Punjab Drug Case: ਪੰਜਾਬ 'ਚ ਡਰੱਗ ਖਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਮੁਹਿੰਮ ਅੱਜ ਹੋਵੇਗੀ ਸ਼ੁਰੂ, ਸੀਐਮ ਭਗਵੰਤ ਮਾਨ ਨੇ ਕੀਤਾ ਐਲਾਨ
Campaign Against Drugs - ਦੌਰਾਨ ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਨਸ਼ੇ ਨੂੰ ਖ਼ਤਮ ਕਰਨ ਲਈ ਸਭ ਤੋਂ ਪਹਿਲਾਂ ਜੜ੍ਹ ਲੱਭਣੀ ਜ਼ਰੂਰੀ ਹੈ। ਅਸੀਂ ਪੁਲਿਸ ਨੂੰ ਕਿਹਾ ਕਿ ਜੋ ਨਸ਼ਾਂ ਵੇਚਣ ਆਉਂਦਾ ਉਸ ਤੋਂ ਕੜੀਆਂ ਮਿਲਾਓ ਕਿ ਨਸ਼ਾ ਖਰੀਦਿਆ ਕਿੱਥੋਂ ਹੈ
ਡਰੱਗ ਖਿਲਾਫ਼ ਅੱਜ ਪੰਜਾਬ ਵਿੱਚ ਸਭ ਤੋਂ ਵੱਡੀ ਮੁਹਿੰਮ ਸ਼ੁਰੂ ਹੋਣ ਜਾ ਰਹੀ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਪਹੁੰਚ ਰਹੇ ਹਨ। ਸਵੇਰੇ 11 ਵਜੇ ਸੀਐਮ ਭਗਵੰਤ ਮਾਨ ਦਰਬਾਰ ਸਾਹਿਬ 35 ਹਜ਼ਾਰ ਬੱਚਿਆਂ ਨੂੰ ਨਾਲ ਲੈ ਕੇ ਪੰਜਾਬ 'ਚੋਂ ਨਸ਼ਾ ਖ਼ਤਮ ਕਰਨ ਦੇ ਲਈ ਅਰਦਾਸ ਕਰਨਗੇ।
ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਨਸ਼ੇ ਨੂੰ ਖ਼ਤਮ ਕਰਨ ਲਈ ਸਭ ਤੋਂ ਪਹਿਲਾਂ ਜੜ੍ਹ ਲੱਭਣੀ ਜ਼ਰੂਰੀ ਹੈ। ਅਸੀਂ ਪੁਲਿਸ ਨੂੰ ਕਿਹਾ ਕਿ ਜੋ ਨਸ਼ਾਂ ਵੇਚਣ ਆਉਂਦਾ ਉਸ ਤੋਂ ਕੜੀਆਂ ਮਿਲਾਓ ਕਿ ਨਸ਼ਾ ਖਰੀਦਿਆ ਕਿੱਥੋਂ ਹੈ ਅਤੇ ਅੱਗੇ ਵੇਚਣਾਂ ਕਿਸ ਨੂੰ ਸੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਮਦਦ ਤੋਂ ਬਿਨਾਂ ਨਸ਼ਾ ਖ਼ਤਮ ਨਹੀਂ ਕੀਤਾ ਜਾ ਸਕਦਾ। ਇਸ ਲਈ ਪੰਜਾਬ ਦੇ ਲੋਕਾਂ ਦਾ ਅੱਜ ਸਾਨੂੰ ਸਾਥ ਚਾਹੀਦਾ ਹੈ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਦੇ ਹੋੲ ਲਿਖਿਆ ਕਿ - ਨਸ਼ਿਆਂ ਦੀ ਬਹੁਤ ਵੱਡੀ ਸਮੱਸਿਆ ਹੈ..ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਨੂੰ ਨਾਲ ਲੈਕੇ ਚੱਲਾਂਗੇ..ਕੱਲ੍ਹ ਨੂੰ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਨਸ਼ਿਆਂ ਖ਼ਿਲਾਫ਼ ਨਵੇਕਲੀ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ..
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ਼ ਸ਼ਹਿਰ ਅਤੇ ਪਿੰਡ ਪੱਧਰ 'ਤੇ ਸਰਚ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਇੱਥੋਂ ਤੱਕ ਕਿ ਡਰੱਗ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਤਿੱਖੀ ਟਿੱਪਣੀ ਦਾ ਵੀ ਸਾਹਮਣਾ ਕਰਨਾ ਪਿਆ ਸੀ। ਡਰੱਗ ਮਾਮਲੇ 'ਤੇ ਪੰਜਾਬ ਸਰਕਾਰ ਅਤੇ ਡੀਜੀਪੀ ਨੂੰ ਹਾਈ ਕੋਰਟ ਤੋਂ ਮੁਆਫ਼ੀ ਵੀ ਮੰਗਣੀ ਪਈ ਸੀ।
ਇਸ ਸਮੱਸਿਆ ਨੂੰ ਖ਼ਤਮ ਕਰਨ ਦੇ ਲਈ ਹੁਣ ਸਰਕਾਰ ਪਰਮਾਤਮਾ ਦੇ ਦੁਆਰ ਜਾ ਰਹੀ ਹੈ। ਦਰਬਾਰ ਸਾਹਿਬ ਤੋਂ ਅਰਦਾਸ ਕਰਨ ਤੋਂ ਬਾਅਦ ਸੂਬੇ ਵਿੱਚ 3 ਸੂਤਰੀ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। Pray Pledge and Play ਦੇ ਥੀਮ ਰਾਹੀਂ ਨਸ਼ਾ ਛੁਡਾਉਣ ਲਈ ਵੱਡੀ ਮੁਹਿੰਮ ਸ਼ੁਰੂ ਹੋਵੇਗੀ।
ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਵਰਗੇ ਸੂਰਬੀਰ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਨਸ਼ਿਆਂ ਵਿਰੁੱਧ ਲੜਨ ਲਈ ਤਿਆਰ ਕੀਤਾ ਜਾਵੇਗਾ।
9 ਅਕਤੂਬਰ ਪੰਜਾਬ ਪੁਲਿਸ ਦੇ ਆਈ ਜੀ ਸੁਖਚੈਨ ਗਿੱਲ ਨੇ ਦੱਸਿਆ ਸੀ ਕਿ 15 ਮਹੀਨੇ ਪੂਰੇ ਹੋਣ ’ਤੇ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 3003 ਵੱਡੀਆਂ ਮੱਛੀਆਂ ਸਮੇਤ 20979 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ 15434 ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚੋਂ 1864 ਵਪਾਰਕ ਮਾਤਰਾ ਨਾਲ ਸਬੰਧਤ ਹਨ।