Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ’ਚ ਸਿੱਖ ਦੁਕਾਨਦਾਰ ਦਿਆਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਉਥੋਂ ਦੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ: IMD Weather Update : ਅਪ੍ਰੈਲ ਤੋਂ ਜੂਨ ਤੱਕ ਪੈਣ ਵਾਲੀ ਹੈ ਭਿਆਨਕ ਗਰਮੀ, IMD ਨੇ ਕਿਹਾ- ਆਮ ਨਾਲੋਂ ਵੱਧ ਰਹੇਗਾ ਤਾਪਮਾਨ
ਐਡਵੋਕੇਟ ਧਾਮੀ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਅੰਦਰ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਜੇਕਰ ਸਰਕਾਰ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਮੁੜ ਅਜਿਹਾ ਨਾ ਵਾਪਰਦਾ।
ਇਹ ਵੀ ਪੜ੍ਹੋ: Punjab News: ਸੂਬੇ ਵਿੱਚ ਅੱਠਵਾਂ ਟੋਲ ਪਲਾਜ਼ਾ ਬੰਦ, ਜਨਤਾ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮਾਨ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਸਰਕਾਰ ਪਾਸੋਂ ਹਮਲਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀ ਐਸ. ਜੈਸ਼ੰਕਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਇਸ ਮਾਮਲੇ ਵਿਚ ਪਾਕਿਸਤਾਨ ਸਰਕਾਰ ਪਾਸ ਸਖ਼ਤ ਇਤਰਾਜ਼ ਪ੍ਰਗਟ ਕਰਨ ਅਤੇ ਭਵਿੱਖ ਅੰਦਰ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਕਹਿਣ।
ਇਹ ਵੀ ਪੜ੍ਹੋ: ਸਰਕਾਰ ਨੂੰ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਜੁਆਇੰਟ ਡਾਇਰੈਕਟਰ ਫੈਕਟਰੀਜ਼ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ