Amritsar News: ਸ਼੍ਰੋਮਣੀ ਅਕਾਲੀ ਦਲ ਦਾ 103ਵਾਂ ਸਥਾਪਨਾ ਦਿਵਸ 14 ਦਸੰਬਰ ਨੂੰ ਪੰਥਕ ਮਰਿਆਦਾ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਮਨਾਇਆ ਜਾਵੇਗਾ।
12 ਦਸੰਬਰ ਨੂੰ ਸਵਰੇਰੇ 10.30 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਹਨਾਂ ਦੇ ਭੋਗ 14 ਦਸੰਬਰ ਨੂੰ ਸਵੇਰੇ 10.00 ਵਜੇ ਪਾਏ ਜਾਣਗੇ ਜਿਸ ਉਪਰੰਤ ਕੀਰਤਨ ਤੇ ਅਰਦਾਸ ਹੋਵੇਗੀ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਲੀਡਰਸ਼ਿਪ 12 ਤੋਂ 14 ਦਸੰਬਰ ਤੱਕ ਤਿੰਨ ਦਿਨ ਅੰਮ੍ਰਿਤਸਰ ਵਿਚ ਹੀ ਰਹਿਣਗੇ ਤੇ ਸ੍ਰੀ ਦਰਬਾਰ ਸਾਹਿਬ ਵਿਚ ਸੇਵਾ ਕਰਨਗੇ।