ਪੰਜਾਬ ਪੁਲਿਸ (Punjab Police) ਦੇ ਸਟੇਟ ਆਪ੍ਰੇਸ਼ਨ ਸੈੱਲ (SSOC-Amritsar) ਨੇ ਅੱਤਵਾਦ ਖਿਲਾਫ ਵੱਡੀ ਸਫਲਤਾ ਹਾਸਲ ਕੀਤੀ ਹੈ।  ਸਟੇਟ ਆਪ੍ਰੇਸ਼ਨ ਸੈੱਲ ਨੇ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ।ਇਸ ਤੋਂ ਬਾਅਦ ਇਨ੍ਹਾਂ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ 10 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ।


ਜ਼ਿਕਰ ਕਰ ਦਈਏ ਕਿ ਇਨ੍ਹਾਂ ਅੱਤਵਾਦੀਆਂ ਦੇ ਕੋਲੋਂ ਵੱਡੀ ਮਾਤਰਾ 'ਚ ਹਥਿਆਰ ਬਰਾਮਦ ਹੋਏ ਹਨ। ਮੁੱਢਲੀ ਪੁੱਛਗਿੱਛ ਦੌਰਾਨ ਅੱਤਵਾਦੀਆਂ ਨੇ ਮੰਨਿਆ ਹੈ ਕਿ ਉਹ ਸੂਬੇ ਵਿੱਚ ਅਸ਼ਾਂਤੀ ਫੈਲਾਉਣ ਦੇ ਇਰਾਦੇ ਨਾਲ ਆਏ ਸਨ।






ਇਸ ਵੱਡੀ ਕਾਰਵਾਈ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਟਵੀਟ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਲਿਖਿਆ ਕਿ - ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਕੇਂਦਰੀ ਏਜੰਸੀ ਨਾਲ ਇਕ ਸਾਂਝੇ ਆਪ੍ਰੇਸ਼ਨ ਤਹਿਤ ਅੰਮ੍ਰਿਤਸਰ 'ਚ ਲਸ਼ਕਰ-ਏ-ਤੋਇਬਾ ਦੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਹੋਏ ਦੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀਆਂ ਤੋਂ 2 ਹੈਂਡ ਗਰਨੇਡ, 2 ਆਈ.ਈ.ਡੀ ਅਤੇ ਇਕ ਪਿਸਤੌਲ ਵੀ ਬਰਾਮਦ ਹੋਇਆ ਹੈ। ਗ੍ਰਿਫ਼ਤਾਰ ਵਿਅਕਤੀ ਜੰਮੂ-ਕਸ਼ਮੀਰ ਦੇ ਵਸਨੀਕ ਹਨ।


ਪੰਜਾਬ ਪੁਲਿਸ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਚਲਾਏ ਗਏ ਅਪਰੇਸ਼ਨ ਵਿੱਚ ਸਾਨੂੰ ਵੱਡੀ ਸਫਲਤਾ ਮਿਲੀ ਹੈ। ਇੱਥੇ ਅਸੀਂ ਸਾਂਝਾ ਆਪ੍ਰੇਸ਼ਨ ਕਰਕੇ ਲਸ਼ਕਰ ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਦੋਵੇਂ ਨਾਗਰਿਕ ਜੰਮੂ-ਕਸ਼ਮੀਰ ਦੇ ਵਸਨੀਕ ਹਨ। ਇਨ੍ਹਾਂ ਕੋਲੋਂ 2 ਆਈ.ਈ.ਡੀ., 2 ਹੈਂਡ ਗ੍ਰੇਨੇਡ, 1 ਪਿਸਤੌਲ 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਹੋਈਆਂ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।