Amritsar News: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 896 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 25 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।

Continues below advertisement


788 ਸ਼ਰਧਾਲੂਆਂ ਦੇ ਵੀਜ਼ੇ ਕੀਤੇ ਗਏ ਰੱਦ


ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 896 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 788 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। 


ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨਾ ਮੰਦਭਾਗਾ


ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਜਦੋਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਦਾ ਤਾਂ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਮੰਗਲੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਹੋਣਗੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ