Amritsar News: ਸਿੱਖਾਂ ਦੀ ਨਸਲਕੁਸ਼ੀ ਦਾ ਦੌਰ ਅੱਜ ਵੀ ਬਦਲਵੇਂ ਰੂਪਾਂ 'ਚ ਜਾਰੀ, ਦਲ ਖ਼ਾਲਸਾ ਵੱਲੋਂ ‘ਆਜ਼ਾਦੀ ਮਾਰਚ’ ਦਾ ਐਲਾਨ
Amritsar News: ਇਹ ਮਾਰਚ ਨਵੰਬਰ 1984 ’ਚ ਦਿੱਲੀ ਤੇ ਭਾਰਤ ਦੇ ਹੋਰਨਾਂ ਹਿੱਸਿਆਂ ਵਿੱਚ ਕਥਿਤ ਸਰਕਾਰੀ ਸ਼ਹਿ ਉੱਤੇ ਕਤਲ ਕੀਤੇ ਗਏ ਲਗਪਗ 8 ਹਜ਼ਾਰ ਨਿਰਦੋਸ਼ ਸਿੱਖ ਪੁਰਸ਼-ਔਰਤਾਂ ਤੋਂ ਲੈ ਕੇ ਹੁਣ ਤੱਕ ਗੈਰ-ਨਿਆਂਇਕ ਢੰਗਾਂ ਨਾਲ ਕਤਲ ਕੀਤੇ ਸਿੱਖਾਂ ਦੀਆਂ ਯਾਦਾਂ ਨੂੰ ਸਮਰਪਿਤ ਹੋਵੇਗਾ।
Amritsar News: ਨਵੰਬਰ 1984 ਸਿੱਖ ਕਤਲੇਆਮ ਤੋਂ ਲੈ ਕੇ ਹਰਦੀਪ ਸਿੰਘ ਨਿੱਝਰ ਦੇ ਕਤਲ ਤੱਕ ਇਨਸਾਫ਼ ਲੈਣ ਲਈ ਦਲ ਖ਼ਾਲਸਾ ਵੱਲੋਂ 1 ਨਵੰਬਰ ਨੂੰ ਅੰਮ੍ਰਿਤਸਰ ਵਿਖੇ ‘ਆਜ਼ਾਦੀ ਮਾਰਚ’ ਦੇ ਨਾਂ ਹੇਠ ਮਾਰਚ ਕੀਤਾ ਜਾਵੇਗਾ। ਜਥੇਬੰਦੀ ਦੇ ਬੁਲਾਰੇ ਪਰਮਜੀਤ ਸਿੰਘ ਮੰਡ, ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਤੇ ਜਥੇਬੰਦਕ ਸਕੱਤਰ ਰਣਵੀਰ ਸਿੰਘ ਨੇ ਕਿਹਾ ਕਿ ਮਾਰਚ ਤੋਂ ਪਹਿਲਾਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਰਣਜੀਤ ਐਵੀਨਿਊ ਵਿਖੇ ਸਮਾਗਮ ਕੀਤਾ ਜਾਵੇਗਾ ਉਪਰੰਤ ਮਾਰਚ ਸ਼ਾਮ 4 ਵਜੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਲਾਰੈਂਸ ਰੋਡ ਚੌਕ ਵਿਖੇ ਸਮਾਪਤ ਹੋਵੇਗਾ।
ਇਹ ਮਾਰਚ ਨਵੰਬਰ 1984 ’ਚ ਦਿੱਲੀ ਤੇ ਭਾਰਤ ਦੇ ਹੋਰਨਾਂ ਹਿੱਸਿਆਂ ਵਿੱਚ ਕਥਿਤ ਸਰਕਾਰੀ ਸ਼ਹਿ ਉੱਤੇ ਕਤਲ ਕੀਤੇ ਗਏ ਲਗਪਗ 8 ਹਜ਼ਾਰ ਨਿਰਦੋਸ਼ ਸਿੱਖ ਪੁਰਸ਼-ਔਰਤਾਂ ਤੋਂ ਲੈ ਕੇ ਹੁਣ ਤੱਕ ਗੈਰ-ਨਿਆਂਇਕ ਢੰਗਾਂ ਨਾਲ ਕਤਲ ਕੀਤੇ ਸਿੱਖਾਂ ਦੀਆਂ ਯਾਦਾਂ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵਿਚ ਸਿੱਖਾਂ ਦੀ ਨਸਲਕੁਸ਼ੀ ਦਾ ਦੌਰ ਅੱਜ ਵੀ ਬਦਲਵੇਂ ਰੂਪਾਂ ਵਿੱਚ ਜਾਰੀ ਹੈ।
ਸਿੱਖ ਆਗੂਆਂ ਨੇ ਕਿਹਾ ਕਿ ਹਾਲਾਂਕਿ ਜਿਸ ਕਤਲੇਆਮ ਪਿੱਛੇ ਉਸ ਸਮੇਂ ਦੀ ਸਰਕਾਰ ਹੋਵੇ, ਉਸ ਦੇ ਇਨਸਾਫ਼ ਦੀ ਉਮੀਦ ਰੱਖਣੀ ਇੱਕ ਭਰਮ ਤੋਂ ਵੱਧ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਸਵੈ-ਨਿਰਣੇ ਦੇ ਅਧਿਕਾਰ ਰਾਹੀਂ ਆਜ਼ਾਦੀ ਲਈ ਆਪਣੀ ਲੜਾਈ ਜਾਰੀ ਰੱਖਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਪੰਜਾਬ ਦਿਵਸ ਵੀ ਹੈ। ਇਸ ਲਈ ਪੰਜਾਬ ਨਾਲ ਜੁੜੇ ਹਰ ਮਸਲੇ ਅਤੇ ਚੁਣੌਤੀ ਖਾਸ ਕਰਕੇ ਪਾਣੀਆਂ ਦੀ ਲੁੱਟ ਨੂੰ ਉਜਾਗਰ ਕੀਤਾ ਜਾਵੇਗਾ। ਸਿੱਖ ਜਥੇਬੰਦੀ ਨੇ ਹਰਦੀਪ ਸਿੰਘ ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਲੋਂ ਕੀਤੀ ਬੇਨਤੀ ਦੇ ਬਾਵਜੂਦ ਭਾਰਤ ਵੱਲੋਂ ਜਾਂਚ ਵਿੱਚ ਸਹਿਯੋਗ ਨਾ ਦੇਣ ਲਈ ਮੋਦੀ ਸਰਕਾਰ ਦੀ ਆਲੋਚਨਾ ਵੀ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ