Amritsar News: ਕਿਸਾਨਾਂ ਦੇ ਭਗਵੰਤ ਮਾਨ ਸਰਕਾਰ ਦੀ ਸਲਾਹ ਨਹੀਂ ਮੰਨੀ ਤੇ ਝੋਨੇ ਦੀ ਪਰਾਲੀ ਸਾੜਨ ਦੇ ਪਿਛਲੇ ਰਿਕਾਰਡ ਵੀ ਤੋੜ ਦਿੱਤੇ ਹਨ। ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 456 ਮਾਮਲੇ ਦਰਜ ਕੀਤੇ ਗਏ ਜਦੋਂਕਿ ਜਦਕਿ ਸਾਲ 2022 ਵਿੱਚ 73 ਕੇਸ ਹੀ ਰਿਕਾਰਡ ਹੋਏ ਸਨ। ਸਭ ਤੋਂ ਵੱਧ ਪਰਾਲੀ ਅੰਮ੍ਰਿਤਸਰ ਵਿੱਚ ਸਾੜੀ ਜਾ ਰਹੀ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਕਿਸਾਨਾਂ ਨੂੰ ਸਰਕਾਰ ਦੀ ਸਖਤੀ ਦੀ ਕੋਈ ਪ੍ਰਵਾਹ ਨਹੀਂ ਹੈ।


ਹਾਸਲ ਜਾਣਕਾਰੀ ਮੁਤਾਬਕ ਸਾਲ 2021 ਵਿੱਚ 3 ਅਕਤੂਬਰ ਤੱਕ ਕੋਈ ਵੀ ਪਰਾਲੀ ਸਾੜਨ ਦਾ ਮਾਮਲਾ ਦਰਜ ਨਹੀਂ ਕੀਤਾ ਗਿਆ ਸੀ ਜਦਕਿ ਸਾਲ 2022 ਵਿੱਚ 73 ਕੇਸ ਹੀ ਰਿਕਾਰਡ ਹੋਏ ਸਨ। ਇਸੇ ਤਰ੍ਹਾਂ 15 ਸਤੰਬਰ ਤੋਂ 2 ਅਕਤੂਬਰ ਤੱਕ ਸਾਲ 2021 ਵਿੱਚ 157 ਕੇਸ ਸਨ ਜਦਕਿ 2022 ਵਿੱਚ 230 ਕੇਸ ਸਨ ਪਰ ਸਾਲ 2023 ਵਿੱਚ ਇਹ ਕੇਸ ਵਧ ਕੇ 333 ਹੋਏ ਹਨ। 



ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪਿਛਲੇ ਸੱਤ ਦਿਨਾਂ ਵਿੱਚ ਸਭ ਤੋਂ ਵੱਧ ਪਰਾਲੀ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਾੜੀ ਗਈ ਹੈ। ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਆਦਰਸ਼ਪਾਲ ਵਿੱਗ ਨੇ ਕਿਹਾ ਕਿ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਪਰਾਲੀ ਸਾੜਨ ਦੇ 456 ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ 333 ਮਾਮਲੇ ਅੰਮ੍ਰਿਤਸਰ ਦੇ ਹਨ। 



ਉਨ੍ਹਾਂ ਨੇ ਦੱਸਿਆ ਕਿ ਦੂਜੇ ਨੰਬਰ ’ਤੇ ਤਰਨ ਤਾਰਨ ਜ਼ਿਲ੍ਹਾ ਹੈ, ਜਿੱਥੇ 43 ਥਾਵਾਂ ’ਤੇ ਪਰਾਲੀ ਸਾੜੀ ਗਈ ਹੈ। ਕਪੂਰਥਲਾ, ਮੁਹਾਲੀ ਤੇ ਪਟਿਆਲਾ ਵੀ ਪਰਾਲੀ ਸਾੜਨ ਵਿੱਚ ਕਿਸੇ ਤੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪਰਾਲੀ ਸਾੜਨ ਦੇ ਮਾਮਲਿਆਂ ਦਾ ਅੰਕੜਾ ਵਧਿਆ ਹੈ ਤੇ ਪੰਜਾਬ ਸਰਕਾਰ ਨੇ ਇਸ ਸਬੰਧੀ ਰਿਪੋਰਟ ਵੀ ਮੰਗੀ ਹੈ। 26 ਸਤੰਬਰ ਤੱਕ ਪੰਜਾਬ ਵਿੱਚ ਸਿਰਫ਼ 3 ਕੇਸ ਅੰਮ੍ਰਿਤਸਰ ਦੇ ਹੀ ਸਨ। ਵਿੱਗ ਨੇ ਕਿਹਾ ਕਿ ਅਧਿਕਾਰੀ ਨਿਯਮਾਂ ਅਨੁਸਾਰ ਕਿਸਾਨਾਂ ਨੂੰ ਜੁਰਮਾਨਾ ਲਾਉਣ ਲਈ ਸੂਚੀਆਂ ਤਿਆਰ ਕਰ ਕੇ ਕਿਸਾਨਾਂ ਦਾ ਵੇਰਵਾ ਇਕੱਤਰ ਕਰ ਰਹੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।