Punjab News: ਪੰਜਾਬ 'ਚ ਗੈਂਗਸਟਰਾਂ ਦਾ ਫੈਲਿਆ ਆਤੰਕ, ਹੁਣ ਇੱਕ ਪਰਿਵਾਰ ਨੂੰ ਦਿੱਤੀ ਧਮਕੀ; ਬੋਲੇ- ਮੈਂਬਰਾਂ ਦੀਆਂ ਲਾਸ਼ਾਂ ਚੁੱਕਣ ਲਈ ਰਹੇ ਤਿਆਰ...
Amritsar News: ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਮੁਡਾ ਪਿੰਡ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਗੈਂਗਸਟਰ ਲਖਬੀਰ ਸਿੰਘ ਲੰਡਾ ਵੱਲੋਂ 5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਫਿਰੌਤੀ ਨਾ ਦੇਣ 'ਤੇ ਪਰਿਵਾਰ ਨੂੰ ਜਾਨੋਂ ਮਾਰਨ...

Amritsar News: ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਮੁਡਾ ਪਿੰਡ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਗੈਂਗਸਟਰ ਲਖਬੀਰ ਸਿੰਘ ਲੰਡਾ ਵੱਲੋਂ 5 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਫਿਰੌਤੀ ਨਾ ਦੇਣ 'ਤੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁਡਾ ਪਿੰਡ ਦੇ ਰਹਿਣ ਵਾਲੇ 61 ਸਾਲਾ ਵਿਅਕਤੀ ਨੇ ਆਪਣੇ ਬਿਆਨ ਵਿੱਚ ਪੁਲਿਸ ਨੂੰ ਦੱਸਿਆ ਕਿ 17 ਜੁਲਾਈ ਨੂੰ ਸਵੇਰੇ 9 ਵਜੇ ਦੇ ਕਰੀਬ ਉਸਨੂੰ ਇੱਕ ਭਾਰਤੀ ਨੰਬਰ ਤੋਂ ਉਸਦੇ ਮੋਬਾਈਲ ਫੋਨ 'ਤੇ ਕਾੱਲ ਆਇਆ। ਜਿਸ ਵਿੱਚ ਫੋਨ ਕਰਨ ਵਾਲੇ ਨੇ ਆਪਣਾ ਨਾਮ ਮਨਦੀਪ ਸਿੰਘ ਦੱਸਿਆ ਅਤੇ ਕਿਹਾ ਕਿ ਉਹ ਲਖਬੀਰ ਸਿੰਘ ਲੰਡਾ ਦਾ ਭਰਾ ਹੈ, ਜੋ ਇਸ ਸਮੇਂ ਕਪੂਰਥਲਾ ਜੇਲ੍ਹ ਵਿੱਚ ਬੰਦ ਹੈ। ਫੋਨ ਕਰਨ ਵਾਲੇ ਨੇ 5 ਲੱਖ ਰੁਪਏ ਦੀ ਮੰਗ ਕੀਤੀ। ਫਿਰੌਤੀ ਦੀ ਰਕਮ ਨਾ ਦੇਣ 'ਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਅਤੇ ਕਿਹਾ ਗਿਆ ਕਿ ਉਸਨੂੰ ਪੁਲਿਸ ਦਾ ਕੋਈ ਡਰ ਨਹੀਂ ਹੈ।
ਜਦੋਂ ਮੁੱਦਈ ਨੇ ਇਸ ਸਬੰਧੀ 50,000 ਰੁਪਏ ਦੇਣ ਲਈ ਕਿਹਾ ਤਾਂ ਉਸਨੂੰ ਦੁਬਾਰਾ ਇੱਕ ਵਿਦੇਸ਼ੀ ਨੰਬਰ ਤੋਂ ਫ਼ੋਨ ਆਇਆ ਜਿਸ ਵਿੱਚ ਫ਼ੋਨ ਕਰਨ ਵਾਲੇ ਨੇ ਉਸ ਤੋਂ 1 ਲੱਖ ਰੁਪਏ ਦੀ ਮੰਗ ਕੀਤੀ ਅਤੇ ਧਮਕੀ ਦਿੱਤੀ ਕਿ ਜੇਕਰ ਫਿਰੌਤੀ ਦੀ ਰਕਮ ਨਹੀਂ ਦਿੱਤੀ ਜਾਂਦੀ ਤਾਂ ਉਹ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਲਾਸ਼ਾਂ ਚੁੱਕਣ ਲਈ ਤਿਆਰ ਰਹੇ। ਇਸ ਫਿਰੌਤੀ ਦੀ ਕਾਲ ਨੇ ਪਰਿਵਾਰ ਵਿੱਚ ਬਹੁਤ ਡਰ ਪੈਦਾ ਕਰ ਦਿੱਤਾ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਏਐਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬਿਆਨ ਦਰਜ ਕਰਕੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















