Luggage Missing: ਦੁਬਈ ਤੋਂ ਅੰਮ੍ਰਿਤਸਰ ਪਹੁੰਚੀ ਫਲਾਈਟ ਦੇ 50 ਯਾਤਰੀਆਂ ਦਾ ਸਾਮਾਨ ਗਾਇਬ
ਦੁਬਈ ਤੋਂ ਆਈ ਸਪਾਈਸ ਜੈੱਟ ਦੀ ਫਲਾਈਟ ਐਸਜੀ56 ਸ਼ੁੱਕਰਵਾਰ ਤੜਕੇ ਕਰੀਬ 3.30 ਵਜੇ ਲੈਂਡ ਹੋਈ। ਕਸਟਮ ਕਲੀਅਰੈਂਸ ਲੈਣ ਤੇ ਸਾਮਾਨ ਦੀ ਜਾਂਚ ਕਰਨ ਤੋਂ ਬਾਅਦ ਜਦੋਂ ਯਾਤਰੀ ਲਗੇਜ ਬੈਲਟ 'ਤੇ ਪਹੁੰਚੇ ਤਾਂ ਕਈਆਂ ਦਾ ਸਾਮਾਨ ਨਹੀਂ ਆਇਆ।
Punjab News: ਦੁਬਈ ਤੋਂ ਅੰਮ੍ਰਿਤਸਰ ਪਹੁੰਚੀ ਫਲਾਈਟ ਦੇ ਕਰੀਬ 50 ਯਾਤਰੀਆਂ ਦਾ ਸਾਮਾਨ ਗਾਇਬ ਹੋ ਗਿਆ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਉੱਪਰ ਪਹੁੰਚੀ ਫਲਾਈਟ ਵਿੱਚੋਂ ਸਾਮਾਨ ਗਾਇਬ ਹੋਣ ਕਰਕੇ ਯਾਤਰੀਆਂ ਨੇ ਹੰਗਾਮਾ ਕੀਤਾ।
ਹਾਸਲ ਜਾਣਕਾਰੀ ਮੁਤਾਬਕ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਸਪਾਈਸ ਜੈੱਟ ਦੀ ਉਡਾਣ ਦੇ ਯਾਤਰੀਆਂ ਨੇ ਸਵੇਰੇ ਹਵਾਈ ਅੱਡੇ 'ਤੇ ਉਤਰਦਿਆਂ ਹੀ ਹੰਗਾਮਾ ਮਚਾਇਆ, ਕਿਉਂਕਿ ਕਰੀਬ 50 ਯਾਤਰੀਆਂ ਦਾ ਸਾਮਾਨ ਗਾਇਬ ਸੀ। ਹੰਗਾਮਾ ਨੂੰ ਵੇਖਦਿਆਂ ਸਪਾਈਸ ਜੈੱਟ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਕੱਲ੍ਹ ਤੱਕ ਉਨ੍ਹਾਂ ਦਾ ਸਾਮਾਨ ਉਨ੍ਹਾਂ ਦੇ ਘਰ ਪਹੁੰਚ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਦੁਬਈ ਤੋਂ ਆਈ ਸਪਾਈਸ ਜੈੱਟ ਦੀ ਫਲਾਈਟ ਐਸਜੀ56 ਸ਼ੁੱਕਰਵਾਰ ਤੜਕੇ ਕਰੀਬ 3.30 ਵਜੇ ਲੈਂਡ ਹੋਈ। ਕਸਟਮ ਕਲੀਅਰੈਂਸ ਲੈਣ ਤੇ ਸਾਮਾਨ ਦੀ ਜਾਂਚ ਕਰਨ ਤੋਂ ਬਾਅਦ ਜਦੋਂ ਯਾਤਰੀ ਲਗੇਜ ਬੈਲਟ 'ਤੇ ਪਹੁੰਚੇ ਤਾਂ ਕਈਆਂ ਦਾ ਸਾਮਾਨ ਨਹੀਂ ਆਇਆ। ਸਾਮਾਨ ਨਾ ਮਿਲਣ 'ਤੇ ਸਵਾਰੀਆਂ ਘਬਰਾ ਕੇ ਸਪਾਈਸ ਜੈੱਟ ਦੇ ਕਾਊਂਟਰ 'ਤੇ ਪਹੁੰਚ ਗਈਆਂ, ਜਿੱਥੇ ਹੰਗਾਮਾ ਹੋ ਗਿਆ।
ਕਾਊਂਟਰ 'ਤੇ ਪਹੁੰਚ ਕੇ ਯਾਤਰੀਆਂ ਨੂੰ ਪਤਾ ਲੱਗਾ ਕਿ 50 ਯਾਤਰੀਆਂ ਦਾ ਸਾਮਾਨ ਗਾਇਬ ਹੈ। ਯਾਤਰੀਆਂ ਦੇ ਗੁੱਸੇ ਨੂੰ ਦੇਖਦੇ ਹੋਏ ਸਪਾਈਸ ਜੈੱਟ ਦੇ ਕਰਮਚਾਰੀਆਂ ਨੇ ਇਸ ਦੀ ਸੂਚਨਾ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ। ਯਾਤਰੀਆਂ ਨੂੰ ਸ਼ਾਂਤ ਕਰਦੇ ਹੋਏ ਸਟਾਫ ਨੇ ਵਾਅਦਾ ਕੀਤਾ ਹੈ ਕਿ ਸ਼ਨੀਵਾਰ ਤੱਕ ਹਰੇਕ ਦਾ ਸਾਮਾਨ ਸਿੱਧਾ ਉਨ੍ਹਾਂ ਦੇ ਘਰ ਪਹੁੰਚਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਯਾਤਰੀ ਸ਼ਾਂਤ ਹੋਏ ਤੇ ਹਵਾਈ ਅੱਡੇ ਤੋਂ ਬਾਹਰ ਚਲੇ ਗਏ।
ਇਹ ਵੀ ਪੜ੍ਹੋ: ਦੁੱਧ ਦੀਆਂ ਕੀਮਤਾਂ ਚੜ੍ਹੀਆਂ ਅਸਮਾਨੀ, ਰਾਘਵ ਚੱਢਾ ਨੇ ਮੋਦੀ ਸਰਕਾਰ 'ਤੇ ਲਾਏ ਵੱਡੇ ਇਲਜ਼ਾਮ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।