Punjab News: 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਕਈ ਸੀਨੀਅਰ ਪਾਰਟੀ ਆਗੂ ਤਰਨਤਾਰਨ ਪਹੁੰਚੇ।

Continues below advertisement

ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ ਅਤੇ ਹੋਰ 'ਆਪ' ਆਗੂਆਂ ਨੇ ਇੱਕ ਰੋਡ ਸ਼ੋਅ ਕੀਤਾ ਅਤੇ ਜਨਤਾ ਨੂੰ ਸੰਬੋਧਨ ਕੀਤਾ। ਰੋਡ ਸ਼ੋਅ ਦੌਰਾਨ ਭੀੜ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਜੇ ਤੁਸੀਂ ਹਰਮੀਤ ਸੰਧੂ ਨੂੰ ਚੁਣਦੇ ਹੋ, ਤਾਂ ਤੁਹਾਡੇ ਕੰਮ ਪਹਿਲ ਦੇ ਆਧਾਰ ਉੱਤੇ ਹੋਣਗੇ।

ਇਸ ਦੌਰਾਨ ਸੀਐਮ ਮਾਨ ਨੇ ਸੁਖਬੀਰ ਬਾਦਲ 'ਤੇ ਵੀ ਤੰਜ ਕਸਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਹੁਣ ਰੈਲੀਆਂ ਵਿੱਚ ਪੰਜਾਬ ਨੂੰ ਬਚਾਉਣ ਦੀ ਗੱਲ ਕਰਦੇ ਹਨ, ਪਰ ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਨ੍ਹਾਂ ਤੋਂ ਹੀ ਪੰਜਾਬ ਨੂੰ ਬਚਾਇਆ ਗਿਆ ਸੀ।

Continues below advertisement

ਉਨ੍ਹਾਂ ਕੈਪਟਨ ਅਮਰਿੰਦਰ ਸਿੰਘ 'ਤੇ ਇਹ ਵੀ ਦੋਸ਼ ਲਗਾਇਆ ਕਿ ਪਟਿਆਲਾ ਰਿਆਸਤ ਹਮੇਸ਼ਾ ਸੱਤਾਧਾਰੀ ਪਾਰਟੀ ਦੇ ਹੱਕ ਵਿੱਚ ਰਹੀ ਹੈ। ਬ੍ਰਿਟਿਸ਼ ਰਾਜ ਦੌਰਾਨ ਉਨ੍ਹਾਂ ਨੇ ਅੰਗਰੇਜ਼ਾਂ ਦਾ ਸਮਰਥਨ ਕੀਤਾ। ਫਿਰ ਜਦੋਂ ਕਾਂਗਰਸ ਸੱਤਾ ਵਿੱਚ ਆਈ ਤਾਂ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਬਣ ਗਏ। ਹੁਣ ਭਾਜਪਾ ਸੱਤਾ ਵਿੱਚ ਆਉਣ ਦੇ ਨਾਲ ਹੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਨਾਮਜ਼ਦਗੀ ਤੋਂ ਪਹਿਲਾਂ ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਲਈ ਇਹ ਤਾਕਤ ਦਾ ਪ੍ਰਦਰਸ਼ਨ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਦੀ ਅਗਵਾਈ ਕੀਤੀ। ਇਸ ਸਮਾਗਮ ਵਿੱਚ ਹਜ਼ਾਰਾਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਹਿੱਸਾ ਲਿਆ।

ਦੱਸ ਦਈਏ ਕਿ ਇਹ ਸੀਟ 'ਆਪ' ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਖਾਲੀ ਹੋ ਗਈ ਸੀ। ਵੋਟਾਂ 11 ਨਵੰਬਰ ਨੂੰ ਪੈਣਗੀਆਂ ਅਤੇ ਗਿਣਤੀ 14 ਨਵੰਬਰ ਨੂੰ ਹੋਵੇਗੀ। ਚਾਰੇ ਪ੍ਰਮੁੱਖ ਪਾਰਟੀਆਂ ਨੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।

ਇਨ੍ਹਾਂ ਵਿੱਚ 'ਆਪ' ਤੋਂ ਹਰਮੀਤ ਸਿੰਘ ਸੰਧੂ, ਕਾਂਗਰਸ ਤੋਂ ਕਰਨਬੀਰ ਸਿੰਘ ਬੁਰਜ, ਅਕਾਲੀ ਦਲ ਤੋਂ ਸੁਖਵਿੰਦਰ ਕੌਰ ਰੰਧਾਵਾ, ਭਾਜਪਾ ਤੋਂ ਹਰਜੀਤ ਸਿੰਘ ਸੰਧੂ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਮਨਦੀਪ ਸਿੰਘ ਸ਼ਾਮਲ ਹਨ।