼ਾ ਸਹੀ ਸਾਬਤ ਹੋ ਰਿਹਾ ਹੈ ਅਤੇ ਸਰਕਾਰ ਆਪਣੇ ਵੱਲੋਂ ਨਾਮਜਦ ਕਮੇਟੀ ਨੂੰ ਪ੍ਰਭਾਵਿਤ ਕਰਕੇ ਗੁਰੂ ਘਰਾਂ ਅੰਦਰ ਮਨਮਰਜ਼ੀਆਂ ਕਰਦਿਆਂ ਪਾਵਨ ਮਰਯਾਦਾ ਦੀ ਉਲੰਘਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸ਼੍ਰੋਮਣੀ ਕਮੇਟੀ ਤੋੜ ਕੇ ਸਰਕਾਰ ਵੱਲੋਂ ਜਬਰੀ ਹਰਿਆਣਾ ਗੁਰਦੁਆਰਾ ਕਮੇਟੀ ਬਣਾਈ ਜਾ ਰਹੀ ਸੀ ਤਾਂ ਉਸ ਸਮੇਂ ਅਜਿਹੀਆਂ ਹੀ ਮਰਯਾਦਾ ਦੇ ਉਲਟ ਅਤੇ ਆਪਹੁਦਰੀ ਕਾਰਵਾਈਆਂ ਦੀ ਸੰਭਾਵਨਾ ਦੇ ਮੱਦੇਨਜ਼ਰ ਹੀ ਸਿੱਖ ਜਗਤ ਨੇ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰੀ ਕਮੇਟੀ ਵੱਲੋਂ ਗੁਰੂ ਘਰਾਂ ਅੰਦਰ ਪੁਲਿਸ ਵਾੜਨ ਅਤੇ ਪੁਲਿਸ ਵੱਲੋਂ ਸਰਾਵਾਂ ਅੰਦਰ ਸ਼ਰਾਬ ਤੇ ਤੰਬਾਕੂ ਦੀ ਵਰਤੋਂ ਕਾਰਨ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਗਈ ਹੈ।

ਜੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਆਪ ਹੀ ਉਲੰਘਣਾ ਕਰਨ ਲੱਗ ਜਾਣ ਤਾਂ...

ਐਡੋਵਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਗੁਰੂ ਘਰਾਂ ਨੂੰ ਸਰਕਾਰੀ ਦਖ਼ਲਅੰਦਾਜ਼ੀ ਤੋਂ ਅਜ਼ਾਦ ਕਰਵਾਉਣ ਲਈ ਸੰਘਰਸ਼ ਕਰਦੀ ਰਹੀ ਹੈ ਅਤੇ ਜੇਕਰ ਗੁਰਦੁਆਰਾ ਕਮੇਟੀਆਂ ਆਪ ਹੀ ਉਲੰਘਣਾ ਕਰਨ ਲੱਗ ਜਾਣਗੀਆਂ ਤੋਂ ਮਰਯਾਦਾ ਦੀ ਰਖਵਾਲੀ ਕੌਣ ਕਰੇਗਾ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਇਨ੍ਹਾਂ ਘਟਨਾਵਾਂ ਦਾ ਸਖ਼ਤ ਨੋਟਿਸ ਲੈਣ ਦੀ ਅਪੀਲ ਕੀਤੀ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget