Tarn Tarn News : ਪਾਕਿਸਤਾਨ ਵੱਲੋਂ ਲਗਾਤਾਰ ਭਾਰਤ ਦੇ ਸਰਹੱਦੀ ਇਲਾਕਿਆਂ ਵਿੱਚ ਪਿਛਲੇ ਹਫ਼ਤੇ ਤੋਂ ਘੁਸਪੈਠ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸਰਹੱਦ 'ਤੇ ਤੈਨਾਤ ਪੰਜਾਬ ਪੁਲਿਸ ਅਤੇ ਬੀ.ਐਸ.ਐਫ ਦੀ ਟੀਮ ਹਰ ਵਾਰ ਉਨ੍ਹਾਂ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰ ਰਹੀ ਹੈ। ਇਸੇ ਤਰ੍ਹਾਂ 5 ਅਤੇ 6 ਦਸੰਬਰ ਦੀ ਦਰਮਿਆਨੀ ਰਾਤ ਨੂੰ ਬੀਐਸਐਫ ਦੇ ਜਵਾਨਾਂ ਨੇ ਤਰਨਤਾਰਨ ਵਿੱਚ ਇੱਕ ਪਾਕਿਸਤਾਨੀ ਡਰੋਨ ਨੂੰ ਡੇਗਿਆ ਹੈ।

ਤਲਾਸ਼ੀ ਦੌਰਾਨ ਬੀਐਸਐਫ ਨੇ ਤਰਨਤਾਰਨ ਦੇ ਪਿੰਡ ਕਾਲੀਆ ਨੇੜੇ ਭਾਰਤੀ ਖੇਤਰ ਵਿੱਚੋਂ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ। ਬੀਐੱਸਐੱਫ ਦੇ ਜਵਾਨਾਂ ਦੇ ਮੁਤਾਬਕ ਇਹ ਘਟਨਾ ਅੱਜ ਤੜਕੇ 2.35 ਵਜੇ ਵਾਪਰੀ। ਪਾਕਿਸਤਾਨ ਵਾਲੇ ਪਾਸਿਓਂ ਦਾਖਲ ਹੁੰਦੇ ਸਮੇਂ ਕਵਾਡਕਾਪਟਰ ਦੀ ਆਵਾਜ਼ ਸੁਣ ਕੇ ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ।


ਇਹ ਵੀ ਪੜ੍ਹੋ : ਲਹਿਰਾਗਾਗਾ ਦੇ ਪਿੰਡ ਖੰਡੇਬਾਦ ਨਜ਼ਦੀਕ ਵਾਪਰਿਆ ਦਰਦਨਾਕ ਹਾਦਸਾ , 2 ਨੌਜਵਾਨਾਂ ਦੀ ਹੋਈ ਮੌਤ

ਇਸ ਤੋਂ ਪਹਿਲਾਂ ਅੰਮ੍ਰਿਤਸਰ 'ਚ ਬੀਐਸਐਫ ਨੇ ਭਾਰਤ-ਪਾਕਿ ਸਰਹੱਦ ਅਟਾਰੀ ਸਰਹੱਦੀ ਪਿੰਡ ਰੋਡਾਂਵਾਲਾ ਨੇੜੇ ਐਤਵਾਰ ਰਾਤ ਨੂੰ ਇੱਕ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ ਸੀ। ਡਰੋਨ ਵਿੱਚੋਂ 2 ਕਿਲੋ ਹੈਰੋਇਨ ਅਤੇ 100 ਗ੍ਰਾਮ ਅਫੀਮ ਬਰਾਮਦ ਹੋਈ ਸੀ। ਬੀਐਸਐਫ ਦੇ ਬੁਲਾਰੇ ਨੇ ਦੱਸਿਆ ਸੀ ਕਿ ਬੀਐਸਐਫ ਦੇ ਜਵਾਨ ਐਤਵਾਰ ਰਾਤ ਅਟਾਰੀ ਦੇ ਸਰਹੱਦੀ ਪਿੰਡ ਰੋਡਾਂਵਾਲੀ ਨੇੜੇ ਗਸ਼ਤ ਕਰ ਰਹੇ ਸਨ।

ਇਸ ਦੌਰਾਨ 2.35 ਵਜੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸੇ ਡਰੋਨ ਦੀ ਆਵਾਜ਼ ਸੁਣੀ। ਜਵਾਨਾਂ ਨੇ ਗੋਲੀਬਾਰੀ ਕਰਕੇ ਡਰੋਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਸਵੇਰੇ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ ਪਿੰਡ ਰੋਡਾਂਵਾਲੀ ਦੇ ਇੱਕ ਖੇਤ ਵਿੱਚੋਂ ਇੱਕ ਖਰਾਬ ਕਵਾਡਕਾਪਟਰ ਡਰੋਨ ਬਰਾਮਦ ਹੋਇਆ , ਜਿਸ ਦੇ ਨਾਲ ਦੋ ਕਿਲੋ ਹੈਰੋਇਨ ਅਤੇ 100 ਗ੍ਰਾਮ ਅਫੀਮ ਮਿਲੀ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।