ਪੜਚੋਲ ਕਰੋ

Amritsar News: ਸੁਖਬੀਰ ਬਾਦਲ ਦਾ ਮੁਆਫੀਨਾਮਾ ਰੱਦ! ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਮਗਰੋਂ ਹੀ ਮਿਲੇਗੀ ਮਾਫੀ...

ਸੁਖਬੀਰ ਬਾਦਲ ਵੱਲੋਂ ਜੋ ਪੰਥਕ ਏਕਤਾ ਦੀ ਅਪੀਲ ਕੀਤੀ ਗਈ ਹੈ, ਉਹ ਵੀ ਉਦੋਂ ਤੱਕ ਨਹੀਂ ਹੋ ਸਕਦੀ, ਜਦੋਂ ਤਕ ਝੂੰਦਾਂ ਕਮੇਟੀ ਦੀ ਰਿਪੋਰਟ ਅਨੁਸਾਰ ਉਹ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਨਹੀਂ ਦਿੰਦੇ ਤੇ ਅਕਾਲ ਤਖ਼ਤ ਤੋਂ ਵਿਧੀ ਵਿਧਾਨ ਅਨੁਸਾਰ ਮੁਆਫ਼ੀ ਨਹੀਂ ਮੰਗਦੇ।

Amritsar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਮੁਆਫੀਨਾਮੇ ਨੂੰ ਸਿੱਖ ਸ਼ਖਸੀਅਤਾਂ ਨੇ ਰੱਦ ਕਰ ਦਿੱਤਾ ਹੈ। ਸੁਖਬੀਰ ਬਾਦਲ ਦੇ ਮੁਆਫ਼ੀ ਮੰਗਣ ਦੇ ਤਰੀਕੇ ਉਪਰ ਵੀ ਸਵਾਲ ਉਠਾਏ ਗਏ ਹਨ। ਇਸ ਦੇ ਨਾਲ ਹੀ ਸਪਸ਼ਟ ਕੀਤਾ ਗਿਆ ਹੈ ਕਿ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਪੇਸ਼ ਹੋਣਾ ਪਵੇਗਾ। ਇਸ ਮਗਰੋਂ ਪੰਜ ਸਿੰਘ ਸਾਹਿਬਾਨ ਉਨ੍ਹਾਂ ਨੂੰ ਬਣਦੀ ਧਾਰਮਿਕ ਤਨਖ਼ਾਹ ਲਾਉਣਗੇ ਤਾਂ ਹੀ ਖਾਲਸਾ ਪੰਥ ਉਨ੍ਹਾਂ ਨੂੰ ਮੁਆਫ਼ ਕਰੇਗਾ।

ਦੱਸ ਦਈਏ ਕਿ ਅਕਾਲੀ ਦਲ ਸੰਯੁਕਤ ਦੇ ਭਾਈ ਮੋਹਕਮ ਸਿੰਘ, ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਪੰਜਾਬ ਇਕਾਈ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਤੇ ਸਾਬਕਾ ਪੰਜ ਪਿਆਰਿਆਂ ਵਿੱਚੋਂ ਭਾਈ ਮੇਜਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਬੇਅਦਬੀਆਂ ਦੇ ਮਾਮਲੇ ਵਿੱਚ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣ ਦੇ ਤਰੀਕੇ ’ਤੇ ਇਤਰਾਜ਼ ਪ੍ਰਗਟਾਇਆ ਹੈ।

ਸਿੱਖ ਸ਼ਖਸੀਅਤਾਂ ਨੇ ਕਿਹਾ ਹੈ ਕਿ ਇਸ ਮੁਆਫ਼ੀ ਨੂੰ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਵੀਰਵਾਰ ਨੂੰ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਜਦੋਂ ਤਕ ਸ੍ਰੀ ਅਕਾਲ ਤਖ਼ਤ ਦੇ ਵਿਧੀ ਵਿਧਾਨ ਤੇ ਮਰਯਾਦਾ ਅਨੁਸਾਰ ਲਿਖਤੀ ਤੌਰ ’ਤੇ ਆਪਣੇ ਜੁਰਮਾਂ ਦਾ ਕਬੂਲਨਾਮਾ ਲੈ ਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਪੇਸ਼ ਨਹੀਂ ਹੁੰਦੇ ਤੇ ਪੰਜ ਸਿੰਘ ਸਾਹਿਬਾਨ ਉਸ ਨੂੰ ਬਣਦੀ ਧਾਰਮਿਕ ਤਨਖ਼ਾਹ ਨਹੀਂ ਲਾਉਂਦੇ, ਓਨੀ ਦੇਰ ਖਾਲਸਾ ਪੰਥ ਉਸ ਨੂੰ ਕਦੇ ਮੁਆਫ਼ ਨਹੀਂ ਕਰ ਸਕਦਾ।

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਜੋ ਪੰਥਕ ਏਕਤਾ ਦੀ ਅਪੀਲ ਕੀਤੀ ਗਈ ਹੈ, ਉਹ ਵੀ ਉਦੋਂ ਤੱਕ ਨਹੀਂ ਹੋ ਸਕਦੀ, ਜਦੋਂ ਤਕ ਝੂੰਦਾਂ ਕਮੇਟੀ ਦੀ ਰਿਪੋਰਟ ਅਨੁਸਾਰ ਉਹ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਨਹੀਂ ਦਿੰਦੇ ਤੇ ਅਕਾਲ ਤਖ਼ਤ ਤੋਂ ਵਿਧੀ ਵਿਧਾਨ ਅਨੁਸਾਰ ਮੁਆਫ਼ੀ ਨਹੀਂ ਮੰਗਦੇ।

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਕੇਂਦਰ ਸਰਕਾਰ ਵਿੱਚ ਕੈਬਨਿਟ ਮੰਤਰੀ ਹੁੰਦਿਆਂ ਨਾ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕੀਤੀ ਨਾ ਹੀ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਇਨ੍ਹਾਂ ਦੀ ਸਰਕਾਰ ਸੀ, ਉਸ ਸਮੇਂ ਬੰਦੀ ਸਿੰਘਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਸੀ ਕਿ ਇਸ ਨਾਲ ਪੰਜਾਬ ਦੀ ਅਮਨ ਸ਼ਾਂਤੀ ਭੰਗ ਹੋ ਸਕਦੀ ਹੈ।

ਟਾਪ ਹੈਡਲਾਈਨ

Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget