Sukhbir Singh Badal: ਸੁਖਬੀਰ ਸਿੰਘ ਬਾਦਲ ਜੋ ਕਿ ਅੱਜ ਦਰਬਾਰ ਸਾਹਿਬ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਗਏ ਸੀ । ਇਸ ਦੌਰਾਨ ਉਹ ਉੱਥੇ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਦੀ ਤਸਵੀਰ ਵੀ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੇ ਪੈਰ ਉੱਤੇ ਪਲੱਸਤਰ ਲੱਗਿਆ ਨਜ਼ਰ ਆ ਰਿਹਾ ਹੈ ਅਤੇ ਉਨ੍ਹਾਂ ਨੂੰ ਵੀਲ੍ਹਚੇਅਰ ਉੱਤੇ ਬੈਠਾ ਕੇ ਲੈ ਜਾਇਆ ਜਾ ਰਿਹਾ ਹੈ।
ਮੱਥਾ ਟੇਕਣ ਤੋਂ ਬਾਅਦ ਅਕਾਲ ਤਖ਼ਤ ਸਕੱਤਰੇਤ ਦਫ਼ਤਰ ਪਹੁੰਚੇ ਸਨ। ਜਿੱਥੇ ਕੁਰਸੀ 'ਤੇ ਬੈਠੇ ਸੁਖਬੀਰ ਬਾਦਲ ਦੇ ਪੈਰ ਉੱਤੇ ਟੁੱਟੀ ਕੁਰਸੀ ਡਿੱਗਣ ਕਾਰਨ ਪੈਰ ਦਾ ਅੰਗੂਠਾ ਟੁੱਟ ਗਿਆ, ਜਿਸ ਲਈ ਅੰਮ੍ਰਿਤਸਰ ਮੈਡੀਕਲ ਕਾਲਜ ਲੈ ਕੇ ਗਿਆ। ਡਾਕਟਰਾਂ ਵਲੋਂ ਸੁਖਬੀਰ ਸਿੰਘ ਬਾਦਲ ਦਾ ਪੈਰ 'ਤੇ ਪਲੱਸਤਰ ਲਗਾਇਆ ਗਿਆ ਹੈ।
ਤਨਖਾਹੀਆ ਐਲਾਨੇ ਨੂੰ ਢਾਈ ਮਹੀਨੇ ਬੀਤ ਚੁੱਕੇ
ਜ਼ਿਕਰਯੋਗ ਹੈ ਕਿ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲ ਤਖ਼ਤ ਸਕੱਤਰੇਤ ਵਿਖੇ ਇੱਕ ਬੇਨਤੀ ਪੱਤਰ ਦਿੱਤਾ ਹੈ, ਜਿਸ ਵਿਚ ਉਨ੍ਹਾਂ ਸਬੰਧਤ ਮਾਮਲੇ ਦੀ ਅਗਲੇਰੀ ਕਾਰਵਾਈ ਜਲਦ ਕਰਨ ਲਈ ਲਿਖਿਆ ਹੈ। ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਹੋਰਾਂ ਨਾਲ ਅੱਜ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ਪੁੱਜੇ ਸਨ।
ਸੁਖਬੀਰ ਬਾਦਲ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਅੱਜ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਇੱਕ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਉਨ੍ਹਾਂ ਨਾਲ ਸਬੰਧਤ ਮਾਮਲੇ ਵਿਚ ਅਗਲੇਰੀ ਕਾਰਵਾਈ ਜਲਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੁਝ ਨਿੱਜੀ ਰੁਝੇਵੇਂ ਵੀ ਹਨ, ਜਿਸ ਕਾਰਨ ਉਹ ਚਾਹੁੰਦੇ ਹਨ ਕਿ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਜਲਦੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਤਨਖਾਹੀਆ ਐਲਾਨੇ ਨੂੰ ਢਾਈ ਮਹੀਨੇ ਬੀਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜੋ ਵੀ ਆਦੇਸ਼ ਕੀਤਾ ਜਾਵੇਗਾ ਉਹ ਸਿਰ ਮੱਥੇ ਪ੍ਰਵਾਨ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।