Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤੇ ਜਾਣ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਪਹੁੰਚੇ। ਜ਼ਿਕਰ ਕਰ ਦਈਏ ਕਿ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤ ਸਾਹਿਬਾਨ ਦੇ ਜਥੇਦਾਰ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਣ ਲਈ ਆਦੇਸ਼ ਦਿੱਤਾ ਗਿਆ ਸੀ।


ਇਸ ਮੌਕੇ ਸੁਖਬੀਰ ਸਿੰਘ ਬਾਦਲ ਦੇ ਨਾਲ ਮਹੇਸ਼ਇੰਦਰ ਸਿੰਘ ਗਰੇਵਾਲ, ਕੰਵਰਜੀਤ ਸਿੰਘ ਰੋਜੀ ਬਰਕੰਦੀ, ਪਰਮਬੰਸ ਬੰਟੀ ਰੋਮਾਣਾ, ਦਲਜੀਤ ਸਿੰਘ ਚੀਮਾ ਤੇ ਗੁਲਜ਼ਾਰ ਸਿੰਘ ਰਣੀਕੇ ਵੀ ਪਹੁੰਚੇ ਹਨ । ਉਮੀਦ ਕੀਤੀ ਜਾ ਰਹੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਦੇਸ਼ ਦਿੱਤੇ ਜਾਣ ਤੋਂ ਬਾਅਦ ਉਹ ਆਪਣਾ ਸਪੱਸ਼ਟੀਕਰਨ ਤੇ ਮੁਆਫੀਨਾਮਾ ਲੈ ਕੇ ਪਹੁੰਚ ਗਏ ਹਨ। ਕੱਲ੍ਹ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣਾ ਜਵਾਬ ਦੇਣ ਲਈ ਕਿਹਾ ਕਿਉਂਕਿ ਉਨ੍ਹਾਂ ਨੂੰ ਤਨਖ਼ਾਹੀਆਂ (ਧਾਰਮਿਕ ਬੇਅਦਬੀ ਦਾ ਦੋਸ਼ੀ) ਕਰਾਰ ਦਿੱਤਾ ਗਿਆ ਸੀ।


ਸੁਖਬੀਰ ਬਾਦਲ ਨੂੰ ਬੀਤੇ ਸ਼ੁੱਕਰਵਾਰ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖ਼ਾਹੀਆਂ ਕਰਾਰ ਦਿੱਤਾ ਸੀ। ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ, ਸੁਮੇਧ ਸੈਣੀ ਨੂੰ ਡੀਜੀਪੀ ਨਿਯੁਕਤ ਕਰਨ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਕਾਰਵਾਈ ਨਾ ਕਰਨ ਦੇ ਦੋਸ਼ ਲੱਗੇ ਸਨ।


ਫੈਸਲਾ ਸੁਣਾਉਂਦੇ ਹੋਏ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ- “ਅਕਾਲੀ ਦਲ ਦੇ ਮੁਖੀ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ ਜਿਸ ਨਾਲ ਪੰਥਕ ਸਰੂਪ ਨੂੰ ਨੁਕਸਾਨ ਪਹੁੰਚਿਆ। ਸੁਖਬੀਰ ਤੋਂ ਇਲਾਵਾ 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।