Amritsar News: ਸ਼ਹੀਦ ਮਦਨ ਲਾਲ ਢੀਂਗਰਾ ਨੂੰ ਅੱਜ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸ਼ਰਧਾਂਜਲੀ ਸਮਾਗਮ 'ਚ ਮੁੱਖ ਤੌਰ 'ਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ। ਬਿਕਰਮ ਮਜੀਠੀਆ ਨੇ ਕਿਹਾ ਕਿ ਸ਼ਹੀਦਾਂ ਨੇ ਜਿਸ ਤਰ੍ਹਾਂ ਦਾ ਦੇਸ਼ ਬਣਾਉਣ ਦਾ ਸੁਪਨਾ ਵੇਖਿਆ ਸੀ ਵੇਖਿਆ ਸੀ, ਉਹ ਅੱਜ ਵੀ ਪੂਰਾ ਨਹੀਂ ਹੋਇਆ।


ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਕਾਰਟੂਨ ਹੈ ਤੇ ਉਸ ਦਾ ਕੰਮ ਖਾਣਾ-ਪੀਣਾ ਤੇ ਸੌਣਾ ਹੈ। ਮਜੀਠੀਆ ਨੇ ਕਿਹਾ ਕਿ ਸੀਐਮ ਦਾ ਸੀਰੀਅਲ ਸਾਸ ਬਹੂ ਵਰਗਾ ਕਿਰਦਾਰ ਹੈ। ਭਗਵੰਤ ਮਾਨ ਹਰ ਵਾਰ ਗਲ ਬਦਲਦਾ ਹੈ। ਮਜੀਠੀਆ ਨੇ ਕਿਹਾ ਕਿ ਸ਼ਹੀਦਾਂ ਦੀ ਫ਼ੋਟੋ ਲਾਉਣ ਨਾਲ ਹੀ ਇਹ ਮਸਲਾ ਹੱਲ ਨਹੀਂ ਹੋਣਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਭਗਵੰਤ ਮਾਨ ਵੱਲੋਂ ਮਨਾਇਆ ਜਾਣਾ ਚਾਹੀਦਾ ਸੀ ਪਰ ਉਨ੍ਹਾਂ ਨੇ ਇਸ ਦਾ ਸਨਮਾਨ ਨਹੀਂ ਕੀਤਾ। 



ਮਜੀਠੀਆ ਨੇ ਕਿਹਾ ਕਿ ਮਦਨ ਲਾਲ ਢੀਂਗਰਾ ਨੇ 26 ਸਾਲ ਦੀ ਉਮਰ ਵਿੱਚ ਤੇ ਸ਼ਹੀਦ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿੱਚ ਦੇਸ਼ ਦੀ ਖਾਤਰ ਸ਼ਹੀਦੀ ਦਿੱਤੀ ਸੀ। ਮਜੀਠੀਆ ਨੇ ਕਿਹਾ ਕਿ ਸਾਡੇ ਸ਼ਹੀਦਾਂ ਦੀ ਦੇਸ਼ ਦੀ ਤਰੱਕੀ ਲਈ ਸੋਚ ਸੀ ਪਰ ਅਜੇ ਵੀ ਕਈ ਕਮੀਆਂ-ਪੇਸ਼ੀਆਂ ਰਹਿ ਗਈਆਂ ਹਨ। ਉਨ੍ਹਾਂ ਕਿਹਾ ਕਿ ਗਵਰਨਰ ਸਾਹਿਬ ਨੇ ਆਉਣਾ ਸੀ ਪਰ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਰਕੇ ਉਹ ਅੱਜ ਇਸ ਪ੍ਰੋਗਰਾਮ ਵਿੱਚ ਨਹੀਂ ਆ ਸਕੇ। ਮਜੀਠੀਆ ਜੀ ਨੇ ਲਕਸ਼ਮੀ ਕਾਂਤਾ ਚਾਵਲਾ ਨੂੰ ਇਸ ਪ੍ਰੋਗਰਾਮ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਰ ਵਾਰ ਬੀਬੀ ਲਕਸ਼ਮੀ ਕਾਂਤਾ ਚਾਵਲਾ ਦੇ ਯਤਨਾਂ ਨਾਲ ਇਹ ਪ੍ਰੋਗਰਾਮ ਕਰਵਾਇਆ ਜਾਂਦਾ ਹੈ। 



ਉਨ੍ਹਾਂ ਕਿਹਾ ਕਿ ਸਰਕਾਰ ਦੀ ਅਸਫਲਤਾ ਤੁਹਾਡੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਵਿੱਚ ਬਾਰਸ਼ ਹੋਈ। ਉਸ ਤੋਂ ਪਹਿਲਾਂ ਅਲਰਟ ਜਾਰੀ ਹੋਇਆ ਤੇ ਮੁੱਖ ਮੰਤਰੀ ਸੁੱਤੇ ਪਏ ਸਨ। ਲੋਕ ਆਪਣੀ ਜਾਨ-ਮਾਲ ਦੀ ਸੁਰੱਖਿਆ ਆਪ ਕਰ ਰਹੇ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ 'ਚ ਬਿਮਾਰੀਆਂ ਫੈਲਣ ਦਾ ਖਤਰਾ ਹੈ, ਪਰ ਸਰਕਾਰ ਨੂੰ ਇਸ 'ਤੇ ਕੋਈ ਫਿਕਰ ਨਹੀਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੈਡੀਕਲ ਦੀ ਕੋਈ ਸਹੂਲਤ ਨਹੀਂ ਮਿਲ ਰਹੀ। ਸਰਕਾਰ ਕਹਿ ਰਹੀਂ ਹੈ ਕਿ ਅਸੀਂ ਲੋਕਾਂ ਨੂੰ ਮੈਡੀਕਲ ਸਹੂਲਤਾਂ ਦੇ ਰਹੇ ਹਾਂ। ਇਸ ਮੌਕੇ ਖੂਨ ਦਾਨ ਕੈਂਪ ਵੀ ਲਾਇਆ ਗਿਆ ਤੇ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।