Punjab News: ਅੰਮ੍ਰਿਤਸਰ ਵਿਖੇ ਸਾਕਾ ਨੀਲਾ ਤਾਰਾ ਦੀ ਬਰਸੀ ਹਮੇਸ਼ਾ ਹੀ ਇੱਕ ਵੱਡਾ ਸਮਾਗਮ ਰਿਹਾ ਹੈ। ਪਰ ਇਸ ਵਾਰ ਸਾਕਾ ਨੀਲਾ ਤਾਰਾ ਦੀ ਬਰਸੀ ਸ਼ਾਂਤੀਪੂਰਵਕ ਮਨਾਈ ਗਈ। ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਇਸ ਦਾ ਸਭ ਤੋਂ ਵੱਡਾ ਕਾਰਨ ਵਾਰਿਸ ਪੰਜਾਬ ਦੇ ਗਰੁੱਪ 'ਤੇ ਕਾਰਵਾਈ ਕਰਨਾ ਸੀ। ਅੰਮ੍ਰਿਤਪਾਲ 'ਤੇ ਕੀਤੀ ਗਈ ਕਾਰਵਾਈ ਦਾ ਅਸਰ ਇੱਥੇ ਵੀ ਦੇਖਣ ਨੂੰ ਮਿਲਿਆ।
ਸੁਰੱਖਿਆ ਵੀ ਰੱਖੀ ਗਈ ਸੀ ਸਖ਼ਤ
ਅੰਮ੍ਰਿਤਪਾਲ ਸਿੰਘ 'ਤੇ ਕੀਤੀ ਗਈ ਕਾਰਵਾਈ ਤੋਂ ਇਲਾਵਾ ਇੱਕ ਹੋਰ ਕਾਰਨ ਇਹ ਸੀ ਕਿ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਅੰਮ੍ਰਿਤਸਰ ਤੇ ਖ਼ਾਸ ਕਰ ਸ੍ਰੀ ਹਰਿਮੰਦਰ ਸਾਹਿਬ ਨੇੜੇ ਭਾਰੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ ਕੀਤਾ ਗਿਆ ਸੀ। ਇੰਨ੍ਹਾਂ ਹੀ ਨਹੀਂ, ਸਾਦੇ ਕੱਪੜਿਆਂ ਵਿੱਚ ਪੁਲਿਸ ਮੁਲਾਜ਼ਮ ਅਤੇ ਖੁਫੀਆ ਏਜੰਸੀਆਂ ਦੇ ਜਾਸੂਸ ਵੀ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੀ ਚਾਰਦੀਵਾਰੀ ਵਿੱਚ ਤੈਨਾਤ ਸਨ।
ਪੁਲਿਸ ਦੇ ਡਰ ਕਾਰਨ ਲੋਕਾਂ ਨੇ ਬਣਾਈ ਦੂਰੀ
ਏਐਨਆਈ ਦੀ ਇੱਕ ਖ਼ਬਰ ਅਨੁਸਾਰ, ਕੇਂਦਰੀ ਖੁਫ਼ੀਆ ਏਜੰਸੀਆਂ ਵੱਲੋਂ ਤਿਆਰ ਕੀਤੀ ਗਈ ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇਸ ਵਾਰ ਅਕਾਲ ਤਖ਼ਤ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰੋਗਰਾਮ ਵਿੱਚ 2 ਹਜ਼ਾਰ ਲੋਕਾਂ ਨੇ ਸ਼ਮੂਲੀਅਤ ਕੀਤੀ। ਜੋ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਸੀ। ਪਿਛਲੇ ਸਾਲਾਂ ਦੀ ਗੱਲ ਕਰੀਏ ਤਾਂ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ 3 ਹਜ਼ਾਰ ਤੋਂ ਵੱਧ ਲੋਕ ਸ਼ਾਮਲ ਹੁੰਦੇ ਸਨ। ਇੱਕ ਸੀਨੀਅਰ ਅਧਿਕਾਰੀ ਅਨੁਸਾਰ ਇਸ ਦਾ ਕਾਰਨ 'ਵਾਰਿਸ ਪੰਜਾਬ ਦੇ ਜਥੇਬੰਦੀ' 'ਤੇ ਕੀਤੀ ਗਈ ਕਾਰਵਾਈ ਨੂੰ ਵੀ ਮੰਨਿਆ ਜਾ ਸਕਦਾ ਹੈ। ਨੌਜਵਾਨ ਵੀ ਪੁਲੀਸ ਦੇ ਡਰ ਕਾਰਨ ਪ੍ਰੋਗਰਾਮ ਤੋਂ ਦੂਰ ਰਹੇ।
ਸ਼੍ਰੋਮਣੀ ਕਮੇਟੀ ਵੱਲੋਂ ਵੀ ਤੈਨਾਤ ਕੀਤੀ ਗਈ ਸੀ ਟਾਸਕ ਫੋਰਸ
ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰੋਗਰਾਮ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵੱਡੀ ਗਿਣਤੀ ਵਿੱਚ ਟਾਸਕ ਫੋਰਸ ਵੀ ਲਗਾਈ ਗਈ ਸੀ। ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ 'ਤੇ ਦਲ ਖ਼ਾਲਸਾ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਵੀ ਸ਼ਾਂਤਮਈ ਮਾਹੌਲ ਦੇਖਣ ਨੂੰ ਮਿਲਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।