ਪੜਚੋਲ ਕਰੋ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸੁਖਬੀਰ ਬਾਦਲ, ਜਥੇਦਾਰ ਨੂੰ ਸੌਂਪਿਆ ਸੀਲਬੰਦ ਲਿਫਾਫਾ

Sukhbir Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਬੁੱਧਵਾਰ (24 ਜੁਲਾਈ) ਨੂੰ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਬੁੱਧਵਾਰ (24 ਜੁਲਾਈ) ਨੂੰ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ਬਾਰੇ ਬੰਦ ਲਿਫ਼ਾਫ਼ੇ ਵਿੱਚ ਜਵਾਬ ਸੌਂਪਿਆ। ਉਹ ਕਰੀਬ 12 ਮਿੰਟ ਤੱਕ ਅੰਦਰ ਰਹੇ। ਇਸ ਤੋਂ ਬਾਅਦ ਉਹ ਬਾਹਰ ਆ ਕੇ ਸਿੱਧਾ ਕਾਰ 'ਚ ਬੈਠ ਗਏ। ਉਨ੍ਹਾਂ ਮੀਡੀਆ ਨਾਲ ਗੱਲ ਨਹੀਂ ਕੀਤੀ। 

ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਦਿੱਤਾ ਗਿਆ ਸਪੱਸ਼ਟੀਕਰਨ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਖੋਲ੍ਹ ਕੇ ਪੜ੍ਹਿਆ ਜਾਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਜਥੇਦਾਰ ਨੂੰ ਆਪਣਾ ਸਪੱਸ਼ਟੀਕਰਨ ਸੌਂਪਿਆ ਹੈ।

ਦਰਅਸਲ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਬਾਗੀ ਧੜਾ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਿਆ ਸੀ। ਇੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੁਆਫ਼ੀ ਪੱਤਰ ਸੌਂਪਿਆ ਸੀ। ਇਸ ਮੁਆਫ਼ੀਨਾਮੇ ਵਿੱਚ ਬਾਗੀ ਧੜੇ ਨੇ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਈਆਂ ਗ਼ਲਤੀਆਂ ਦਾ ਸਮਰਥਨ ਕਰਨ ਲਈ ਮੁਆਫ਼ੀ ਮੰਗੀ ਸੀ ਤੇ ਦੋਸ਼ ਲਾਇਆ ਸੀ ਕਿ ਸੁਖਬੀਰ ਬਾਦਲ ਨੇ ਸੱਤਾ ਦਾ ਆਨੰਦ ਮਾਣਦਿਆਂ ਆਪਣੇ ਪ੍ਰਭਾਵ ਤੇ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਸੀ। ਇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣਾ ਵੀ ਸ਼ਾਮਲ ਸੀ।

ਇਸ ਤੋਂ ਬਾਅਦ 15 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਗਈ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਵਿੱਚ ਸੁਖਬੀਰ ਬਾਦਲ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ। ਬੀਤੇ ਦਿਨ ਹੀ ਉਨ੍ਹਾਂ ਅਕਾਲੀ ਦਲ ਦੀ ਕੋਰ ਕਮੇਟੀ ਭੰਗ ਕਰ ਦਿੱਤੀ ਸੀ ਜਿਸ ਵਿੱਚ ਬਾਗੀ ਧੜੇ ਦੇ ਆਗੂ ਵੀ ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget