SGPC Meeting: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਸ਼ਨੀਵਾਰ ਨੂੰ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਇਹ ਕਨਸੋਆਂ ਹਨ ਕਿ ਜਥੇਦਾਰ ਨੂੰ ਹਟਾਉਣ ਦੇ ਫੈਸਲੇ ਨੂੰ ਲੈ ਕੇ ਅਕਾਲੀ ਦਲ 'ਚ ਹੀ ਫੁੱਟ ਦਿਖਾਈ ਦੇ ਰਹੀ ਸੀ, ਜਿਸ ਤੋਂ ਬਾਅਦ ਇਸ 'ਤੇ ਫੈਸਲਾ ਟਾਲ ਦਿੱਤਾ ਗਿਆ ਸੀ।
ਸ਼੍ਰੋਮਣੀ ਕਮੇਟੀ ਵੀ ਹੁਣ ਪਹਿਲਵਾਨਾਂ ਦੇ ਹੱਕ ਵਿੱਚ ਉਤਰ ਆਈ ਹੈ। ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦੀ ਹੀ ਦਿੱਲੀ ਦੇ ਜੰਤਰ-ਮੰਤਰ ਪੁੱਜੇਗਾ। ਜਿੱਥੇ ਸ਼੍ਰੋਮਣੀ ਕਮੇਟੀ ਮੈਂਬਰ ਪਹਿਲਵਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਰੀਰਕ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨਾਂ ਨੂੰ ਵੀ ਮਿਲਣਗੇ।
ਪੁਲਿਸ ਦੇ ਰਵੱਈਏ ਤੋਂ ਨਾਰਾਜ਼
ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਪੁਲੀਸ ਖ਼ਿਲਾਫ਼ ਵੀ ਨਾਰਾਜ਼ਗੀ ਪ੍ਰਗਟਾਈ ਗਈ। ਦਰਅਸਲ ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਸਿੱਖਾਂ ਖਿਲਾਫ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਮੀਡੀਆ ਵਿੰਗ ਨੇ ਕੁਝ ਖਾਤਿਆਂ ਦੀ ਪੜਤਾਲ ਕਰਕੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਪਰ ਪੁਲੀਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਕਦਮ ਨਹੀਂ ਚੁੱਕਿਆ।
ਦੂਜੇ ਪਾਸੇ ਡਾਂਗਮਾਰ ਗੁਰਦੁਆਰਾ ਸਾਹਿਬ ਵਿੱਚ ਬੋਧੀ ਮੰਦਰ ਦੀ ਉਸਾਰੀ ਦੇ ਮਾਮਲੇ ਵਿੱਚ ਇੱਕ ਵਫ਼ਦ ਜਲਦੀ ਹੀ ਤਿੱਬਤੀ ਧਾਰਮਿਕ ਆਗੂਆਂ ਨੂੰ ਮਿਲੇਗਾ ਅਤੇ ਕੋਈ ਹੱਲ ਕੱਢਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।