(Source: ECI/ABP News/ABP Majha)
Drone Recovered In Punjab: ਤਰਨਤਾਰਨ ਵਿੱਚ ਮੁੜ ਦਿਸਿਆ ਪਾਕਿਸਤਾਨੀ ਡਰੋਨ, ਬੀਐਸਐਫ਼ ਜਵਾਨਾਂ ਨੇ ਕੀਤੀ ਗੋਲ਼ੀਬਾਰੀ
Tarn Taran: ਪੰਜਾਬ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤਰਨਤਾਰਨ 'ਚ ਇੱਕ ਵਾਰ ਫਿਰ ਡਰੋਨ ਦੇਖਿਆ ਗਿਆ, ਜਿਸ 'ਤੇ ਬੀਐੱਸਐੱਫ ਦੇ ਜਵਾਨਾਂ ਨੇ ਗੋਲੀਬਾਰੀ ਕੀਤੀ ਅਤੇ ਇਹ ਵਾਪਸ ਪਰਤ ਗਿਆ।
Punjab News: ਭਾਰਤ-ਪਾਕਿਸਤਾਨ ਸਰਹੱਦ 'ਤੇ ਇੱਕ ਵਾਰ ਫਿਰ ਡਰੋਨ ਨਜ਼ਰ ਆਇਆ ਹੈ। ਤਰਨਤਾਰਨ ਦੇ ਬੀਓਪੀ ਮੀਆਂਵਾਲੀ ਨੇੜੇ ਦੇਰ ਰਾਤ ਪਾਕਿਸਤਾਨ ਵੱਲੋਂ ਇੱਕ ਡਰੋਨ ਆਉਂਦਾ ਦੇਖਿਆ ਗਿਆ। ਜਿਸ ਤੋਂ ਬਾਅਦ ਖੇਮਕਰਨ ਸੈਕਟਰ ਵਿੱਚ ਤਾਇਨਾਤ ਬੀਐਸਐਫ ਦੀ 101 ਬਟਾਲੀਅਨ ਦੇ ਜਵਾਨਾਂ ਨੇ ਡਰੋਨ ਨਾਲ ਗੋਲੀਬਾਰੀ ਕੀਤੀ। ਗੋਲੀਬਾਰੀ ਕਾਰਨ ਡਰੋਨ ਵਾਪਸ ਪਰਤ ਗਿਆ। ਜਿਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਜਵਾਨਾਂ ਨੇ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀਆਂ ਘਟਨਾਵਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ।
ਪਾਕਿਸਤਾਨ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ
ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਲਗਾਤਾਰ ਪੰਜਾਬ 'ਚ ਨਸ਼ੇ ਅਤੇ ਹਥਿਆਰ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਕਈ ਵਾਰ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੇ ਗਏ ਹਥਿਆਰ ਅਤੇ ਨਸ਼ੀਲੇ ਪਦਾਰਥ ਵੀ ਮਿਲੇ ਹਨ। ਪਿਛਲੇ ਮਹੀਨੇ ਵੀ ਪਾਕਿਸਤਾਨ ਵਾਲੇ ਪਾਸੇ ਤੋਂ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਵਿੱਚ ਡਰੋਨ ਭੇਜਿਆ ਗਿਆ ਸੀ। ਜਿਸ ਨੂੰ ਬੀ.ਐਸ.ਐਫ ਦੇ ਜਵਾਨਾਂ ਨੇ 7 ਰਾਉਂਡ ਫਾਇਰ ਕਰਕੇ ਵਾਪਸ ਭਜਾ ਦਿੱਤਾ।
ਡਰੋਨ ਤੋਂ ਸੁੱਟੀ ਗਈ ਹੈਰੋਇਨ ਬਰਾਮਦ ਹੋਈ
3 ਦਸੰਬਰ ਨੂੰ ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਆਵਾਜਾਈ ਵੀ ਦੇਖੀ ਗਈ ਸੀ। ਜਿਸ ਤੋਂ ਬਾਅਦ 103 ਬਟਾਲੀਅਨ ਦੇ ਜਵਾਨਾਂ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਖੇਤਾਂ 'ਚ ਡਿੱਗਿਆ ਡਰੋਨ ਮਿਲਿਆ, ਇਸ ਦੇ ਨਾਲ ਹੀ ਡਰੋਨ 'ਚੋਂ ਡਿੱਗੀ ਹੈਰੋਇਨ ਦੀ ਖੇਪ ਵੀ ਬਰਾਮਦ ਹੋਈ। ਜਿਸ ਨੂੰ ਡਰੋਨ ਨਾਲ ਬੰਨ੍ਹਿਆ ਹੋਇਆ ਸੀ। ਇਸ ਦੌਰਾਨ ਇਲਾਕੇ 'ਚ 4 ਸ਼ੱਕੀ ਵਿਅਕਤੀ ਵੀ ਦੇਖੇ ਗਏ। ਜਦੋਂ ਪੁਲਿਸ ਨੇ ਗੋਲੀਆਂ ਚਲਾਈਆਂ ਤਾਂ ਉਹ ਰਾਤ ਦੇ ਹਨੇਰੇ ਦਾ ਫਾਇਦਾ ਉਠਾ ਕੇ ਫਰਾਰ ਹੋ ਗਏ।
ਪਠਾਨਕੋਟ ਅਤੇ ਫਿਰੋਜ਼ਪੁਰ ਵਿੱਚ ਵੀ ਡਰੋਨ ਦੇਖੇ ਗਏ
ਪਿਛਲੇ ਸਾਲ 15 ਨਵੰਬਰ ਨੂੰ ਪਠਾਨਕੋਟ ਦੇ ਬਮਿਆਲ ਸੈਕਟਰ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਵੀ ਇਕ ਡਰੋਨ ਦੇਖਿਆ ਗਿਆ ਸੀ। ਬੀਐਸਐਫ ਜਵਾਨਾਂ ਵੱਲੋਂ ਕੀਤੀ ਗਈ ਗੋਲੀਬਾਰੀ ਕਾਰਨ ਡਰੋਨ ਨੂੰ ਵਾਪਸ ਮੋੜ ਦਿੱਤਾ ਗਿਆ। 9 ਨਵੰਬਰ ਨੂੰ ਫਿਰੋਜ਼ਪੁਰ ਵਿੱਚ ਵੀ ਇੱਕ ਡਰੋਨ ਦੇਖਿਆ ਗਿਆ ਸੀ। ਜਗਦੀਸ਼ ਚੌਂਕੀ ਨੇੜੇ ਡਰੋਨ ਨੂੰ ਦੇਖਿਆ ਗਿਆ ਤਾਂ ਉਸ 'ਤੇ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਜਦੋਂ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਤਾਂ ਇੱਕ ਖੇਤ ਵਿੱਚੋਂ ਇੱਕ ਡਰੋਨ ਬਰਾਮਦ ਹੋਇਆ।