ਪੜਚੋਲ ਕਰੋ

Sukhbir Badal Attack: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਗੋਲੀ ਚਲਾਉਣ ਵਾਲੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ, ਜਥੇਦਾਰ ਨੂੰ ਸੌਂਪਿਆ ਮੰਗ ਪੱਤਰ, ਜਾਣੋ ਕਿਸਨੇ ਕੀਤੀ ਮੰਗ ?

ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਪੰਜ ਸਿੰਘ ਸਾਹਿਬਾਨ ਇਸ ਉਤੇ ਦੀਰਘ ਵਿਚਾਰ ਕਰਨ ਅਤੇ ਘਿਨੌਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨਰਾਇਣ ਸਿੰਘ ਨੂੰ ਪੰਥ ਵਿੱਚੋਂ ਛੇਕਣ।

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Raghbir singh) ਨਾਲ ਮੁਲਾਕਾਤ ਕਰਕੇ 4 ਦਸੰਬਰ ਨੂੰ  ਸੁਖਬੀਰ ਸਿੰਘ ਬਾਦਲ (Sukhbir Singh Badal) ਉੱਤੇ ਹਮਲਾ ਕਰਨ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਢੀ ਉੱਤੇ ਗੋਲੀਆਂ ਮਾਰਨ ਦੇ ਦੋਸ਼ੀ  ਨਰਾਇਣ ਸਿੰਘ ਨੂੰ ਪੰਥ ਵਿੱਚੋਂ ਖਾਰਜ ਕਰਨ ਦੀ ਮੰਗ ਕੀਤੀ ਹੈ। 

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿੱਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲਾ, ਪਰਮਜੀਤ ਸਿੰਘ ਖ਼ਾਲਸਾ, ਅਮਰੀਕ ਸਿੰਘ ਵਛੋਆ ਤੇ ਰਵਿੰਦਰ ਸਿੰਘ ਖ਼ਾਲਸਾ ਸ਼ਾਮਲ ਸਨ।

ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਅਹੁਦੇਦਾਰਾਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇ ਮੰਗ ਪੱਤਰ ਕਿਹਾ ਗਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਸਮਰਪਣ ਭਾਵਨਾ ਨਾਲ ਨਿਭਾਅ ਰਹੇ  ਸੁਖਬੀਰ ਸਿੰਘ ਬਾਦਲ ’ਤੇ ਮਿਤੀ 4 ਦਸੰਬਰ 2024 ਨੂੰ ਨਰਾਇਣ ਸਿੰਘ ਨਾਂ ਦੇ ਵਿਅਕਤੀ ਵੱਲੋਂ ਕੀਤੇ ਗਏ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਡਿਊਢੀ ਦੇ ਥੰਮ੍ਹ ਉੱਪਰ ਗੋਲੀਆਂ ਲੱਗਣ ਨਾਲ ਸਾਨੂੰ ਗਹਿਰਾ ਮਾਨਸਿਕ ਦੁੱਖ ਪੁੱਜਾ ਹੈ। 

ਉਨ੍ਹਾਂ ਕਿਹਾ ਕਿ ਇਹ ਹਮਲਾ ਜਿਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਸਿੱਧੇ ਤੌਰ ’ਤੇ ਤੌਹੀਨ ਹੈ, ਉਥੇ ਹੀ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਦੀ ਵੱਡੀ ਬੇਅਦਬੀ ਅਤੇ ਇਸ ਦੀ ਰੂਹਾਨੀਅਤ ਨੂੰ ਖੰਡਤ ਕਰਨ ਵਾਲੀ ਕੋਝੀ ਹਰਕਤ ਵੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖ ਅਤੇ ਦੁਨੀਆ ਭਰ ਦੇ ਸ਼ਰਧਾਲੂ ਨਤਮਸਤਕ ਹੋ ਕੇ ਆਪਣੀ ਆਤਮਿਕ ਤ੍ਰਿਪਤੀ ਦੇ ਨਾਲ ਨਾਲ ਸ਼ਾਂਤੀ, ਸਹਿਜ, ਸੇਵਾ ਭਾਵ ਜਿਹੇ ਗੁਣਾਂ ਨੂੰ ਆਪਣੇ ਅੰਦਰ ਸਮੋਅ ਕੇ ਲੈ ਜਾਂਦੇ ਹਨ। 

ਉਨ੍ਹਾਂ ਕਿਹਾ ਇਥੋਂ ਦੀਆਂ ਜੀਵਨ ਬਖਸ਼ਣ ਵਾਲੀਆਂ ਤਰੰਗਾਂ ਮਨੁੱਖ ਨੂੰ ਇੱਕ ਮੁਕੰਮਲ ਸਮਰਪਣ ਅਤੇ ਅਗੰਮੀ ਇਲਹਾਮ ਦਾ ਰਾਹ ਦਿਖਾਉਂਦੀਆਂ ਹਨ। ਅਜਿਹੇ ਪਾਵਨ ਅਸਥਾਨ ਵੱਲ ਹਮਲਾ ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਤਾਰ ਤਾਰ ਕਰਨ ਵਾਲਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਜਗਤ ਕੋਲੋਂ ਤਾਂ ਪਹਿਲਾਂ ਹੀ ਜੂਨ 1984 ਸਮੇਂ ਕਾਂਗਰਸ ਹਕੂਮਤ ਵੱਲੋਂ ਇਸ ਅਸਥਾਨ ਉਤੇ ਕੀਤੇ ਗਏ ਫੌਜੀ ਹਮਲੇ ਦਾ ਦਰਦ ਨਹੀਂ ਭੁੱਲਿਆ ਜਾ ਰਿਹਾ ਅਤੇ ਹੁਣ ਇਸ ਤਾਜਾ ਹਰਕਤ ਨਾਲ ਇਕ ਵਾਰ ਫਿਰ ਸਿਖਾਂ ਨੂੰ ਮਾਨਸਿਕ ਪੀੜਾ ਪੁੱਜੀ ਹੈ। ਗੋਲੀ ਲੱਗਣ ਨਾਲ ਹੋਈ ਬੇਅਦਬੀ ਦਾ ਪਸ਼ਚਾਤਾਪ ਅਤੇ ਗੁਰੂ ਸਾਹਿਬ ਤੋਂ ਮੁਆਫੀ ਇੱਕ ਲੋੜੀਂਦਾ ਅਮਲ ਹੈ ਜਿਸ ਨੂੰ ਮੁਕੰਮਲ ਕਰਨ ਵਾਸਤੇ ਹਰ ਸਿੱਖ ਅਤੇ ਇਸ ਪਾਵਨ ਅਸਥਾਨ ਤੇ ਆਸਥਾ ਰੱਖਦਾ ਹਰ ਵਿਅਕਤੀ ਸਿੱਖ ਕੌਮ ਦੀ ਅਗਵਾਈ ਕਰਦੇ ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਆਸ ਰੱਖਦਾ ਹੈ।

ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਪੰਜ ਸਿੰਘ ਸਾਹਿਬਾਨ ਇਸ ਉਤੇ ਦੀਰਘ ਵਿਚਾਰ ਕਰਨ ਅਤੇ ਘਿਨੌਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨਰਾਇਣ ਸਿੰਘ ਨੂੰ ਪੰਥ ਵਿੱਚੋਂ ਛੇਕਣ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Embed widget