(Source: ECI/ABP News)
Amritsar News: ਮਹਿਲਾਵਾਂ ਨੂੰ 1000-1000 ਰੁਪਏ ਦੇਣ ਦੀ ਗਰੰਟੀ ਜਲਦ ਹੀ ਪੂਰੀ ਹੋਏਗੀ: ਜੀਵਨਜੋਤ ਕੌਰ
Punjab News: ਨਵਜੋਤ ਕੌਰ ਸਿੱਧੂ ਦੇ ਬਿਆਨ 'ਤੇ ਗੱਲ ਕਰਦੇ ਹੋਏ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਨਹੀਂ ਕਹਿਣਾ ਚਾਹੀਦਾ। ਆਪਣੀ ਸਿਹਤ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਇਹ ਕੰਮ ਤਾਂ ਹੁੰਦੇ ਰਹਿੰਦੇ ਹਨ ਪਰ ਸਿਹਤ ਵੱਲ ਧਿਆਨ ਦੇਣਾ ਜ਼ਿਆਦਾ ਜਰੂਰੀ ਹੈ।

Amritsar News: ਅੰਮ੍ਰਿਤਸਰ ਈਸਟ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਹੈ ਕਿ ਪੰਜਾਬ ਵਿੱਚ ਮਹਿਲਾਵਾਂ ਨੂੰ 1000-1000 ਰੁਪਏ ਦੇਣ ਦੀ ਗਰੰਟੀ ਜਲਦ ਹੀ ਪੂਰੀ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਸਾਡੀ ਕੰਮ ਕਰਨ ਦੀ ਨੀਅਤ ਪੂਰੀ ਸਹੀ ਹੈ ਤੇ ਅਸੀਂ ਮਹਿਲਾਵਾਂ ਦੀ ਗਰੰਟੀ ਵੀ ਜਲਦ ਪੂਰੀ ਕਰਾਂਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਦਾ ਖਜਾਨਾ ਕਦੇ ਖਾਲੀ ਨਹੀਂ ਹੋ ਸਕਦਾ। ਬਾਕੀ ਸਰਕਾਰਾਂ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇਹੀ ਫਰਕ ਹੈ।
ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਹੈ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਜਦੋਂ ਕੱਲ੍ਹ ਪੂਰਾ ਦੇਸ਼ ਆਜ਼ਾਦੀ ਦੀ 77ਵੀਂ ਵਰੇਗੰਢ ਮਨਾਏਗਾ ਤਾਂ ਉਧਰ ਹੀ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 76 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਪੁਰਦ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 650 ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਮੁਹੱਲਾ ਕਲੀਨਿਕ ਦੀ ਗਿਣਤੀ 60 ਹੋ ਗਈ ਹੈ।
ਪਿਛਲੇ ਦਿਨੀਂ ਨਵਜੋਤ ਕੌਰ ਸਿੱਧੂ ਦੇ ਬਿਆਨ 'ਤੇ ਗੱਲ ਕਰਦੇ ਹੋਏ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਨਹੀਂ ਕਹਿਣਾ ਚਾਹੀਦਾ। ਆਪਣੀ ਸਿਹਤ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਇਹ ਕੰਮ ਤਾਂ ਹੁੰਦੇ ਰਹਿੰਦੇ ਹਨ ਪਰ ਸਿਹਤ ਵੱਲ ਧਿਆਨ ਦੇਣਾ ਜ਼ਿਆਦਾ ਜਰੂਰੀ ਹੈ।
ਇਹ ਵੀ ਪੜ੍ਹੋ: Aam Aadmi Party: ਪੰਜਾਬੀਆਂ ਨੂੰ ਮਿਲੇ 76 ਹੋਰ ਮੁਹੱਲਾ ਕਲੀਨਿਕ, 659 ਹੋਈ ਕੁੱਲ ਗਿਣਤੀ, CM ਮਾਨ ਨੇ ਕੀਤਾ ਉਦਘਾਟਨ
ਅੰਮ੍ਰਿਤਸਰ ਵੇਰਕਾ ਜਿੱਥੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਲਈ ਵਿਧਾਇਕ ਈਸਟ ਜੀਵਨਜੋਤ ਕੌਰ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਸਰਕਾਰ ਦੀ ਕਾਰਗੁਜਾਰੀ ਬਾਰੇ ਦੱਸਿਆ ਤੇ ਨਵਜੋਤ ਕੌਰ ਸਿੱਧੂ ਨੂੰ ਸਿਹਤ ਵੱਲ ਧਿਆਨ ਦੇਣਾ ਲਈ ਕਿਹਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
