Sukhbir Badal's explanation: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਦਾ ਮਾਮਲਾ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਵਿਚਾਰ ਅਧੀਨ ਹੈ। ਮੰਨਿਆ ਜਾ ਰਿਹਾ ਹੈ ਕਿ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਵਿਦੇਸ਼ ਤੋਂ ਪਰਤਣ ਮਗਰੋਂ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੇ ਜਾਣ ਦੀ ਸੰਭਾਵਨਾ ਹੈ।
ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਦਾ ਮਾਮਲਾ ਵਿਚਾਰਿਆ ਜਾਵੇਗਾ। ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਸ੍ਰੀ ਅਕਾਲ ਤਖਤ ਵਿਖੇ ਨਿੱਜੀ ਤੌਰ 'ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਸੌਂਪਿਆ ਸੀ।
ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਨਿੱਜੀ ਤੌਰ 'ਤੇ ਅਕਾਲ ਤਖਤ ਦੇ ਜਥੇਦਾਰ ਨਾਲ ਮੁਲਾਕਾਤ ਕਰਕੇ ਸਪਸ਼ਟੀਕਰਨ ਦਿੱਤਾ ਸੀ। ਦੋਵਾਂ ਨੇ ਹੀ ਸੀਲਬੰਦ ਲਿਫਾਫਿਆਂ ਵਿੱਚ ਆਪਣਾ ਸਪੱਸ਼ਟੀਕਰਨ ਦਿੱਤਾ ਸੀ। ਜਿਸ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪਣੇ ਕੋਲ ਰੱਖ ਲਿਆ ਸੀ ਅਤੇ ਮੀਡੀਆ ਨੂੰ ਕਿਹਾ ਸੀ ਕਿ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦਣ ਉਪਰੰਤ ਇਸ ਨੂੰ ਵਿਚਾਰਿਆ ਜਾਵੇਗਾ।
ਅਗਲੇ ਦਿਨ ਹੀ ਗਿਆਨੀ ਰਘਬੀਰ ਸਿੰਘ ਵਿਦੇਸ਼ ਦੌਰੇ 'ਤੇ ਚਲੇ ਗਏ ਸੀ। ਜਾਣਕਾਰੀ ਅਨੁਸਾਰ ਦੌਰੇ 'ਤੇ ਚਲੇ ਗਏ ਸੀ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਰਘਬੀਰ ਸਿੰਘ ਇੱਕ-ਦੋ ਦਿਨਾਂ ਵਿੱਚ ਪਰਤ ਰਹੇ ਹਨ ਅਤੇ ਇਸ ਉਪਰੰਤ ਅਗਲੇ ਇੱਕ ਹਫ਼ਤੇ ਜਾਂ 10 ਦਿਨਾਂ ਦੇ ਅੰਦਰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਹੀ ਸੁਖਬੀਰ ਸਿੰਘ ਬਾਦਲ ਦੇ ਸਪੱਸ਼ਟੀਕਰਨ ਸਬੰਧੀ ਜਥੇਦਾਰ ਕੋਈ ਫੈਸਲਾ ਲੈਣਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial