Amritsar News:  ਅੰਮ੍ਰਿਤਸਰ ਦੇ ਹਲਕਾ ਅਜਨਾਲਾ ਅੰਦਰ ਕਿਸਾਨਾਂ ਦੀਆਂ ਬੇਮੌਸਮੀ ਬਰਸਾਤ ਨਾਲ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਅਤੇ ਕਾਂਗਰਸੀ ਆਗੂ ਕਵਰਪ੍ਰਤਾਪ ਸਿੰਘ ਅਜਨਾਲਾ ਨੇ ਵੱਖ ਵੱਖ ਪਿੰਡਾਂ ਜਾਇਜ਼ਾ ਲਿਆ ਜਿਸ ਦੌਰਾਨ ਕਿਸਾਨਾਂ ਦੀ ਪੁੱਤਾ ਵਾਂਗ ਪਾਲੀ ਫਸਲ ਦੇ ਹੋਏ ਨੁਕਸਾਨ ਨੂੰ ਲੈਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਨੂੰ ਜਲਦ ਤੋਂ ਜਲਦ ਕਿਸਾਨਾਂ ਨੂੰ ਓਨ੍ਹਾਂ ਦੀ ਫਸਲ ਦੀ ਬਣਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਅਪੀਲ ਕੀਤੀ। 


ਇਸ ਮੌਕੇ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਵੱਖ ਵੱਖ ਪਿੰਡਾਂ ਅੰਦਰ ਉਹ ਕਿਸਾਨਾਂ ਦੀ ਨੁਕਸਾਨੀ ਫਸਲ ਦਾ ਜਾਇਜ਼ਾ ਲੈ ਰਹੇ ਹਨ ਅਤੇ ਕਿਸਾਨਾਂ ਦੀ ਕਰੀਬ 50 ਤੋਂ 60 % ਨੁਕਸਾਨੀ ਗਈ ਹੈ ਅਤੇ ਕਿਸਾਨਾਂ ਨੂੰ ਆਪਣੀ ਇਸ ਫਸਲ ਤੋਂ ਬਹੁਤ ਆਸ ਸੀ ਜਿਸ ਨਾਲ ਇਹਨਾਂ ਨੇ ਆਪਣੇ ਘਰਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨੀਆਂ ਸੀ ਅਤੇ ਇਸ ਨੁਕਸਾਨੀ ਫਸਲ ਨਾਲ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ , ਓਹਨਾ ਕਿਹਾ ਕਿ ਕਿਸਾਨਾਂ ਨੂੰ ਘੱਟ ਤੋਂ  ਘੱਟ 30 ਹਜ਼ਾਰ ਰੁਪਏ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ ਅਤੇ ਜਿਹੜਾ ਮੁਆਵਜਾ ਪੰਜਾਬ ਸਰਕਾਰ ਨੇ 11 ਕਰੋੜ 50 ਲੱਖ ਰੁਪਏ ਜਾਰੀ ਕੀਤਾ ਹੈ ਇਹ ਕਿਸਾਨਾਂ ਨਾਲ ਕੋਜਾ ਮਜਾਕ ਕੀਤਾ ਹੈ।


ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਚਾਹੀਦਾ ਹੈ ਕੀ ਲੋਕਾਂ ਵਿੱਚ ਆਕੇ ਦੇਖਣ ਕਿ ਹਾਲ ਹੈ ਲੋਕਾਂ ਦੀ ਬੁਰੀ ਹਾਲਤ ਹੈ ਅਤੇ ਲੋਕਾਂ ਦੀ ਮਦਦ ਲਈ ਇਹਨਾਂ ਨੂੰ ਅੱਗੇ ਆਉਣਾ ਚਾਹੀਦਾ, ਉਨ੍ਹਾਂ ਕਿਹਾ ਕਿ ਸਰਕਾਰ ਨੇ ਬਦਲ ਦੇ ਨਾਤੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਲੋਕਾਂ ਕੋਲੋਂ ਵੋਟਾਂ ਲਾਈਆ ਹਨ  ਅਤੇ ਇਹ ਗੈਰ ਤੁਜਰਬੇਕਾਰ ਸਰਕਾਰ ਹੈ ਅਤੇ ਜਿਸ ਤਰ੍ਹਾਂ ਕਿਸਾਨਾਂ ਨੂੰ ਮੁਆਵਜਾ ਦਿਤਾ ਹੈ ਇਸ ਦੀ ਉਹ ਨਿੰਦਾ ਕਰਦੇ ਹਨ ਅਤੇ ਸਰਕਾਰ ਜਲਦ ਤੋਂ ਜਲਦ ਕਿਸਾਨਾਂ ਨੂੰ 30 ਹਜ਼ਾਰ ਰੁਪਏ ਮੁਆਵਜਾ ਜਾਰੀ ਕਰੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।