Amritsar News:  ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਤੋਂ ਬਾਅਦ ਸੁਨੀਲ ਜਾਖੜ ਅੰਮ੍ਰਿਤਸਰ ਪਹੁੰਚੇ ਜਿੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਨਜ਼ਰ ਆਈ। ਜਿਸ ਵਿੱਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ, ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਵੀ ਸ਼ਾਮਲ ਸਨ।


ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਇਸ ਨਵੀਂ ਪਾਰੀ ਦੀ ਸ਼ੁਰੂਆਤ ਤੋਂ ਪਹਿਲਾਂ ਉਹ ਮੱਥਾ ਟੇਕਣ ਲਈ ਗੁਰੂਘਰ ਪਹੁੰਚ ਗਏ ਹਨ। ਉਹ ਇੱਥੇ ਸਿਰਫ਼ ਪੰਜਾਬ ਦੇ ਮਸਲੇ ਉਠਾਉਣ ਅਤੇ ਗੁਰੂਆਂ ਦਾ ਆਸ਼ੀਰਵਾਦ ਲੈਣ ਆਏ ਹਨ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਦੇ ਗਠਜੋੜ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਹੋਰ ਸਿਆਸਤਦਾਨਾਂ ਵਾਂਗ ਗੁਰੂਘਰ ਨੂੰ ਆਪਣੇ ਸਿਆਸੀ ਲਾਹੇ ਲਈ ਨਹੀਂ ਵਰਤ ਸਕਦੇ। ਉਹ ਜਲਦੀ ਹੀ ਪ੍ਰੈਸ ਕਾਨਫਰੰਸ ਵਿੱਚ ਹਰ ਗੱਲ ਦਾ ਜਵਾਬ ਦੇਣਗੇ।


ਇਸ ਤੋਂ ਬਾਅਦ ਉਹ ਜਲਿਆਂਵਾਲਾ ਬਾਗ ਲਈ ਰਵਾਨਾ ਹੋ ਗਏ। ਜਿੱਥੇ ਉਹ ਸ਼ਹੀਦਾਂ ਨੂੰ ਸਜ਼ਦਾ ਕਰਨ ਤੋਂ ਤੋਂ ਬਾਅਦ ਦੁਰਗਿਆਣਾ ਮੰਦਿਰ ਅਤੇ ਫਿਰ ਸ੍ਰੀ ਰਾਮ ਤੀਰਥ ਮੱਥਾ ਟੇਕਣ ਲਈ ਪੁੱਜਣਗੇ। ਦੱਸ ਦਈਏ ਕਿ ਸੁਨੀਲ ਜਾਖੜ ਦਿੱਲੀ ਤੋਂ ਸਿੱਧੇ ਅੰਮ੍ਰਿਤਸਰ ਪੁੱਜੇ ਅਤੇ ਉਸ ਤੋਂ ਬਾਅਦ ਉਹ ਚਾਰਜ ਸੰਭਾਲਣ ਲਈ ਚੰਡੀਗੜ੍ਹ ਪਹੁੰਚ ਸਕਦੇ ਹਨ।


ਜ਼ਿਕਰ ਕਰ ਦਈਏ ਕਿ ਸੁਨੀਲ ਜਾਖੜ ਨਾਲ ਹਰਿਮੰਦਰ ਸਾਹਿਬ ਪਹੁੰਚੀ ਸੀਨੀਅਰ ਲੀਡਰਸ਼ਿਪ ਨੇ ਫਿਲਹਾਲ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਤੋਂ ਇਨਕਾਰ ਕੀਤਾ ਹੈ। ਵਿਜੇ ਰੂਪਾਨੀ, ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਸੀਨੀਅਰ ਆਗੂਆਂ ਨੇ ਸਪੱਸ਼ਟ ਕਿਹਾ ਕਿ 2024 ਵਿੱਚ ਭਾਜਪਾ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਬਾਅਦ ਵੀ ਭਾਜਪਾ 117 ਵਿਧਾਨ ਸਭਾ ਸੀਟਾਂ ਲਈ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਭਾਜਪਾ ਨੂੰ ਪੰਜਾਬ ਵਿੱਚ ਕਿਸੇ ਨਾਲ ਵੀ ਗਠਜੋੜ ਨਹੀਂ ਕਰਨਾ ਚਾਹੀਦਾ। ਲੋਕਾਂ ਤੱਕ ਸਿੱਧੀ ਪਹੁੰਚ ਕੀਤੀ ਜਾਵੇ ਅਤੇ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।