Amritsar News: ਅੰਮ੍ਰਿਤਸਰ-ਲਾਹੌਰ ਰੋਡ 'ਤੇ ਭਿਆਨਕ ਐਕਟਸੀਡੈਂਟ! ਨੌਜਵਾਨ ਦੀ ਮੌਤ
Amritsar News: ਅੰਮ੍ਰਿਤਸਰ-ਲਾਹੌਰ ਰੋਡ 'ਤੇ ਐਤਵਾਰ ਦੇਰ ਰਾਤ ਭਿਆਨਕ ਹਾਦਸਾ ਵਾਪਰ ਗਿਆ। ਇਨੋਵਾ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਗੁਮਾਨਪੁਰਾ ਵਾਸੀ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ।
Amritsar News: ਅੰਮ੍ਰਿਤਸਰ-ਲਾਹੌਰ ਰੋਡ 'ਤੇ ਐਤਵਾਰ ਦੇਰ ਰਾਤ ਭਿਆਨਕ ਹਾਦਸਾ ਵਾਪਰ ਗਿਆ। ਇਨੋਵਾ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਗੁਮਾਨਪੁਰਾ ਵਾਸੀ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ। ਕਾਰ ਚਾਲਕ ਉੱਥੇ ਹੀ ਗੱਡੀ ਛੱਡ ਕੇ ਫਰਾਰ ਹੋ ਗਿਆ। ਗੁੱਸੇ ਵਿੱਚ ਆਏ ਪਰਿਵਾਰ ਨੇ ਕਾਰ ਨੂੰ ਬੁਰੀ ਤਰ੍ਹਾਂ ਭੰਨ੍ਹ ਦਿੱਤਾ।
ਉਧਰ, ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰ ਵਾਲੇ ਵੀ ਮੌਕੇ 'ਤੇ ਪਹੁੰਚ ਗਏ ਤੇ ਉਨ੍ਹਾਂ ਦੀ ਪੁਲਿਸ ਨਾਲ ਕਾਫੀ ਬਹਿਸ ਹੋਈ। ਇਸ ਦੌਰਾਨ ਮ੍ਰਿਤਕ ਦੇ ਭਰਾ ਨੇ ਇਨੋਵਾ ਕਾਰ ਦੀ ਵੀ ਭੰਨ੍ਹਤੋੜ ਵੀ ਕੀਤੀ।
ਚਸ਼ਮਦੀਦਾਂ ਨੇ ਦੱਸਿਆ ਕਿ ਇਨੋਵਾ ਕਾਰ ਖਾਸਾ ਸਾਈਡ ਤੋਂ ਬਹੁਤ ਤੇਜ਼ ਰਫਤਾਰ ਨਾਲ ਆ ਰਹੀ ਸੀ। ਮੋਟਰਸਾਈਕਲ ਸਵਾਰ ਵੀ ਉਸੇ ਦਿਸ਼ਾ ਤੋਂ ਆ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਕਈ ਫੁੱਟ ਅੱਗੇ ਜਾ ਡਿੱਗਿਆ। ਕਾਰ 'ਚ ਚਾਰ ਵਿਅਕਤੀ ਸਵਾਰ ਸਨ, ਜੋ ਸ਼ਰਾਬੀ ਨਜ਼ਰ ਆ ਰਹੇ ਸਨ।
ਰਾਤ ਨੂੰ ਮੌਕੇ 'ਤੇ ਪਹੁੰਚੇ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਮਾਤਾ-ਪਿਤਾ ਤੇ ਭਰਾ ਦੀ ਪੁਲਿਸ ਨਾਲ ਤਿੱਖੀ ਬਹਿਸ ਹੋਈ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਸਹੀ ਤਰੀਕੇ ਨਾਲ ਜਾਂਚ ਨਹੀਂ ਕਰ ਰਹੀ। ਜਦੋਂ ਉਨ੍ਹਾਂ ਨੇ ਪੁਲਿਸ ਨੂੰ ਕਾਰ ਦੇ ਕਾਗਜ਼ਾਤ ਚੈੱਕ ਕਰਨ ਲਈ ਕਿਹਾ ਤਾਂ ਮੁਲਾਜ਼ਮਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਮ੍ਰਿਤਕ ਦੇ ਭਰਾ ਨੇ ਦੋਸ਼ ਲਾਇਆ ਕਿ ਪੁਲਿਸ ਨੇ ਡਰਾਈਵਰ ਨੂੰ ਭਜਾ ਦਿੱਤਾ। ਇਸ ਤੋਂ ਬਾਅਦ ਗੁੱਸੇ 'ਚ ਆਏ ਭਰਾ ਨੇ ਇਨੋਵਾ ਕਾਰ ਦੀ ਭੰਨ੍ਹਤੋੜ ਕਰਨੀ ਸ਼ੁਰੂ ਕਰ ਦਿੱਤੀ।
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਦੱਸਿਆ ਕਿ ਅਜੇ ਤੱਕ ਕੋਈ ਚਸ਼ਮਦੀਦ ਗਵਾਹ ਸਾਹਮਣੇ ਨਹੀਂ ਆਇਆ। ਇਸ ਲਈ ਇਹ ਦੱਸਣਾ ਮੁਸ਼ਕਲ ਹੈ ਕਿ ਹਾਦਸਾ ਕਿਵੇਂ ਵਾਪਰਿਆ। ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ ਹਨ ਤੇ ਪਰਿਵਾਰ ਦੇ ਇਲਜ਼ਾਮ ਝੂਠੇ ਹਨ। ਮ੍ਰਿਤਕ ਨੂੰ ਗੁਰੂਕ੍ਰਿਪਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Sukhpal Khaira: ਭਗਵੰਤ ਮਾਨ ਜੀ ਆਪਣਾ ਵੀ ਪੰਜਾਬੀ ਦਾ 45% ਵਾਲਾ ਸਰਟੀਫਿਕੇਟ ਦਿਖਾ ਦੇਵੋ ਜ਼ਰਾ: ਸੁਖਪਾਲ ਖਹਿਰਾ