ਪੜਚੋਲ ਕਰੋ

SGPC ਪ੍ਰਧਾਨ ਦੀ ਚੇਤਾਵਨੀ ! ਸਰਕਾਰ ਸਿੱਖ ਨੌਜਵਾਨਾਂ ’ਤੇ ਮਾਨਸਿਕ ਤੇ ਸ਼ਰੀਰਕ ਤਸ਼ੱਦਦ ਕਰੇ ਬੰਦ

ਐਡਵੋਕੇਟ ਧਾਮੀ ਨੇ ਨਜ਼ਰਬੰਦ ਸਿੰਘਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਉਨ੍ਹਾਂ ਨਾਲ ਹਰ ਪੱਖ ਤੋਂ ਸਹਿਯੋਗ ਦੇਣ ਲਈ ਵਚਨਬੱਧ ਹੈ ਅਤੇ ਜਲਦ ਹੀ ਇਸ ਮਸਲੇ ਨੂੰ ਲੈ ਕੇ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਵਿਚਾਰ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੇ ਪਰਿਵਾਰਾਂ ਨਾਲ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਉੱਤੇ ਲਗਾਏ ਗਏ ਧਰਨੇ ਵਿੱਚ ਜਾ ਕੇ ਅੱਜ ਮੁਲਾਕਾਤ ਕੀਤੀ। 

ਉਨ੍ਹਾਂ ਨੇ ਸਰਕਾਰ ਵੱਲੋਂ ਐੱਨਐੱਸਏ ਤਹਿਤ ਨਜ਼ਰਬੰਦ ਸਿੰਘਾਂ ਨੂੰ ਮਾਨਸਿਕ ਅਤੇ ਸ਼ਰੀਰਕ ਰੂਪ ਵਿੱਚ ਤੰਗ ਪਰੇਸ਼ਾਨ ਕਰਨ ਦੇ ਵਿਰੋਧ ਵਿੱਚ ਭੁੱਖ ਹੜਤਾਲ ਕਰ ਰਹੇ ਉਨ੍ਹਾਂ ਦੇ ਪਰਿਵਾਰਾਂ ਨਾਲ ਡਿਬਰੂਗੜ੍ਹ ਜੇਲ੍ਹ ਦੇ ਮੌਜੂਦਾ ਹਾਲਾਤ ਅਤੇ ਪੰਜਾਬ ਸਰਕਾਰ ਨਾਲ ਚੱਲ ਰਹੀ ਗੱਲਬਾਤ ਬਾਰੇ ਵਿਚਾਰ ਚਰਚਾ ਕੀਤੀ।

ਇਸ ਮੌਕੇ ਐਡਵੋਕੇਟ ਧਾਮੀ ਨੇ ਨਜ਼ਰਬੰਦ ਸਿੰਘਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਉਨ੍ਹਾਂ ਨਾਲ ਹਰ ਪੱਖ ਤੋਂ ਸਹਿਯੋਗ ਦੇਣ ਲਈ ਵਚਨਬੱਧ ਹੈ ਅਤੇ ਜਲਦ ਹੀ ਇਸ ਮਸਲੇ ਨੂੰ ਲੈ ਕੇ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਵਿਚਾਰ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਪਹਿਲਾਂ ਵੀ ਪੰਜਾਬ ਤੋਂ ਬਾਹਰ ਜੇਲ੍ਹਾਂ ਕੱਟੀਆਂ ਹਨ ਪਰ ਇਸ ਤਰ੍ਹਾਂ ਕਦੇ ਨਹੀਂ ਹੋਇਆ ਕਿ ਉਨ੍ਹਾਂ ਦੀ ਨਿੱਜਤਾ ’ਤੇ ਹਮਲਾ ਕਰਦਿਆਂ ਬਾਥਰੂਮਾਂ ਵਿੱਚ ਵੀ ਕੈਮਰੇ ਤੇ ਰਿਕਾਰਡਰ ਲਗਾ ਦਿੱਤੇ ਜਾਣ ਅਤੇ ਮਾਨਸਿਕ ਤੌਰ ’ਤੇ ਤੰਗ ਪਰੇਸ਼ਾਨ ਕਰਨ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਵੱਲੋਂ ਤੰਗ ਪਰੇਸ਼ਾਨ ਕਰਨ ਦੇ ਵਿਰੋਧ ਵਿੱਚ ਸਿੱਖਾਂ ਨੇ ਉੱਥੇ ਸੰਘਰਸ਼ ਦਾ ਰਾਹ ਚੁਣਦਿਆਂ ਭੁੱਖ ਹੜਤਾਲ ਸ਼ੁਰੂ ਕੀਤੀ, ਜਿਸ ਨਾਲ ਪੰਜਾਬ ਅੰਦਰ ਪਰਿਵਾਰਾਂ ਦੀ ਚਿੰਤਾਵਾਂ ਵੀ ਵਧੀਆਂ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਤੋਂ ਸਿੰਘਾਂ ਦੇ ਪਰਿਵਾਰਾਂ ਵੱਲੋਂ ਵੀ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ।

ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਇਨ੍ਹਾਂ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਦੀ ਗੱਲ ਤੁਰੰਤ ਸੁਣੀ ਜਾਵੇ ਅਤੇ ਇਸ ਮਸਲੇ ਨੂੰ ਹੱਲ ਕੀਤਾ ਜਾਵੇ। ਉਨ੍ਹਾਂ ਡਿਬਰੂਗੜ੍ਹ ਜੇਲ੍ਹ ਵਿੱਚ ਸਿੱਖ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਅਪੀਲ ਕੀਤੀ ਕਿ ਗੁਰਮਤਿ ਸਿਧਾਂਤ ਭੁੱਖ ਹੜਤਾਲ ਜਰੀਏ ਸ਼ਰੀਰ ਨੂੰ ਕਸ਼ਟ ਦੇਣ ਦੀ ਇਜ਼ਾਜਤ ਨਹੀਂ ਦਿੰਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਉਹ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਵਿਚਾਰ ਕਰਨਗੇ ਕਿ ਭੁੱਖ ਹੜਤਾਲ ’ਤੇ ਬੈਠੇ ਇਨ੍ਹਾਂ ਪਰਿਵਾਰਾਂ ਦੇ ਨਾਲ ਬੈਠ ਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇ।

ਟਾਪ ਹੈਡਲਾਈਨ

SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget