Amritsar News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਹੋਏ ਹਨ , ਜਿੱਥੇ ਉਹ ਸੀਜੇਅੇੈਮ ਆਸ਼ੀਸ਼ ਸਾਲਦੀ ਦੀ ਅਦਾਲਤ 'ਚ ਪੇਸ਼ ਹੋਏ ਹਨ। ਪਿਛਲੇ ਡੇਢ ਸਾਲ (2 ਜੁਲਾਈ 2021) ਤੋਂ ਸੁਖਬੀਰ ਬਾਦਲ ਇਸ ਕੇਸ 'ਚ ਇਕ ਵਾਰ ਵੀ ਅਦਾਲਤ 'ਚ ਪੇਸ਼ ਨਹੀਂ ਹੋਏ ਸਨ ,ਜਿਸ ਕਰਕੇ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਵੀਰਵਾਰ ਨੂੰ ਗੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਗਿਆ ਸੀ। ਸੁਖਬੀਰ ਬਾਦਲ ਅੱਜ ਕੋਰਟ 'ਚੋਂ ਜਮਾਨਤ ਲੈਣਗੇ। 


 

ਜਾਣਕਾਰੀ ਮੁਤਾਬਕ ਸੁਖਬੀਰ ਬਾਦਲ ਦੇ ਖਿਲਾਫ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਬਿਆਸ ਵਿਖੇ ਕੋਵਿਡ ਨਿਯਮਾਂ ਦੀਆਂ ਉਲੰਘਣਾ ਕਰਨ ਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਸੁਖਬੀਰ ਬਾਦਲ ਦੇ ਖਿਲਾਫ ਥਾਣਾ ਬਿਆਸ ਵਿਖੇ ਕੇਸ ਦਰਜ ਹੈ। 

 

ਇਹ ਮਾਮਲਾ ਉਸ ਵੇਲੇ 2 ਜੁਲਾਈ 2021 ਨੂੰ ਉਸ ਵੇਲੇ ਦਰਜ ਕੀਤਾ ਗਿਆ ਸੀ , ਜਦੋਂ ਸੁਖਬੀਰ ਬਾਦਲ ਬਿਆਸ ਵਿਖੇ ਕਥਿਤ ਤੌਰ 'ਤੇ ਹੋ ਰਹੀ ਰੇਤੇ ਦੀ ਮਾਈਨਿੰਗ 'ਤੇ ਰੇਡ ਕਰਨ ਪੁੱਜੇ ਸਨ। ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਨੇਤਾ ਵਿਰਸਾ ਸਿੰਘ ਵਲਟੋਹਾ ਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਵੀ ਇਸ ਕੇਸ 'ਚ ਨਾਮਜ਼ਦ ਕੀਤਾ ਗਿਆ ਸੀ। ਇਸੇ ਕੇਸ 'ਚ ਸੁਖਬੀਰ ਬਾਦਲ ਅੱਜ ਅਦਾਲਤ 'ਚ ਪੇਸ਼ ਹੋ ਕੇ ਜ਼ਮਾਨਤ ਲੈਣਗੇ।

 

ਦੱਸ ਦੇਈਏ ਕਿ ਫਰੈਂਡਸ ਐਂਡ ਕੰਪਨੀ ਵੱਲੋਂ ਦਰਜ ਕੀਤੀ ਗਈ ਸ਼ਿਕਾਇਤ ਮੁਤਾਬਕ ਸੁਖਬੀਰ ਸਿੰਘ ਬਾਦਲ, ਅਮਰਪਾਲ ਸਿੰਘ ਬੋਨੀ ਅਜਨਾਲਾ, ਵਿਰਸਾ ਸਿੰਘ ਵਲਟੋਹਾ ਆਪਣੇ ਸਮਰਥਕਾਂ ਨਾਲ ਖੰਡ ਡਿਸਲਟਿੰਗ ਸਾਈਟ 'ਤੇ ਪੁਹੰਚੇ ਸਨ ਅਤੇ ਡਿਸਲਟਿੰਗ ਪ੍ਰੋਜੈਕਟ 'ਤੇ ਕੰਮ ਕਰ ਰਹੇ ਲੋਕਾਂ ਨੂੰ ਡਰਾਇਆ ਧਮਕਾਇਆ ਸੀ ਤੇ ਨਾਲ ਹੀ ਮਹਾਮਾਰੀ ਦੇ ਨਿਯਮਾ ਤੇ ਪੰਜਾਬ ਸਰਕਾਰ ਦੇ ਹੁਕਮਾ ਦੀ ਉਲੰਘਣਾ ਕੀਤੀ ਸੀ।  

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।