ਅੰਮ੍ਰਿਤਸਰ: ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਨਿਰੀਖਣ ਕੀਤਾ ਗਿਆ ਅਤੇ ਆਪਣੇ ਨਿਰੀਖਣ ਦੌਰਾਨ ਕੈਦੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਇਸ ਤੋਂ ਇਲਾਵਾ ਕੈਦੀਆਂ ਲਈ ਬਣ ਰਹੇ ਖਾਣੇ ਦੀ ਰਸੋਈ ਘਰ ਵਿੱਚ ਜਾ ਕੇ ਜਾਂਚ ਵੀ ਕੀਤੀ।
ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਲੀਗਲ ਸਰਵਿਸ ਅਥਾਰਿਟੀ ਵਲੋਂ ਕੇਂਦਰੀ ਜੇਲ੍ਹ ਵਿਖੇ ਹਰ ਮਹੀਨੇ ਕੈਂਪ ਕੋਰਟ ਵੀ ਲਗਾਈ ਜਾਂਦੀ ਹੈ ਅਤੇ ਹੁਣ ਤੱਕ ਇਸ ਕੈਂਪ ਕੋਰਟ ਵਲੋਂ ਛੋਟੇ ਮੋਟੇ ਅਪਰਾਧਾਂ ਲਈ ਸਜਾ ਭੁਗਤ ਰਹੇ ਤਕਰੀਬਨ 200 ਕੈਦੀਆਂ ਨੂੰ ਰਿਹਾ ਵੀ ਕੀਤਾ ਜਾ ਚੁੱਕਾ ਹੈ।
ਉਨਾਂ ਦੱਸਿਆ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨਾਂ ਦੇ ਕੇਸਾਂ ਦੀ ਸਥਿਤੀ ਅਤੇ ਕੇਸ ਸਬੰਧੀ ਹੋਰ ਤੱਥਾਂ ਪ੍ਰਤੀ ਜਾਣੂ ਕਰਵਾਉਣ ਲਈ ਕੇਸ ਇਨਫਾਰਮੇਸ਼ਨ ਕਾਰਡ ਵੀ ਬਣਾ ਕੇ ਦਿੱਤੇ ਜਾਣਗੇ ਤਾਂ ਜੋ ਇਨਾਂ ਨੂੰ ਆਪਣੇ ਕੇਸ ਪ੍ਰਤੀ ਸਹੀ ਜਾਣਕਾਰੀ ਹੋਵੇ ਅਤੇ ਜੋ ਹਵਾਲਾਤੀ ਅਤੇ ਕੈਦੀ ਆਪਣੇ ਕੇਸ ਦੀ ਪੈਰਵੀ ਲਈ ਵਕੀਲ ਨਹੀਂ ਨਿਯੁਕਤ ਕਰ ਸਕਦੇ ਉਨਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮੁਫ਼ਤ ਵਕੀਲ ਦੀਆਂ ਸੇਵਾਵਾਂ ਵੀ ਮੁਫ਼ਤ ਪ੍ਰਦਾਨ ਕਰਵਾਈਆਂ ਜਾਣਗੀਆਂ।
ਇਸ ਮੌਕੇ ਰੰਧਾਵਾ ਵਲੋਂ ਸੁਪਰਡੈਂਟ ਕੇਂਦਰੀ ਜੇਲ੍ਹ ਸੁਰਿੰਦਰ ਸਿੰਘ ਨਾਲ ਵੀ ਕੈਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਗੱਲਬਾਤ ਕੀਤੀ ਗਈ ਅਤੇ ਉਨਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਆਦੇਸ਼ ਦਿੱਤੇ।
ਇਸ ਮੌਕੇ ਪੁਸ਼ਪਿੰਦਰ ਸਿੰਘ ਸੀ.ਜੀ.ਐਮ.-ਕਮ-ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅੰਮ੍ਰਿਤਸਰ ਅਤੇ ਸ਼ਿਆਮਲ ਜੋਤੀ ਡਿਪਟੀ ਸੁਪਰਡੰਟ ਜੇਲ੍ਹ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: Amritsar: ਹਰੇਕ ਵਿਅਕਤੀ ਲਈ ਸੁਖਾਲਾ ਹੋਵੇਗਾ ਬੀ.ਡੀ.ਪੀ.ਓ. ਜੰਡਿਆਲਾ ਦਫ਼ਤਰ ਦਾ ਰਾਹ - ਈ.ਟੀ.ਓ.
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।