Amritsar News : ਅੰਮ੍ਰਿਤਸਰ ਅਦਾਲਤ 'ਚ ਪੇਸ਼ ਹੋਏ ਸੁਖਬੀਰ ਬਾਦਲ , ਭਗਵੰਤ ਮਾਨ ਸਰਕਾਰ 'ਤੇ ਸਾਧਿਆ ਨਿਸ਼ਾਨਾ
Amritsar News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਖੇ ਸੀਜੇਐਮ ਆਸ਼ੀਸ਼ ਸਾਲਦੀ ਦੀ ਅਦਾਲਤ ਵਿੱਚ ਪੇਸ਼ ਹੋਏ ਹਨ। ਇਹ ਮੁਕਦਮਾ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੈਂਦੇ ਥਾਣਾ ਬਿਆਸ
Amritsar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਖੇ ਸੀਜੇਐਮ ਆਸ਼ੀਸ਼ ਸਾਲਦੀ ਦੀ ਅਦਾਲਤ ਵਿੱਚ ਪੇਸ਼ ਹੋਏ। ਇਹ ਮੁਕਦਮਾ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਂਦੇ ਥਾਣਾ ਬਿਆਸ ਵਿਖੇ 2 ਜੁਲਾਈ 2021 ਨੂੰ ਕੋਵਿਡ ਨਿਯਮਾਂ ਦੀਆਂ ਉਲੰਘਣਾ ਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਟੀ-ਸ਼ਰਟ ਪਾ ਕੇ ਚਲਾਇਆ ਮੋਟਰਸਾਈਕਲ ਤਾਂ ਕੱਟਿਆ ਜਾਵੇਗਾ ਚਲਾਨ ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
ਮਿਲੀ ਜਾਣਕਾਰੀ ਅਨੁਸਾਰ ਅਦਾਲਤ ਨੇ ਹੁਣ ਅਗਲੀ ਤਰੀਕ 29 ਮਈ ਤੈਅ ਕੀਤੀ ਹੈ ਤੇ ਸੁਖਬੀਰ ਬਾਦਲ ਨੂੰ ਉਸ ਦਿਨ ਅਦਾਲਤ 'ਚ ਪੇਸ਼ ਹੋਣਾ ਪਵੇਗਾ। ਪੇਸ਼ੀ ਤੋਂ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅੱਜ ਮਾਨ ਸਰਕਾਰ ਹਰ ਕਿਸੇ ਨਾਲ ਧੱਕਾ ਕਰ ਰਹੀ ਹੈ।
ਇਹ ਵੀ ਪੜ੍ਹੋ : ਧੀ ਦੀ ਅਪੀਲ 'ਤੇ ਰਿਟਾਇਰ ਹੋ ਰਹੇ ਪਿਤਾ ਦੀ ਚਮਕੀ ਕਿਸਮਤ, ਤੋਹਫੇ ਵਜੋਂ ਮਿਲੇ ਕਰੋੜਾਂ ਰੁਪਏ
ਦੱਸਣਯੋਗ ਹੈ ਕਿ ਪਿਛਲੇ ਸਾਲ ਅਦਾਲਤ ਵਲੋਂ ਇਸ ਮਾਮਲੇ 'ਚ ਸੁਖਬੀਰ ਸਿੰਘ ਬਾਦਲ ਸਮੇਤ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਹ ਵਾਰੰਟ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਨੇ ਜਾਰੀ ਕੀਤੇ ਸਨ।
ਕੀ ਹੈ ਪੂਰਾ ਮਾਮਲਾ
ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਇਹ ਮਾਮਲਾ ਉਸ ਸਮੇਂ ਦਰਜ ਕੀਤਾ ਗਿਆ ਸੀ,ਜਦੋਂ ਉਹ 2 ਜੁਲਾਈ 2021 ਨੂੰ ਬਿਆਸ ਵਿਖੇ ਕਥਿਤ ਤੌਰ ’ਤੇ ਹੋ ਰਹੀ ਰੇਤੇ ਦੀ ਮਾਈਨਿੰਗ ’ਤੇ ਰੇਡ ਕਰਨ ਪੁੱਜੇ ਸਨ। ਇਸ ਦੌਰਾਨ ਮਾਈਨਿੰਗ ਕਰ ਰਹੀ ਫ੍ਰੈਂਡਸ ਐਂਡ ਕੰਪਨੀ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਥਾਣਾ ਬਿਆਸ ਵਿਚ ਉਨ੍ਹਾਂ ਖ਼ਿਲਾਫ਼ ਕੰਪਨੀ ਦੇ ਵਰਕਰਾਂ ਨੂੰ ਡਰਾਉਣ ਤੇ ਕੋਵਿਡ ਨਿਯਮਾਂ ਦੀ ਅਣਦੇਖੀ ਕਰਨ ਦੇ ਮਾਮਲਾ ਦਰਜ ਕੀਤਾ ਗਿਆ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।