Amritsar News: ਨਵੇਂ ਸਾਲ ਦੀ ਆਮਦ ਮੌਕੇ ਅੰਮ੍ਰਿਤਸਰ ਵਿੱਚ ਭਿਆਨਕ ਹਾਦਸਾ ਵਾਪਰਿਆ ਹੈ। ਅੰਮ੍ਰਿਤਸਰ-ਅਟਾਰੀ ਨੈਸ਼ਨਲ ਹਾਈਵੇ ’ਤੇ ਸਥਿਤ ਪਿੰਡ ਘਰਿੰਡਾ ਨੇੜੇ ਅਟਾਰੀ ਵੱਲ ਆ ਰਹੀ ਤੇਜ਼ ਰਫ਼ਤਾਰ ਵਰਨਾ ਕਾਰ ਨੇ ਆਟੋ ਨੂੰ ਪਿੱਛੋਂ ਟੱਕਰ ਮਾਰ ਦਿੱਤੀ। 


ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਕਰਕੇ 4 ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ ਤੇ ਕਈ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਛੇਹਰਟਾ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਬੀਤੀ ਰਾਤ ਵਾਪਰਿਆ। 


Happy New Year: ਨਵੇਂ ਸਾਲ ਦੀ ਆਮਦ 'ਤੇ ਸੁਖਬੀਰ ਬਾਦਲ ਤੇ ਹਰਸਿਮਰਤ ਨੇ ਕੀਤੀ ਅਰਦਾਸ, ਭਗਵੰਤ ਮਾਨ ਸਰਕਾਰ ਨੂੰ ਅਪੀਲ, ਪਿਛਲੇ ਸਾਲ ਵਾਲੀਆਂ ਗਲਤੀਆਂ ਨਾ ਦੁਹਰਾਉਣ


ਹਾਸਲ ਜਾਣਕਾਰੀ ਮੁਤਾਬਕ ਸਰਹੱਦੀ ਪਿੰਡ ਨੇਸ਼ਟਾ ਦੇ ਮਜ਼ਦੂਰ ਸ਼ੈਲਰ ’ਚ ਮਜ਼ਦੂਰੀ ਕਰਕੇ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਸਨ ਤਾਂ ਅੰਮ੍ਰਿਤਸਰ ਤੋਂ ਅਟਾਰੀ ਵੱਲ ਜਾ ਰਹੀ ਤੇਜ਼ ਰਫ਼ਤਾਰ ਵਰਨਾ ਕਾਰ ਨੇ ਆਟੋ ਨੂੰ ਪਿੱਛੋਂ ਟੱਕਰ ਮਾਰ ਦਿੱਤੀ।


ਇਸ ਕਰਕੇ ਆਟੋ ਸਵਾਰ ਪਿੰਡ ਨੇਸ਼ਟਾ ਦੇ ਵਸਨੀਕ ਕਸ਼ਮੀਰ ਸਿੰਘ, ਮਲਕੀਤ ਸਿੰਘ, ਜਸਵਿੰਦਰ ਸਿੰਘ ਤੇ ਹਰਜਿੰਦਰ ਸਿੰਘ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 7 ਵਿਅਕਤੀ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:


ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 60 ਲੱਖ ਦੇ ਖਾਣੇ ਬਾਰੇ Video ਸਾਂਝੀ ਕਰਕੇ ਦਿੱਤਾ ਇਹ ਜਵਾਬ...


Punjab Breaking News LIVE: ਨਵਾਂ ਸਾਲ ਚੜ੍ਹਦੇ ਹੀ ਮਹਿੰਗਾਈ ਦਾ ਝਟਕਾ, ਬੀਐਸਐਫ ਨੇ 22 ਡ੍ਰੋਨ ਡੇਗੇ, ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਦਾ ਐਕਸ਼ਨ, ਨਵੇਂ ਸਾਲ ਤੋਂ ਨਵੇਂ ਨਿਯਮ


 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ