Punjab Politics: ਤਨਖ਼ਾਹੀਆਂ ਐਲਾਨੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੰਗੀ ਮੁਆਫ਼ੀ, ਜਥੇਦਾਰ ਦੀ ਗ਼ੈਰ ਹਾਜ਼ਰੀ 'ਚ ਦਿੱਤਾ ਸਪੱਸ਼ਟੀਕਰਨ
ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਅਤੇ ਬਾਕੀ ਸਾਰਿਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਲਿਖਤੀ ਸਪੱਸ਼ਟੀਕਰਨ ਸੌਂਪਿਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਹਾਜ਼ਰ ਨਹੀਂ ਸਨ, ਇਸ ਲਈ ਸਪੱਸ਼ਟੀਕਰਨ ਸਟਾਫ਼ ਨੂੰ ਸੌਂਪ ਦਿੱਤਾ ਗਿਆ ਹੈ।
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਤਨਖਾਹੀਆਂ ਐਲਾਨੇ ਸੁਖਬੀਰ ਸਿੰਘ ਬਾਦਲ ਅੱਜ ਅੰਮ੍ਰਿਤਸਰ ਪਹੁੰਚ ਗਏ ਹਨ। ਜਿੱਥੇ ਸਪੱਸ਼ਟੀਕਰਨ ਦੇਣ ਤੋਂ ਬਾਅਦ ਉਹ ਮੱਥਾ ਟੇਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਅਤੇ ਵਾਪਸ ਪਰਤ ਗਏ।
ਜ਼ਿਕਰ ਕਰ ਦਈਏ ਕਿ ਕੱਲ੍ਹ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣਾ ਜਵਾਬ ਦੇਣ ਲਈ ਕਿਹਾ ਸੀ ਕਿਉਂਕਿ ਉਨ੍ਹਾਂ ਨੂੰ ਤਨਖ਼ਾਹੀਆ (ਧਾਰਮਿਕ ਬੇਅਦਬੀ ਦਾ ਦੋਸ਼ੀ) ਕਰਾਰ ਦਿੱਤਾ ਗਿਆ ਸੀ। ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਦਫ਼ਤਰ ਪੁੱਜੇ ਪਰ ਉਨ੍ਹਾਂ ਦੀ ਗ਼ੈਰ-ਹਾਜ਼ਰੀ ਵਿੱਚ ਸਟਾਫ ਨੂੰ ਆਪਣਾ ਸਪੱਸ਼ਟੀਕਰਨ ਸੌਂਪਿਆ। ਇਸ ਤੋਂ ਬਾਅਦ ਉਹ ਮੱਥਾ ਟੇਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਅਤੇ ਵਾਪਸ ਪਰਤ ਗਏ।
ਅੱਜ ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਪਰ ਨਤਮਸਤਕ ਹੋਣ ਉਪਰੰਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕੱਲ ੩੦ ਅਗਸਤ ਦੇ ਹੁਕਮਾਂ ਨੂੰ ਨਤਮਸਤਕ ਹੁੰਦੇ ਹੋਏ ਆਪਣਾ ਸਪਸ਼ਟੀਕਰਨ ਸਕੱਤਰੇਤ ਜਥੇਦਾਰ ਸਾਹਿਬ, ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਤੌਰ ਤੇ ਪੇਸ਼ ਹੋ ਕੇ ਸੌਂਪਿਆ। pic.twitter.com/u21jva2prj
— Dr Daljit S Cheema (@drcheemasad) August 31, 2024
ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਅਤੇ ਬਾਕੀ ਸਾਰਿਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਲਿਖਤੀ ਸਪੱਸ਼ਟੀਕਰਨ ਸੌਂਪਿਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਹਾਜ਼ਰ ਨਹੀਂ ਸਨ, ਇਸ ਲਈ ਸਪੱਸ਼ਟੀਕਰਨ ਸਟਾਫ਼ ਨੂੰ ਸੌਂਪ ਦਿੱਤਾ ਗਿਆ ਹੈ। ਆਪਣੇ ਸਪੱਸ਼ਟੀਕਰਨ ਦਾ ਮੁੱਖ ਹਿੱਸਾ ਸਾਂਝਾ ਕਰਦਿਆਂ ਉਨ੍ਹਾਂ ਕਿਹਾ- ਉਹ 2007 ਤੋਂ 2014 ਤੱਕ ਮੁੱਖ ਮੰਤਰੀ ਦੇ ਸਲਾਹਕਾਰ ਤੇ ਫਿਰ ਸਿੱਖਿਆ ਮੰਤਰੀ ਰਹੇ। 24 ਜੁਲਾਈ ਨੂੰ ਜੋ ਪੱਤਰ ਨੰਬਰ 236 ਸੁਖਬੀਰ ਬਾਦਲ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਲੈ ਕੇ ਗਏ ਸਨ, ਉਹ ਵੀ ਉਸ ਦਾ ਸਪੱਸ਼ਟੀਕਰਨ ਹੈ। ਉਹ ਉਸ ਨਾਲ ਸਹਿਮਤ ਹਨ। ਫੈਸਲੇ ਸਾਰਿਆਂ ਦੀ ਸਹਿਮਤੀ ਨਾਲ ਲਏ ਜਾਂਦੇ ਹਨ। ਮੈਂ ਬਿਨਾਂ ਕਿਸੇ ਸਵਾਲ ਅਤੇ ਜਵਾਬ ਦੇ ਆਪਣੀ ਗ਼ਲਤੀ ਸਵੀਕਾਰ ਕਰਦਾ ਹਾਂ।