Sukhbir Singh Badal: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ, ਬੰਦ ਲਿਫਾਫੇ 'ਚ ਸੌਂਪਿਆ ਜਵਾਬ
Punjab News:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ।
Punjab News: ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਤਖਤਾਂ ਦੇ ਜਥੇਦਾਰਾਂ ਦੀ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਸੀ । ਜਿਸ ਤੋਂ ਬਾਅਦ ਅੱਜ ਸੁਖਬੀਰ ਬਾਦਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ ਅਤੇ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਏ। ਜਿੱਥੇ ਉਨ੍ਹਾਂ ਨੇ ਬੰਦ ਲਿਫਾਫੇ 'ਚ ਆਪਣਾ ਜਵਾਬ ਸੌਂਪਿਆ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ।
ਇਸ ਮੌਕੇ ਸੁਖਬੀਰ ਬਾਦਲ ਦੇ ਨਾਲ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਵੀ ਨਜ਼ਰ ਆਏ। ਇਸ ਤੋਂ ਬਾਅਦ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਾਹਮਣੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੰਦ ਲਿਫਾਫਾ ਸੌਂਪਿਆ। ਦੱਸ ਦਈਏ ਕਿ ਇਸ ਬੰਦ ਲਿਫਾਫੇ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਕਮੇਟੀ ਅੱਗੇ ਖੋਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।