Amritsar News: ਅੰਮ੍ਰਿਤਸਰ ਦੇ ਪਿੰਡ ਸੈਂਸਰਾ ਕਲਾਂ ਵਿੱਚ ਬਜੁਰਗ ਔਰਤ ਦੀ ਹੋਈ ਹੱਤਿਆ ਦੀ ਗੁੱਥੀ ਪੁਲਿਸ ਦੇ ਮਹਿਜ਼ 24 ਘੰਟਿਆਂ ਦੇ ਵਿੱਚ ਹੀ ਸੁਲਝਾ ਲਈ ਹੈ। ਦਰਅਸਲ ਆਪਣੀ ਬਜ਼ੁਰਗ ਸੱਸ ਦਾ ਕਤਲ ਉਸ ਦੀ ਨੂੰਹ ਵੱਲੋਂ ਹੀ ਕੀਤਾ ਗਿਆ ਸੀ।
ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕਰਦੇ ਹੋਏ ਥਾਣਾ ਝੰਡੇਰ ਦੇ ਐਸਐਚਓ ਸਤਨਾਮ ਸਿੰਘ ਨੇ ਦੱਸਿਆ ਕਿ ਅਮਰਜੀਤ ਕੌਰ ਪਤਨੀ ਚਰਨਜੀਤ ਸਿੰਘ ਜਿਸ ਦੀ ਉਮਰ 55 ਸਾਲ ਸੀ, ਦਾ ਕਤਲ ਉਸ ਦੀ ਨੂੰਹ ਵੱਲੋਂ ਵੀ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਨੂੰਹ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਭਰਾ ਮਹਿੰਦਰ ਸਿੰਘ ਦੇ ਬਿਆਨਾਂ ਦੇ ਅਧਾਰ ਉਤੇ 302 ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਮੁਕੱਦਮਾ ਦਰਜ ਕਰਨ ਤੋਂ ਬਾਅਦ ਉਕਤ ਬਜ਼ੁਰਗ ਔਰਤ ਦੀ ਨੂੰਹ ਨਰਿੰਦਰਜੀਤ ਕੌਰ ਨੂੰ ਸ਼ੱਕ ਦੇ ਅਧਾਰ ਤੇ ਹਿਰਾਸਤ ਵਿੱਚ ਲਿਆ ਗਿਆ। ਜਦ ਉਸ ਦੇ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਮੰਨਿਆ ਕਿ ਉਸ ਦੀ ਸੱਸ ਉਸ ਦੇ ਚਿਹਰੇ ਨੂੰ ਪਸੰਦ ਨਹੀਂ ਸੀ ਕਰਦੀ। ਉਸ ਨੂੰ ਕਹਿੰਦੀ ਸੀ ਕਿ ਮੇਰਾ ਪੁੱਤ ਸੋਹਣਾ ਸੁਨੱਖਾ ਹੈ ਤੇ ਤੂੰ ਪਤਾ ਨਹੀਂ ਉਸ ਨੂੰ ਕਿੱਥੋਂ ਲਾਗ ਲੱਗ ਗਈ।
ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਬੇਸ਼ੱਕ ਵਿਆਹ ਨੂੰ ਪੰਦਰਾਂ ਸਾਲ ਹੋ ਗਏ ਸਨ, ਪਰ ਨੂੰਹ ਨਰਿੰਦਰਜੀਤ ਕੌਰ ਦਿਲ ਵਿੱਚ ਆਪਣੀ ਸੱਸ ਲਈ ਅੰਦਰੋਂ-ਅੰਦਰੀਂ ਨਫ਼ਰਤ ਪਾਲ ਰਹੀ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੌਕਾ ਵੇਖ ਕੇ ਬੀਤੇ ਦਿਨ ਉਸ ਨੇ ਆਪਣੀ ਸੱਸ ਦੇ ਗਲੇ ਉੱਤੇ ਚਾਕੂ ਦੇ ਕਈ ਵਾਰ ਕੀਤੇ ਤੇ ਬਾਅਦ ਵਿੱਚ ਉਸ ਦਾ ਗਲਾ ਘੁੱਟਿਆ।
ਉਨ੍ਹਾਂ ਦੱਸਿਆ ਕਿ ਹੱਤਿਆ ਕਰਨ ਤੋਂ ਬਾਅਦ ਨਰਿੰਦਰਜੀਤ ਕੌਰ ਨੇ ਆਪਣੀ ਸੱਸ ਨੂੰ ਕਰੰਟ ਵੀ ਲਗਾਇਆ ਤਾਂ ਜੋ ਉਹ ਇਸ ਨੂੰ ਹਾਦਸਾ ਵਿਖਾ ਸਕੇ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।